ਅੰਗਹੀਣ ਵਿਅਕਤੀਆਂ ਦੇ ਮੈਡੀਕਲ ਸਰਟੀਫਿਕੇਟ ਬਣਾਉਣ ਲਈ ਵਿਸ਼ੇਸ਼ ਕੈਂਪ 10 ਨੂੰ

logo latest

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ ਅੰਗਹੀਣ ਵਿਅਕਤੀਆਂ ਦੇ ਮੈਡੀਕਲ ਸਰਟੀਫਿਕੇਟ ਬਣਾਉਣ ਲਈ ਇਕ ਵਿਸ਼ੇਸ਼ ਕੈਂਪ 10 ਮਈ 2018 ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿਖੇ ਸਵੇਰੇ 9 ਵਜੇ ਲਗਾਇਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਲੋੜਵੰਦ ਵਿਅਕਤੀ  2 ਪਾਸਪੋਰਟ ਸਾਈਜ਼ ਫੋਟੋ, ਰਿਹਾਇਸ਼ੀ ਸਬੂਤ ਅਤੇ ਆਈ.ਡੀ. ਪਰੂਫ (ਅਸਲ ਤੇ ਫੋਟੋ ਕਾਪੀ) ਨਾਲ ਲਿਆਉਣ।

Advertisements

ਲੋੜਵੰਦ ਵਿਅਕਤੀ 2 ਪਾਸਪੋਰਟ ਸਾਈਜ਼ ਫੋਟੋ, ਰਿਹਾਇਸ਼ੀ ਤੇ ਸ਼ਨਾਖਤੀ ਸਬੂਤ ਨਾਲ ਲਿਆਉਣ 

ਉਨ•ਾਂ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੈਡੀਕਲ ਸਰਟੀਫਿਕੇਟ ਬਣਾਉਣ ਸਬੰਧੀ ਸਮੇਂ-ਸਮੇਂ ‘ਤੇ ਕੈਂਪ ਲਗਾਉਣੇ ਯਕੀਨੀ ਬਣਾਏ ਜਾਣ, ਤਾਂ ਜੋ ਕੋਈ ਵੀ ਲੋੜਵੰਦ ਅੰਗਹੀਣ ਵਿਅਕਤੀ ਸਰਟੀਫਿਕੇਟ ਕਰਕੇ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹਿ ਸਕੇ। ਉਨ•ਾਂ ਅੰਗਹੀਣ ਵਿਅਕਤੀਆਂ ਨੂੰ ਵੀ ਅਪੀਲ ਕੀਤੀ ਕਿ ਯੋਗ ਵਿਅਕਤੀ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਜਿਨ•ਾਂ ਨੇ ਅਜੇ ਤੱਕ ਮੈਡੀਕਲ ਸਰਟੀਫਿਕੇਟ ਨਹੀਂ ਬਣਾਏ, ਉਹ ਪਹਿਲ ਦੇ ਆਧਾਰ ‘ਤੇ ਇਹ ਸਰਟੀਫਿਕੇਟ ਬਣਾਉਣ ਨੂੰ ਤਰਜ਼ੀਹ ਦੇਣ। 

LEAVE A REPLY

Please enter your comment!
Please enter your name here