ਜਿਲਾਂ ਮੈਜਿਸਟ੍ਰੇਟ ਨੇ ਜਾਰੀ ਕੀਤੇ ਪਾਬੰਦੀਆਂ ਦੇ ਆਦੇਸ਼ 

ਹੁਸ਼ਿਆਰਪੁਰ, (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ।  ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਜਿਲੇ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ‘ਤੇ ਪਾਬੰਦੀ ਲਗਾਉਣ ਦੇ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮਾਂ ਵਿਚ ਉਹਨਾਂ ਕਿਹਾ ਕਿ ਗੈਰ-ਕਾਨੂੰਨੀ ਹੁੱਕਾ ਬਾਰ ਵਿਚ ਤੰਬਾਕੂ, ਸਿਗਰਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।

Advertisements

ਇਸ ਤੋਂ ਇਲਾਵਾ ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ•ਾ ਮੈਜਿਸਟ੍ਰੇਟ ਨੇ ਜ਼ਿਲ•ੇ ਦੇ ਸਾਰੇ ਪਿੰਡਾਂ ਦੀਆਂ ਗਲੀਆਂ/ਰਸਤਿਆਂ ਵਿਚ ਨਜਾਇਜ਼ ਬੋਰ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮ ਵਿਚ ਉਹਨਾਂ ਕਿਹਾ ਕਿ ਪ੍ਰਾਈਵੇਟ ਵਿਅਕਤੀ ਆਪਣੀ ਹੀ ਮਲਕੀਅਤ ਵਾਲੀ ਭੂਮੀ ਵਿਚ ਬੋਰ ਕਰਵਾ ਸਕਦੇ ਹਨ। ਉਕਤ ਦੋਨੋਂ ਹੁਕਮ 1 ਅਗਸਤ 2018 ਤੱਕ ਸਖਤੀ ਨਾਲ ਲਾਗੂ ਰਹਿਣਗੇ।

LEAVE A REPLY

Please enter your comment!
Please enter your name here