ਸ਼ਨੀਵਾਰ ਵੀ ਖੁੱਲਣਗੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਦਫ਼ਤਰ

ਹੁਸ਼ਿਆਰਪੁਰ,(ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ ਮਾਲ, ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ, ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਹੁਣ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਦੇ ਦਫ਼ਤਰ 2 ਜੂਨ ਸ਼ਨੀਵਾਰ ਨੂੰ ਆਮ ਵਾਂਗ ਖੁੱਲ•ਣਗੇ, ਤਾਂ ਜੋ ਪੈਡਿੰਗ ਪਏ ਰਜਿਸਟ੍ਰੇਸ਼ਨ ਦੇ ਕੰਮ ਨੂੰ ਪੂਰਾ ਕੀਤਾ ਜਾ ਸਕੇ।

Advertisements

ਉਹਨਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਪੰਜਾਬ ਰਾਜ ਦੇ ਸਮੂਹ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫ਼ਤਰਾਂ ਵਿਚ ਹੜਤਾਲ ਦੌਰਾਨ ਰਜਿਸਟਰੀਆਂ ਦਾ ਕੰਮ ਕਾਫੀ ਪ੍ਰਭਾਵਿਤ ਹੋਇਆ ਹੈ ਅਤੇ ਇਸ ਕੰਮ ਨੂੰ ਪੂਰਾ ਕਰਨ ਲਈ ਰਜਿਸਟ੍ਰੇਸ਼ਨ ਸਟਾਫ ਆਮ ਦਿਨਾਂ ਵਾਂਗ ਹਾਜ਼ਰ ਹੋ ਕੇ ਕੰਮ ਕਰੇਗਾ।

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਆਮ ਵਰਕਿੰਗ ਦਿਨਾਂ ਵਿਚ ਵੀ ਰਜਿਸਟਰੀਆਂ ਨਾਲ ਸਬੰਧਤ ਕੰਮ ਪੂਰਾ ਕਰਨ ਲਈ ਸ਼ਾਮ 5 ਵਜੇ ਤੋਂ ਬਾਅਦ ਵੀ ਦਫ਼ਤਰਾਂ ਵਿਚ ਕੰਮ ਕੀਤਾ ਜਾਵੇਗਾ, ਤਾਂ ਜੋ ਲੰਬਿਤ ਕੰਮ ਨੂੰ ਜਲਦੀ ਮੁਕੰਮਲ ਕੀਤਾ ਜਾ ਸਕੇ।

LEAVE A REPLY

Please enter your comment!
Please enter your name here