ਪੰਜਾਬ ਲੇਬਰ ਵੈਲਫੇਅਰ ਬੋਰਡ  ਵਲੋਂ ਚਲਾਈਆਂ ਸਕੀਮਾਂ ਦਾ ਲਾਹਾ ਲੈਣ ਕਿਰਤੀ : ਕੈਬਨਿਟ ਮੰਤਰੀ ਅਰੋੜਾ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਪੰਜਾਬ ਲੇਬਰ ਵੈਲਫੇਅਰ ਬੋਰਡ ਵਲੋਂ ਕਿਰਤੀਆਂ ਲਈ ਕਈ ਤਰ•ਾਂ ਦੀਆਂ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਕਿਰਤੀਆਂ ਨੂੰ ਇਨ•ਾਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰ ਲਿਮਟਡ ਵਿਖੇ ਬੋਰਡ ਵਲੋਂ ਚਲਾਈਆਂ ਜਾਂਦੀਆਂ ਸਕੀਮਾਂ ਦੇ ਲਾਭਪਾਤਰੀ ਕਿਰਤੀਆਂ ਨੂੰ 124 ਮੋਟਰ ਸਾਈਕਲ ਅਤੇ 11 ਕਾਮਿਆਂ ਨੂੰ ਕੰਪਿਊਟਰ ਦੇਣ ਤੋਂ ਬਾਅਦ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ। ਕਿਰਤ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਵਿੱਚ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰ ਲਿਮਟਡ ਦੇ ਵਾਈਸ ਚੇਅਰਮੈਨ ਅਮ੍ਰਿਤ ਸਾਗਰ ਮਿਤਲ, ਡਾਇਰੈਕਟਰ ਕਮਰਸ਼ਿਅਲ ਐਂਡ ਡਿਵੈਲਪਮੈਂਟ  ਅਕਸ਼ੇ ਸਾਂਗਵਾਨ ਅਤੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

Advertisements

-ਮੁੜ ਲੀਹਾਂ ‘ਤੇ ਆਏਗੀ ਪੰਜਾਬ ਦੀ ਇੰਡਸਟਰੀ : ਵਾਈਸ ਚੇਅਰਮੈਨ ਅਮ੍ਰਿਤ ਸਾਗਰ ਮਿਤਲ

ਆਪਣੇ ਸੰਬੋਧਨ ਵਿੱਚ ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰ ਲਿਮਟਡ ਨੇ ਅੰਤਰ-ਰਾਸ਼ਟਰੀ ਪੱਧਰ ‘ਤੇ ਜ਼ਿਲ•ੇ ਦਾ ਨਾਂ ਚਮਕਾਇਆ ਹੈ। ਉਹਨਾਂ ਕਿਹਾ ਕਿ ਸੋਨਾਲੀਕਾ ਵਲੋਂ ਸਮੇਂ-ਸਮੇਂ ‘ਤੇ ਜਿਥੇ ਸਮਾਜ ਭਲਾਈ ਦੇ ਕੰਮ ਕੀਤੇ ਜਾਂਦੇ ਹਨ, ਉਥੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਆਪਣੇ ਪੈਰਾਂ ‘ਤੇ ਖੜ•ਾ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਵਲੋਂ ਵਜੀਫ਼ਾ ਸਕੀਮ, ਐਕਸਗ੍ਰੇਸ਼ੀਆ ਸਕੀਮ, ਖਤਰਨਾਕ ਬਿਮਾਰੀਆਂ ਹੋਣ ਦੀ ਸੂਰਤ ਵਿੱਚ ਇਲਾਜ ਸਬੰਧੀ ਸਕੀਮ, ਲਾਭਪਾਤਰੀ ਉਸਾਰੀ ਕਿਰਤੀਆਂ ਅਤੇ ਉਹਨਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਚਸ਼ਮੇ, ਦੰਦ ਅਤੇ ਸੁਣਨ ਵਾਲੇ ਯੰਤਰ, ਛੁੱਟੀ ਦੌਰਾਨ ਯਾਤਰਾ ਲਈ ਐਲ.ਟੀ.ਸੀ. ਦੀ ਸਹੂਲਤ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਬਿਨ•ਾਂ ਵਿਆਜ਼ ਦੇ ਕੰਪਿਊਟਰ, ਮੋਟਰ ਸਾਈਕਲ, ਬਾਈ ਸਾਈਕਲ, ਸਿਲਾਈ ਮਸ਼ੀਨ, ਪੱਖੇ, ਟੈਲੀਵਿਜ਼ਨ ਤੋਂ ਇਲਾਵਾ ਫਰਿੱਜ ਖਰੀਦਣ ਲਈ ਬਿਨ•ਾਂ ਵਿਆਜ਼ ਕਰਜ਼ਾ ਸਕੀਮਾਂ ਤਹਿਤ ਰਜਿਸਟਰਡ ਕਿਰਤੀਆਂ ਨੂੰ ਲਾਭ ਦਿੱਤਾ ਜਾਂਦਾ ਹੈ, ਜਿਸ ਦਾ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਤਹਿਤ ਉਦਯੋਗ ਲਗਾਉਣ ਲਈ 5 ਰੁਪਏ ਪ੍ਰਤੀ ਯੂਨਿਟ ਬਿਜਲੀ, ਪ੍ਰੋਪਰਟੀ ਟੈਕਸ ਤੋਂ ਛੋਟ ਅਤੇ ਜੀ.ਐਸ.ਟੀ. ਰਿਫੰਡ ਸਮੇਤ ਅਨੇਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

-ਲਾਭਪਾਤਰੀ ਕਿਰਤੀਆਂ ਨੂੰ ਬਿਨ•ਾਂ ਵਿਆਜ਼ ਕਰਜ਼ਾ ਸਕੀਮ ਅਧੀਨ 124 ਮੋਟਰ ਸਾਈਕਲ ਅਤੇ 11 ਕੰਪਿਊਟਰ ਵੀ ਦਿੱਤੇ

ਇਸ ਦੌਰਾਨ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰ ਲਿਮਿਟਡ ਦੇ ਵਾਈਸ ਚੇਅਰਮੈਨ ਅਮ੍ਰਿਤ ਸਾਗਰ ਮਿਤਲ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਸਾਡੇ ਹਲਕੇ ਦੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਜੀ ਨੂੰ ਉਦਯੋਗ ਅਤੇ ਵਣਜ ਮੰਤਰੀ ਦਾ ਅਹੁੱਦਾ ਮਿਲਿਆ ਹੈ। ਉਹਨਾਂ  ਕਿਹਾ ਕਿ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਜੀ ਨੇ ਆਪਣੀ ਮਿਹਨਤ ਸਦਕਾ ਇਹ ਮੁਕਾਮ ਹਾਸਲ ਕੀਤਾ ਹੈ ਅਤੇ ਉਹ ਸਾਡੇ ਸਾਰਿਆਂ ਲਈ ਇਕ ਪ੍ਰੇਰਨਾ ਸਰੋਤ ਵੀ ਹਨ। ਉਹਨਾਂ ਕਿਹਾ ਕਿ  ਪੰਜਾਬ ਦੀ ਇੰਡਸਟਰੀ ਹੁਣ ਮੁੜ ਲੀਹਾਂ ‘ਤੇ ਆਏਗੀ ਅਤੇ ਉਦਯੋਗਪਤੀਆਂ ਨੂੰ ਵੱਧ ਤੋਂ ਵੱਧ ਰਾਹਤ ਮਿਲੇਗੀ।

– ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰ ਲਿਮਟਡ ਵਿਖੇ ਹੋਇਆ ਵਿਸ਼ੇਸ਼ ਸਮਾਗਮ ਦਾ ਆਯੋਜਨ

 ਇਸ ਉਪਰੰਤ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ਲੇਬਰ ਵੈਲਫੇਅਰ ਬੋਰਡ ਵਲੋਂ ਬਿਨ•ਾਂ ਵਿਆਜ਼ ਦੇ ਕਰਜ਼ਾ ਸਕੀਮ ਅਧੀਨ ਫੈਕਟਰੀ ਦੇ 124 ਲਾਭਪਾਤਰੀ ਕਿਰਤੀਆਂ ਨੂੰ ਮੋਟਰ ਸਾਈਕਲਾਂ ਦੀਆਂ ਚਾਬੀਆਂ ਦਿੱਤੀਆਂ ਗਈਆਂ ਅਤੇ ਸਬੰਧਤ ਲਾਭਪਾਤਰੀ ਕਿਰਤੀਆਂ ਨੂੰ 11 ਕੰਪਿਊਟਰ ਵੀ ਦਿੱਤੇ ਗਏ। ਇਸ ਮੌਕੇ ਪ੍ਰਧਾਨ ਐਨ.ਆਰ.ਆਈ. ਸਭਾ ਜ਼ਿਲਾਂ ਯੂਨਿਟ ਹੁਸ਼ਿਆਰਪੁਰ ਅਜਵਿੰਦਰ ਸਿੰਘ, ਸਹਾਇਕ ਕਿਰਤ ਕਮਿਸ਼ਨਰ ਇਕਬਾਲ ਸਿੰਘ ਸਿੱਧੂ, ਲੇਬਰ ਇਨਫੋਰਸਮੈਂਟ ਅਫ਼ਸਰ ਨਵਦੀਪ ਸਿੰਘ ਅਤੇ ਹਰਵਿੰਦਰ ਸਿੰਘ, ਮੈਡਮ ਅਲਕਾ, ਜਨਰਲ ਮੈਨੇਜਰ ਅਤੁਲ ਸ਼ਰਮਾ, ਸੀ.ਐਸ.ਆਰ. ਹੈਡ ਐਸ.ਕੇ. ਪੋਮਰਾ, ਹੈਡ ਐਚ.ਆਰ.ਡੀ. ਵੀ.ਕੇ. ਸਿੰਘ, ਮੈਨੇਜਰ ਵਿਵੇਕ ਸ਼ਰਮਾ, ਮੈਨੇਜਰ ਐਡਮਨਿਸਟਰੇਸ਼ਨ ਅਨੂਪ ਸ਼ਰਮਾ, ਹੈਪੀ ਸੂਦ ਤੋਂ ਇਲਾਵਾ ਕੌਂਸਲਰ ਅਤੇ ਸਟਾਫ਼ ਮੈਂਬਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here