ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ ਵਿਖੇ ਦਾਖਲਾ ਸ਼ੁਰੂ: ਯਸ਼ਪਾਲ ਸਿੰਘ

ਹੁਸ਼ਿਆਰਪੁਰ, 19 ਅਗਸਤ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਮੇਜਰ (ਰਿਟਾ:) ਯਸ਼ਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.) ਦੇਹਰਾਦੂਨ ਦੇ ਜੁਲਾਈ 2016 ਟਰਮ ਦੇ ਦਾਖਲੇ ਲਈ ਲਿਖਤੀ ਇਮਤਿਹਾਨ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ 1 ਅਤੇ 2 ਦਸੰਬਰ 2015 ਨੂੰ ਹੋਵੇਗਾ। ਆਰ.ਆਈ.ਐਮ.ਸੀ. ਦੇ ਦਾਖਲੇ ਲਈ ਕੇਵਲ ਲੜਕੇ ਅਪਲਾਈ ਕਰ ਸਕਦੇ ਹਨ। ਉਮੀਦਵਾਰ ਦੀ ਜਨਮ ਮਿਤੀ 2 ਜੁਲਾਈ 2003 ਤੋਂ 1 ਜਨਵਰੀ 2005 ਦੇ ਵਿਚਕਾਰ ਹੋਵੇ । ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਵਿੱਚ 7ਵੀਂ ਜਮਾਤ ਵਿੱਚ ਪੜ੍ਹਦਾ ਹੋਵੇ ਜਾਂ 7ਵੀਂ ਪਾਸ ਹੋਵੇ। ਚੁਣੇ ਹੋਏ ਉਮੀਦਵਾਰ ਨੂੰ 8ਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਇਮਤਿਹਾਨ ਦੇ ਲਿਖਤੀ ਹਿੱਸੇ ਵਿੱਚ ਅੰਗਰੇਜ਼ੀ, ਹਿਸਾਬ ਅਤੇ ਸਧਾਰਨ ਗਿਆਨ ਤੇ ਤਿੰਨ ਪੇਪਰ ਹੋਣਗੇ। ਜਿਹੜੇ ਉਮੀਦਵਾਰ ਲਿਖਤੀ ਪ੍ਰੀਖਿਆ ਵਿੱਚ ਪਾਸ ਹੋਣਗੇ,ਉਨ੍ਹਾਂ ਦਾ ਜਬਾਨੀ ਟੈਸਟ ਮਿਤੀ 05 ਅਪ੍ਰੈਲ 2016 ਨੂੰ ਹੋਣਾ ਮਿਥਿਆ ਗਿਆ ਹੈ। ਬਿਨੈ-ਪੱਤਰ, ਪ੍ਰਾਸਪੈਕਟਸ ਅਤੇ ਪੁਰਾਣੇ ਪ੍ਰਸ਼ਨ ਪੱਤਰ ਸੈਂਟਰ ਕਮਾਂਡੰਟ ਆਰ.ਆਈ.ਐਮ ਸੀ ਦੇਹਰਦੂਨ ਪਾਸੋਂ ਜਨਰਲ ਉਮੀਦਵਾਰ ਲਈ ਰਜਿਸਟਰ ਪੋਸਟ ਰਾਹੀਂ 430/-ਰੁਪਏ ਅਤੇ ਸਪੀਡ ਪੋਸਟ ਲਈ480/-ਰੁਪÂੈ ਅਤੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨ ਜਾਤੀ ਦੇ ਉਮੀਦਵਾਰ ਲਈ ਰਜਿਸਟਰ ਪੋਸਟ ਲਈ 385 ਅਤੇ ਸਪੀਡ ਪੋਸਟ ਲਈ 453 ਰੁਪਏ ਦਾ ਬੈਂਕ ਡਰਾਫਟ ਕਮਾਂਡੰਟ ਆਰ ਆਈ ਐਮ ਸੀ ਦੇਹਰਾਦੂਨ ਸਟੇਟ ਬੈਂਕ ਆਫ ਇੰਡੀਆ ਤੇਲ ਭਵਲ (ਕੋਡ 01576) ਦੇਹਰਾਦੂਨ ਭੇਜ਼ ਕੇ ਮੰਗਵਾਏ ਜਾ ਸਕਦੇ ਹਨ। ਆਪਣਾ ਪਤੇ ਸਮੇਤ ਪਿੰਡ ਕੋਡ ਅਤੇ ਸੰਪਰਕ ਨੰਬਰ ਸਾਫ ਵੱਡੇ ਅੱਖਰਾਂ ਵਿੱਚ ਟਾਈਪ/ਲਿਖਿਆ ਜਾਵੇ। ਡਾਕ ਦੇਰੀ ਜਾਂ ਆਵਾਜਾਈ ਦੌਰਾਨ ਪ੍ਰਾਸਪੈਕਟਸ ਗੁੰਮ ਜਾਂ ਅਧੂਰੇ ਪਤੇ ਸਬੰਧੀ ਆਰ ਆਈ ਐਮ ਸੀ ਜਿੰਮੇਵਾਰ ਨਹੀਂ ਹੋਵੇਗਾ। ਅਨੁਸੂਚਿਤ/ ਅਨੁਸੂਚਿਤ ਜਨਜਾਤੀਆਂ ਦੇ ਉਮੀਦਵਾਰਾਂ ਨੂੰ ਜਾਤੀ ਸਰਟੀਫਿਕੇਟ ਨਾਲ ਭੇਜਣਾ ਜ਼ਰੂਰੀ ਹੈ। ਅਰਜੀ ਦੋ ਪਰਤਾਂ ਵਿੱਚ ਹੋਵੇ ਜਿਸ ਦੇ ਨਾਲ ਪੰਜ ਪਾਸ ਪੋਰਟ ਸਾਈਜ਼ ਫੋਟੋ, ਜਿਸ ਸੰਸਥਾ ਵਿੱਚ ਪੜ੍ਹਦਾ ਹੋਵੇ ਦੁਆਰਾ ਤਸਦੀਕਸ਼ਦਾ, ਜਨਮ ਸਰਟੀਫਿਕੇਟ, ਰਾਜ ਦਾ ਰਿਹਾਇਸ਼ੀ ਸਰਟੀਫਿਕੇਟ, ਅਨੁਸੂਚਿਤ/ਅਨੁਸੂਚਿਤ ਜਨਜਾਤੀ ਸਰਟੀਫਿਕੇਟ ਅਤੇ ਜ਼ਿਥੇ ਬੱਚਾ ਪੜ੍ਹਾਈ ਕਰ ਰਿਹਾ ਹੋਵੇ ਦੁਆਰਾ ਜਾਰੀ ਸਰਟੀਫਿਕੇਟ ਜਿਸ ਵਿੱਚ ਬੱਚੇ ਦੀ ਜਨਮ ਦੀ ਤਰੀਕ ਅਤੇ ਕਲਾਸ ਲਿਖੀ ਹੋਵੇ ਨਾਲ ਨੱਥੀ ਹੋਣੇ ਜ਼ਰੂਰੀ ਹਨ। ਮੁਕੰਮਲ ਅਰਜ਼ੀਆਂ (ਦੋ ਪਰਤਾਂ ਵਿੱਚ) ਸਮੇਤ ਡਾਕੂਮੈਂਟ, ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ, ਪੰਜਾਬ ਸੈਨਿਕ ਭਵਨ, ਸੈਕਟਰ 21ਡੀ, ਚੰਡੀਗੜ੍ਹ ਵਿਖੇ 30 ਸਤੰਬਰ 2015 ਤੱਕ ਪੁੱਜ ਜਾਣੀਆਂ ਚਾਹੀਦੀਆਂ ਹਨ। ਮਿਤੀ 30 ਸਤੰਬਰ 2015 ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।

Advertisements

LEAVE A REPLY

Please enter your comment!
Please enter your name here