ਐਮ.ਐਸ.ਸੀ., ਪੀ.ਜੀ.ਡੀ.ਸੀ.ਏ. ਅਤੇ ਬੀ.ਐਸ.ਸੀ. ‘ਚ ਦਾਖਲੇ 7 ਮਈ ਤੋਂ ਸ਼ੁਰੂ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ।  ਕਰਨਲ ਦਲਵਿੰਦਰ ਸਿੰਘ (ਰਿਟਾ:) ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ-ਕਮ-ਪ੍ਰਿੰਸੀਪਲ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਹੁਸ਼ਿਆਰਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਭਲਾਈ ਸਕੀਮ (4SW-੨ Scheme) ਤਹਿਤ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿੱਚ ਐਮ.ਐਸ.ਸੀ. (ਆਈ.ਟੀ.) ਪੀ.ਜੀ.ਡੀ.ਸੀ.ਏ., ਜਦਕਿ ਬੀ.ਐਸ.ਸੀ. (ਆਈ.ਟੀ.) ਕੋਰਸਾਂ ਵਿੱਚ ਸਾਬਕਾ ਸੈਨਿਕਾਂ ਦੇ ਆਸ਼ਰਿਤਾਂ ਤੋਂ ਇਲਾਵਾ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਨਾ-ਮਾਤਰ ਫੀਸ ‘ਤੇ ਕੋਰਸ ਕਰਵਾਏ ਜਾ ਰਹੇ ਹਨ।

Advertisements

ਉਹਨਾਂ ਦੱਸਿਆ ਕਿ ਇਹਨਾਂ ਕੋਰਸਾਂ ਵਿੱਚ ਸਾਬਕਾ ਸੈਨਿਕਾਂ, ਉਹਨਾਂ ਦੇ ਬੱਚਿਆਂ, ਵਿਧਵਾਵਾਂ ਅਤੇ ਗਰੀਬ ਪਰਿਵਾਰਾਂ ਤੋਂ ਕੋਈ ਟਿਊਸ਼ਨ ਫੀਸ ਨਹੀਂ ਲਈ ਜਾਂਦੀ, ਬਲਕਿ ਕੁਝ ਪ੍ਰਬੰਧਕੀ ਖਰਚੇ ਹੀ ਲਏ ਜਾਂਦੇ ਹਨ। ਇਹਨਾਂ ਕੋਰਸਾਂ ਲਈ ਦੂਜੇ ਵਰਗਾਂ ਦੇ ਬੱਚੇ ਵੀ ਦਾਖ਼ਲਾ ਲੈ ਸਕਦੇ ਹਨ। ਦਾਖ਼ਲੇ ਲਈ ਉਮੀਦਵਾਰ ਆਪਣੇ ਅਸਲ ਸਰਟੀਫਿਕੇਟ ਲੈ ਕੇ 7 ਮਈ ਤੋਂ ਲੈ ਕੇ 12 ਮਈ ਤੱਕ ਸਵੇਰੇ 10 ਵਜੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਪਹੁੰਚ ਸਕਦੇ ਹਨ।

ਉਹਨਾਂ ਦੱਸਿਆ ਕਿ ਪ੍ਰੋਸਪੈਕਟਸ ਇੰਸਟੀਚਿਊਟ ਵਿੱਚ ਉਪਲਬੱਧ ਹਨ ਅਤੇ ਕਿਸੇ ਵੀ ਕੰਮਕਾਜ ਵਾਲੇ ਦਿਨ ਪ੍ਰਾਪਤ ਕੀਤੇ ਜਾ ਸਕਦੇ ਹਨ। ਉਹਨਾਂ ਯੋਗ ਉਮੀਦਵਾਰਾਂ ਨੂੰ ਇਸ ਸਕੀਮ ਦਾ ਭਰਪੂਰ ਫਾਇਦਾ ਲੈਣ ਦੀ ਅਪੀਲ ਕਰਦਿਆਂ ਦੱਸਿਆ ਕਿ ਦੂਰ ਦਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਬੱਸ ਪਾਸ ਦੀ ਸੁਵਿਧਾ ਵੀ ਉਪਲਬੱਧ ਹੈ। ਉਹਨਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ., ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਂ ਰਜਿਸਟਰ ਕਰਵਾਉਣ। ਉਹਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਫੋਨ ਨੰ: 9478618790, 01882 246812 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here