ਹੁਸ਼ਿਆਰਪੁਰ ਜ਼ਿਲੇ ‘ਚ ਕਣਕ ਦੀ ਖਰੀਦ 2 ਲੱਖ 98 ਹਜ਼ਾਰ 340 ਮੀਟਰਕ ਟਨ ਹੋਈ

dc vipul ujawal ji

ਹੁਸ਼ਿਆਰਪੁਰ, (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਹੁਸ਼ਿਆਰਪੁਰ ਜ਼ਿਲ•ੇ ਵਿਚ ਕਣਕ ਦੀ ਖਰੀਦ 2 ਲੱਖ 98 ਹਜ਼ਾਰ 340 ਮੀਟਰਕ ਟਨ ਬੀਤੀ ਸ਼ਾਮ ਤੱਕ ਹੋ ਚੁੱਕੀ ਹੈ, ਜਦਕਿ 2,98,483 ਮੀਟਰਕ ਟਨ ਕਣਕ ਦੀ ਮੰਡੀਆਂ ਵਿਚ ਆਮਦ ਹੋ ਚੁੱਕੀ ਹੈ। ਇਸ ਤੋਂ ਇਲਾਵਾ ਖਰੀਦੀ ਗਈ ਕਣਕ ਦੀ 451 ਕਰੋੜ ਰੁਪਏ ਦੀ ਅਦਾਇਗੀ ਵੀ ਆੜ•ਤੀਆਂ ਨੂੰ ਹੋ ਗਈ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪੰਜਾਬ ਸਰਕਾਰ ਕਣਕ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ•ਨ ਲਈ ਵਚਨਬੱਧ ਹੈ ਅਤੇ ਖਰੀਦ ਦੌਰਾਨ ਕਿਸਾਨਾਂ ਨੂੰ ਅਦਾਇਗੀ, ਲਿਫਟਿੰਗ ਅਤੇ ਬਾਰਦਾਨੇ ਤੋਂ ਇਲਾਵਾ ਹੋਰ ਕਿਸੇ ਵੀ ਤਰ•ਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

Advertisements

-ਪਿਛਲੇ ਸਾਲ ਹੁਣ ਤੱਕ 22,419 ਮੀਟਰਕ ਟਨ ਕਣਕ ਦੀ ਹੋਈ ਵਾਧੂ ਖਰੀਦ 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ•ੇ ਦੀਆਂ 62 ਮੰਡੀਆਂ ਵਿੱਚ ਹੁਣ ਤੱਕ 2 ਲੱਖ 98 ਹਜ਼ਾਰ 483 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਬੀਤੀ ਸ਼ਾਮ ਤੱਕ 2 ਲੱਖ 98 ਹਜ਼ਾਰ 340 ਮੀਟਰਕ ਟਨ ਕਣਕ ਦੀ ਖਰੀਦ ਵੱਖ-ਵੱਖ ਏਜੰਸੀਆਂ ਵਲੋਂ ਕਰ ਲਈ ਗਈ ਹੈ। ਉਹਨਾਂ ਦੱਸਿਆ ਕਿ ਪਨਗਰੇਨ ਵਲੋਂ 57,346 ਮੀਟਰਕ ਟਨ, ਮਾਰਕਫੈਡ ਵਲੋਂ 61,804 ਮੀਟਰਕ ਟਨ, ਪਨਸਪ ਵਲੋਂ 53,602 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 31,989 ਮੀਟਰਕ ਟਨ, ਪੰਜਾਬ ਐਗਰੋ ਵਲੋਂ 23,463 ਮੀਟਰਕ ਟਨ, ਐਫ.ਸੀ.ਆਈ ਵਲੋਂ 67,436 ਮੀਟਰਕ ਟਨ, ਜਦਕਿ ਵਪਾਰੀਆਂ ਵਲੋਂ ਪ੍ਰਾਈਵੇਟ ਤੌਰ ‘ਤੇ 2700 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਪਿਛਲੇ ਸਾਲ ਇਸ ਦਿਨ ਤੱਕ 2,75,921 ਮੀਟਰਕ ਟਨ ਕਣਕ ਮੰਡੀਆਂ ਵਿੱਚ ਖਰੀਦੀ ਗਈ ਸੀ, ਜਿਸ ਮੁਤਾਬਕ ਇਸ ਸਾਲ ਹੁਣ ਤੱਕ 22,419 ਮੀਟਰਕ ਟਨ ਵਾਧੂ ਕਣਕ ਜ਼ਿਲ•ੇ ਦੀਆਂ ਮੰਡੀਆਂ ਵਿੱਚ ਖਰੀਦੀ ਜਾ ਚੁੱਕੀ ਹੈ। ਵਿਪੁਲ ਉਜਵਲ ਨੇ ਜਿੱਥੇ ਸਬੰਧਤ ਅਧਿਕਾਰੀਆਂ ਨੂੰ ਲਿਫ਼ਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ, ਉਥੇ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰਤ ਖੇਤਰ ਵਿਚ ਆਉਂਦੀਆਂ ਮੰਡੀਆਂ ਦੀ ਲਗਾਤਾਰ ਨਿਗਰਾਨੀ ਰੱਖਣ ਲਈ ਆਖਿਆ, ਤਾਂ ਜੋ ਕਿਸੇ ਵੀ ਤਰ•ਾਂ ਦੀ ਕਮੀ-ਪੇਸ਼ੀ ਨਾ ਰਹਿ ਸਕੇ। ਉਹਨਾਂ ਦੱਸਿਆ ਕਿ ਜ਼ਿਲ•ੇ ਵਿਚ 451 ਕਰੋੜ ਰੁਪਏ ਕਣਕ ਦੀ ਅਦਾਇਗੀ ਵੀ ਆੜ•ਤੀਆਂ ਨੂੰ ਕਰ ਦਿੱਤੀ ਗਈ ਹੈ, ਜਦਕਿ ਲਿਫਟਿੰਗ ਵੀ ਸਮੇ-ਸਿਰ ਯਕੀਨੀ ਬਣਾਈ ਜਾ ਰਹੀ ਹੈ।

LEAVE A REPLY

Please enter your comment!
Please enter your name here