ਪੰਜਾਬ ਸਰਕਾਰ ਨੇ ਨਿਭਾਇਆ ਆਪਣਾ ਵਾਅਦਾ, ਕੀਤੇ ਕਿਸਾਨਾਂ ਦੇ ਕਰਜ਼ੇ ਮੁਆਫ  : ਕੈਬਨਿਟ ਮੰਤਰੀ ਅਰੋੜਾ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਰਾਜ ਦੇ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰ ਦਿਖਾਇਆ ਹੈ। ਪੰਜਾਬ ਸਰਕਾਰ ਵਲੋਂ ਹੁਣ ਤੱਕ ਜ਼ਿਲੇ ਦੇ 10481 ਕਿਸਾਨਾਂ ਦੇ 96.38 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾ ਚੁੱਕੇ ਹਨ। ਉਹ ਅੱਜ ਗਾਰਡਨ ਕੋਰਟ ਪੈਲਸ ਵਿਖੇ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਸਬੰਧੀ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਹਨਾਂ ਨਾਲ ਹਲਕਾ ਵਿਧਾਇਕ ਸ਼ਾਮਚੁਰਾਸੀ ਤੇ ਜ਼ਿਲ•ਾ ਪ੍ਰਧਾਨ ਕਾਂਗਰਸ ਕਮੇਟੀ ਪਵਨ ਕੁਮਾਰ ਆਦੀਆ, ਹਲਕਾ ਵਿਧਾਇਕ ਚੱਬੇਵਾਲ ਤੇ ਚੇਅਰਮੈਨ ਐਸ.ਸੀ. ਡਿਪਾਰਟਮੈਂਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਡਾ. ਰਾਜ ਕੁਮਾਰ ਅਤੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

Advertisements

-ਕਿਹਾ, ਜ਼ਿਲੇ ਦੇ 10481 ਕਿਸਾਨਾਂ ਦੇ 96.36 ਕਰੋੜ ਰੁਪਏ ਦੇ ਕਰਜ਼ੇ ਕੀਤੇ ਮੁਆਫ਼ 

ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਕੋਸ਼ਿਸ਼ ਕਰ ਰਹੀ ਹੈ। ਉਹਨਾਂ  ਕਿਹਾ ਕਿ ਜਿਥੇ ਰਾਜ ਵਿੱਚ ਕਰਜ਼ਾ ਮੁਆਫ਼ੀ ਸਕੀਮ ਤਹਿਤ 2,02,111 ਕਿਸਾਨਾਂ ਨੂੰ 999.67 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਹੈ, ਉਥੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਫ਼ਸਲੀ ਚੱਕਰ ‘ਚੋ ਕੱਢ ਕੇ ਆਧੁਨਿਕ ਢੰਗ ਨਾਲ ਖੇਤੀ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਉਹਨਾਂ  ਕਿਹਾ ਕਿ ਪੰਜਾਬ ਹੀ ਅਜਿਹਾ ਸੂਬਾ ਹੈ, ਜਿਥੇ ਕਿਸਾਨਾਂ ਨੂੰ 2 ਲੱਖ ਰੁਪਏ ਤੱਕ ਦੀ ਕਰਜ਼ਾ ਮੁਆਫ਼ੀ ਦੀ ਸਹਾਇਤਾ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਅੱਜ ਸਬ-ਡਵੀਜ਼ਨਾਂ ਪੱਧਰ ‘ਤੇ ਹੋਏ ਸਮਾਗਮਾਂ ਵਿੱਚ ਜ਼ਿਲੇ ਦੇ 6830 ਕਿਸਾਨਾਂ ਦੇ 74.81 ਕਰੋੜ ਰੁਪਏ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ ਗਏ ਹਨ, ਜਦਕਿ ਇਸ ਤੋਂ ਪਹਿਲਾਂ ਗੁਰਦਾਸਪੁਰ ਵਿਖੇ ਹੋਏ ਸਮਾਗਮ ਦੌਰਾਨ ਹੁਸ਼ਿਆਰਪੁਰ ਜਿਲੇ ਦੇ 3651 ਕਿਸਾਨਾਂ ਦੇ 21.57 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ। ਉਹਨਾਂ ਕਿਹਾ ਕਿ ਇਸ ਤਰਾਂ ਹੁਣ ਤੱਕ ਜ਼ਿਲੇ ਦੇ ਕੁੱਲ 10481 ਕਿਸਾਨਾਂ ਦੇ 96.38 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾ ਚੁੱਕੇ ਹਨ।
ਹਲਕਾ ਵਿਧਾਇਕ ਸ਼ਾਮਚੁਰਾਸੀ ਅਤੇ ਜ਼ਿਲ•ਾ ਪ੍ਰਧਾਨ ਕਾਂਗਰਸ ਕਮੇਟੀ ਸ੍ਰੀ ਪਵਨ ਕੁਮਾਰ ਆਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਕਰਜ਼ਾ ਮੁਆਫ਼ੀ ਰਾਹਤ ਸਕੀਮ ਸ਼ਲਾਘਾਯੋਗ ਹੈ ਅਤੇ ਉਹਨਾਂ ਨੂੰ ਆਪਣੀ ਸਰਕਾਰ ਵਲੋਂ ਕਿਸਾਨਾਂ ਦੇ ਮੁਆਫ਼ ਕੀਤੇ ਗਏ  ਕਰਜ਼ਿਆਂ ‘ਤੇ ਮਾਣ ਹੈ। ਉਹਨਾਂ ਕਿਹਾ ਕਿ ਪਿਛਲੀ ਸਰਕਾਰ ਦੇ 10 ਸਾਲ ਦੇ ਕਾਰਜ ਦੌਰਾਨ ਪੰਜਾਬ ਦੀ ਕਿਸਾਨੀ ਕਰਜ਼ੇ ਹੇਠਾਂ ਦੱਬ ਗਈ। ਉਹਨਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਪਿਛਲੀ ਸਰਕਾਰ ਦੁਆਰਾ ਸਰਕਾਰੀ ਖ਼ਜ਼ਾਨਾ ਖਾਲੀ ਛੱਡਣ ਦੀ ਬਾਵਜੂਦ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਵੱਡੀ ਰਾਹਤ ਦਿੱਤੀ ਹੈ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜਿੰਦਗੀ ਦੀਆਂ ਮੁਸ਼ਕਿਲਾਂ ਦਾ ਡੱਟ ਕੇ ਮੁਕਾਬਲਾ ਕਰਨ, ਪੰਜਾਬ ਸਰਕਾਰ ਉਨ•ਾਂ ਦੇ ਨਾਲ ਹੈ ਅਤੇ ਕਿਸਾਨਾਂ ਦੀ ਭਲਾਈ ਲਈ ਸਰਕਾਰ ਵਲੋਂ ਕੋਈ ਵੀ ਢਿੱਲ ਨਹੀਂ ਰਹਿਣ ਦਿੱਤੀ ਜਾਵੇਗੀ।

– ਕਾਂਗਰਸ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਵੱਡੀ ਰਾਹਤ ਦਿੱਤੀ : ਵਿਧਾਇਕ ਪਵਨ ਆਦੀਆ

ਹਲਕਾ ਵਿਧਾਇਕ ਚੱਬੇਵਾਲ ਅਤੇ ਚੇਅਰਮੈਨ ਐਸ.ਸੀ. ਡਿਪਾਰਟਮੈਂਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਡਾ. ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਸਕੀਮ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀ ਹੈ। ਉਹਨਾਂ ਕਿਹਾ ਕਿ ਇਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਚੰਗੀ ਸੋਚ ਦਾ ਨਤੀਜਾ ਹੈ ਕਿ ਲੋੜਵੰਦ ਕਿਸਾਨਾਂ ਦੇ ਕਰਜ਼ਿਆਂ ਨੂੰ ਮੁਆਫ਼ ਕਰਨ ਲਈ ਉਪਰਾਲੇ ਕੀਤੇ ਗਏੇ ਹਨ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਉਦਯੋਗਾਂ ਨੂੰ ਬੜ•ਾਵਾ ਦੇ ਰਹੀ ਹੈ ਅਤੇ ਜ਼ਿਲ•ੇ ਵਿੱਚ ਵੀ ਨਵੇਂ ਉਦਯੋਗ ਸਥਾਪਤ ਕਰਨ ਲਈ ਕੈਬਨਿਟ ਮੰਤਰੀ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਨਵੇਂ ਉਦਯੋਗ ਸਥਾਪਿਤ ਕਰਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।

– ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀ ਕਿਸਾਨ ਕਰਜ਼ਾ ਮੁਆਫ਼ੀ ਸਕੀਮ : ਵਿਧਾਇਕ ਰਾਜ ਕੁਮਾਰ

ਇਸ  ਉਪਰੰਤ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ਸ਼ਾਮਚੁਰਾਸੀ ਪਵਨ ਕੁਮਾਰ ਆਦੀਆ ਅਤੇ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਨੇ ਸਾਂਝੇ ਤੌਰ ‘ਤੇ ਆਪਣੇ-ਆਪਣੇ ਹਲਕੇ ਨਾਲ ਸਬੰਧਤ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਸਬੰਧੀ ਸਰਟੀਫਿਕੇਟ ਵੰਡੇ। ਅੰਤ ਵਿੱਚ ਮੁੱਖ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ  ਜਿਤੇਂਦਰ ਜੋਰਵਾਲ, ਤਹਿਸੀਲਦਾਰ ਅਰਵਿੰਦ ਪ੍ਰਕਾਸ਼ ਵਰਮਾ, ਕੋ-ਅਪਰੇਟਿਵ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਮਨਦੀਪ ਬਰਾੜ, ਡਿਪਟੀ ਰਜਿਸਟਰਾਰ ਗੁਰਪ੍ਰੀਤ ਸਿੰਘ ਅਤੇ  ਹੈਪੀ ਸੂਦ ਤੋਂ ਇਲਾਵਾ ਭਾਰੀ ਸੰਖਿਆ ਵਿੱਚ ਕਿਸਾਨ ਵੀ ਮੌਜੂਦ ਸਨ।

LEAVE A REPLY

Please enter your comment!
Please enter your name here