ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼)। ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1-1-2019 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ 15 ਮਈ ਤੋਂ 20 ਜੂਨ ਤੱਕ ਜ਼ਿਲੇ ਦੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵਲੋਂ ਘਰ-ਘਰ ਜਾ ਕੇ ਵੈਰੀਫਿਕੇਸ਼ਨ ਕੀਤੀ ਜਾਵੇਗੀ ਅਤੇ 21 ਜੂਨ ਤੋਂ 31 ਜੁਲਾਈ ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਅਤੇ ਪੋਲਿੰਗ ਇਮਾਰਤਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾਵੇਗੀ। ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ 1 ਅਗਸਤ ਤੋਂ 31 ਅਗਸਤ 2018 ਤੱਕ ਡਰਾਫਟ ਵੋਟਰ ਸੂਚੀ ਤਿਆਰ ਕਰਨ ਤੋਂ ਇਲਾਵਾ ਕੰਟਰੋਲ ਟੇਬਲਾਂ ਦੀ ਅੱਪਡੇਸ਼ਨ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ 1 ਸਤੰਬਰ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ, ਜਦਕਿ 1 ਸਤੰਬਰ ਤੋਂ 31 ਅਕਤੂਬਰ ਤੱਕ ਦਾਅਵੇ ਤੇ ਇਤਰਾਜ਼ (ਫਾਰਮ ਨੰਬਰ-6, 6 (À), 7, 8 ਅਤੇ 8 (À) ਵਿਚ) ਪ੍ਰਾਪਤ ਕੀਤੇ ਜਾਣਗੇ।

Advertisements

-ਯੋਗ ਵਿਅਕਤੀ ਆਪਣਾ ਨਾਂਅ ਪਹਿਲ ਦੇ ਆਧਾਰ ‘ਤੇ ਵੋਟਰ ਸੂਚੀ ‘ਚ ਦਰਜ ਕਰਵਾਉਣ

ਉਹਨਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 30 ਨਵੰਬਰ ਤੋਂ ਪਹਿਲਾਂ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2019 ਨੂੰ ਹੋਵੇਗੀ। ਵਿਪੁਲ ਉਜਵਲ ਨੇ ਆਮ ਜਨਤਾ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਉਕਤ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਵਿਚ ਆਪਣਾ ਨਾਮ ਸ਼ਾਮਿਲ ਕਰਨ, ਸੋਧ ਕਰਨ ਜਾਂ ਨਾਮ ਕਟਵਾਉਣ ਲਈ ਸਬੰਧਿਤ ਫਾਰਮ ਭਰਕੇ ਸਬੰਧਿਤ ਬੀ.ਐਲ.ਓਜ਼ ਜਾਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਚ ਦਿੱਤੇ ਜਾਣ ਜਾਂ ਭਾਰਤ ਚੋਣ ਕਮਿਸ਼ਨ ਵਲੋਂ ਤਿਆਰ ਕੀਤੇ ਗਏ ਐਨਵੀਅੇਸਪੀ.ਇਨ ਪੋਰਟਲ ਤੇ ਆਨਲਾਈਨ ਭਰੇ ਜਾ ਸਕਦੇ ਹਨ। ਉਹਨਾਂ ਦੱਸਿਆ ਕਿ ਇਕ ਜ਼ਿੰਮੇਵਾਰ ਨਾਗਰਿਕ ਦਾ ਸਬੂਤ ਦਿੰਦਿਆਂ ਹਰੇਕ ਯੋਗ ਵਿਅਕਤੀ ਨੂੰ ਆਪਣੀ ਵੋਟ ਬਣਵਾਉਣ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ।

LEAVE A REPLY

Please enter your comment!
Please enter your name here