ਹਿਲਾਵਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ : ਚੇਅਰਪਰਸਨ ਮਹਿਲਾ ਕਮਿਸ਼ਨ

ਹੁਸ਼ਿਆਰਪੁਰ, 25 ਮਈ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਮਹਿਲਾਵਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ। ਜਦੋਂ ਮਹਿਲਾਵਾਂ ਆਪਣੇ ਅਧਿਕਾਰਾਂ ਪ੍ਰਤੀ ਪੂਰੀ ਤਰ•ਾਂ ਜਾਗਰੂਕ ਹੋ ਜਾਣਗੀਆਂ, ਤਾਂ ਸਮਾਜ ਵਿੱਚ ਦਾਜ, ਬਲਤਕਾਰ ਅਤੇ ਘਰੇਲੂ ਝਗੜਿਆਂ ਵਰਗੀਆਂ ਸਮਾਜਿਕ ਬੁਰਾਈਆਂ ਆਪਣੇ-ਆਪ ਦੂਰ ਹੋ ਜਾਣਗੀਆਂ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਮਨੀਸ਼ਾ ਗੁਲਾਟੀ ਨੇ ਕੇਂਦਰੀ ਜੇਲ• ਹੁਸ਼ਿਆਰਪੁਰ ਵਿਖੇ ਮਹਿਲਾ ਕੈਦੀਆਂ ਨਾਲ ਮੁਲਾਕਾਤ ਦੌਰਾਨ ਇਹ ਗੱਲ ਕਹੀ। ਇਸ ਤੋਂ ਪਹਿਲਾਂ ਉਹਨਾਂ ਨੇ ਕੇਂਦਰੀ ਜੇਲ• ਦਾ ਦੌਰਾ ਕਰਕੇ ਮਹਿਲਾ ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜੇਲ• ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਹੱਲ ਲਈ ਨਿਰਦੇਸ਼ ਦਿੱਤੇ।

Advertisements

ਪੰਜਾਬ ਰਾਜ ਮਹਿਲਾ ਕਮਿਸ਼ਨ ਬਾਰੇ ਗੱਲ ਕਰਦਿਆਂ ਉਨ•ਾਂ ਕਿਹਾ ਕਿ ਕਮਿਸ਼ਨ ਨੂੰ ਅਪ੍ਰੈਲ ਮਹੀਨੇ ਦੌਰਾਨ ਦਾਜ, ਬਲਾਤਕਾਰ, ਜਾਇਦਾਦ, ਘਰੇਲੂ ਝਗੜੇ/ਮਾਰਕੁੱਟ, ਸੈਕਸੁਅਲ ਹਰਾਸਮੈਂਟ ਸਬੰਧੀ ਕੁੱਲ 140 ਸ਼ਿਕਾਇਤਾਂ ਮਿਲੀਆਂ ਸਨ, ਜਿਨ•ਾਂ ਵਿੱਚੋਂ ਕਮਿਸ਼ਨ ਵਲੋਂ 134 ਕੇਸਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਰਾਜ ਵਿੱਚ ਸਭ ਤੋਂ ਜ਼ਿਆਦਾ ਮਾਮਲੇ ਐਨ.ਆਰ.ਆਈ. ਲੜਕਿਆਂ ਵਲੋਂ ਪੀੜਤ ਮਹਿਲਾਵਾਂ ਦੇ ਆਉਂਦੇ ਹਨ, ਜੋ ਪੰਜਾਬ ਦੀਆਂ ਕੁੜੀਆਂ ਨਾਲ ਵਿਆਹ ਤਾਂ ਕਰ ਲੈਂਦੇ ਹਨ, ਪਰ ਉਹਨਾਂ ਨੂੰ ਵਿਚਕਾਰ ਹੀ ਛੱਡ ਦਿੰਦੇ ਹਨ। ਉਨ•ਾਂ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਵਿਦੇਸ਼ਾਂ ਦੀਆਂ ਅੰਬੈਂਸੀਆਂ ਨਾਲ ਸੰਪਰਕ ਕਰਕੇ ਵਧੀਆ ਢੰਗ ਨਾਲ ਹੱਲ ਕਰ ਸਕਦੀ ਹੈ। ਉਹਨਾਂ ਨੇ ਕਿਹਾ ਕਿ ਐਨ.ਆਰ.ਆਈਜ਼ ਨਾਲ ਵਿਆਹ ਕਰਾਉਣ ਤੋਂ ਪਹਿਲਾਂ ਲੜਕੀਆਂ ਨੂੰ ਪੂਰੀ ਤਰ•ਾਂ ਨਾਲ ਲੜਕਿਆਂ ਸਬੰਧੀ ਪੁੱਛ ਪੜਤਾਲ ਕਰ ਲੈਣੀ ਚਾਹੀਦੀ ਹੈ, ਤਾਂ ਜੋ ਬਾਅਦ ਵਿੱਚ ਇਸ ਤਰਾਂ ਦੀਆਂ ਸਮੱਸਿਆਵਾਂ ਨਾ ਆਉਣ। 
ਇਸ ਤੋਂ ਬਾਅਦ ਗੁਲਾਟੀ ਨੇ ਮਹਿਲਾ ਕੈਦੀਆਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਵੀ ਕੀਤੀ ਅਤੇ ਜੇਲ• ਅੰਦਰ ਪੇਸ਼ ਆਉਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਸਮੱਸਿਆਵਾਂ ਸੁਣਨ ਤੋਂ ਬਾਅਦ ਉਹਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇਲ• ਅੰਦਰ ਮਹਿਲਾ ਕੈਦੀਆਂ ਦੀ ਸਿਹਤ ਸਹੂਲਤਾਂ ਲਈ ਮਹਿਲਾ ਡਾਕਟਰ ਦੀ ਤਾਇਨਾਤੀ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਮਹਿਲਾਵਾਂ ਲਈ ਵਿਸ਼ੇਸ਼ ਤੌਰ ‘ਤੇ ਕੌਂਸਲਰ, ਕਾਨੂੰਨੀ ਸਲਾਹਕਾਰ, ਐਨ.ਜੀ.ਓ. ਵਲੋਂ ਕਿੱਤਾਮੁਖੀ ਕੋਰਸ, ਐਨ.ਆਰ.ਆਈ. ਸੈਲ, ਰਿਹੈਬਲੀਟੇਸ਼ਨ ਸੈਂਟਰ, ਸੈਨਟਰੀ ਨੈਪਕਿਨ, ਸਾਫ ਪਾਣੀ ਤੋਂ ਇਲਾਵਾ ਸਾਫ਼ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਹਨਾਂ ਕਿਹਾ ਕਿ 2 ਮਹਿਲਾ ਬੰਦੀਆਂ ਅੱਗੇ ਪੜ•ਨਾ ਵੀ ਚਾਹੁੰਦੀਆਂ ਹਨ। ਇਸ ਲਈ ਉਹਨਾਂ ਦੀ ਅਗਲੇਰੀ ਪੜ•ਾਈ ਸਬੰਧੀ ਵਿਸ਼ੇਸ਼ ਤੌਰ ‘ਤੇ ਪ੍ਰਬੰਧ ਕੀਤੇ ਜਾਣ। ਉਹਨਾਂ ਮਹਿਲਾ ਕੈਦੀਆਂ ਨੂੰ ਵੀ ਜਾਗਰੂਕ ਕਰਦਿਆਂ ਕਿਹਾ ਕਿ ਜੇਲ• ਅੰਦਰ ਬੁਨਿਆਦੀ ਸਹੂਲਤਾਂ ਲੈਣਾ ਉਹਨਾਂ ਦਾ ਹੱਕ ਹੈ ਅਤੇ ਇਸ ਸਬੰਧੀ ਸਮੇਂ-ਸਮੇਂ ਸਿਰ ਜੇਲ ਸੁਪਰਡੈਂਟ ਨੂੰ ਜਾਣੂ ਕਰਵਾ ਕੇ ਹਰ ਸੰਭਵ ਸਹਾਇਤਾ ਹਾਸਲ ਕੀਤੀ ਜਾ ਸਕਦੀ ਹੈ। 
ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਕੌਂਸਲਰ ਅਤੇ ਸਲਾਹਕਾਰ ਲਵ ਸ਼ਰਮਾ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ, ਐਸ.ਪੀ. ਹਰਪ੍ਰੀਤ ਸਿੰਘ ਮੰਡੇਰ, ਡੀ.ਐਸ.ਪੀ. ਸ਼੍ਰੀ ਸੁਖਵਿੰਦਰ ਸਿੰਘ, ਡਿਪਟੀ ਸੁਪਰਡੈਂਟ ਜੇਲ• ਹਰਭਜਨ ਸਿੰਘ, ਐਡਵੋਕੇਟ ਸ਼ਿਵਾਂਕਰ ਗੁਲਾਟੀ ਤੋਂ ਇਲਾਵਾ ਕੇਂਦਰੀ ਜੇਲ ਦੇ ਸਟਾਫ਼ ਮੈਂਬਰ ਅਤੇ ਪ੍ਰਸ਼ਾਸ਼ਨਿਕ ਅਧਿਕਾਰੀ ਮੌਜੂਦ ਸਨ। 

LEAVE A REPLY

Please enter your comment!
Please enter your name here