ਮੇਅਰ ਸ਼ਿਵ ਸੂਦ ਨੇ ਰੈਣ ਬਸੇਰਾ ਵਿੱਚ ਪੌਦੇ ਲਗਾ ਕੇ ਮਨਾਇਆ ਵਾਤਾਵਰਣ ਦਿਵਸ 

ਹੁਸ਼ਿਆਰਪੁਰ, (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ।  ਸਵੱਛ ਭਾਰਤ ਮਿਸ਼ਨ ਤਹਿਤ ਨਗਰ ਨਿਗਮ ਹੁਸ਼ਿਆਰਪੁਰ ਵਲੋਂ 1 ਜੂਨ ਤੋਂ 5 ਜੂਨ 2018 ਤੱਕ ਮਨਾਏ ਜਾ ਰਹੇ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਅੱਜ ਫਾਇਰ ਬ੍ਰਿਗੇਡ ਦਫ਼ਤਰ ਦੇ ਨਜਦੀਕ ਸਥਿਤ ਰੈਣ ਬਸੇਰਾ ਵਿਖੇ ਮੇਅਰ ਸ਼ਿਵ ਸੂਦ ਵੱਲੋਂ ਪੌਦੇ ਲਗਾਏ ਗਏ। ਵਾਰਡ ਨੰ: 34 ਦੇ ਕੌਸਲਰ ਸੁਨੀਤਾ ਦੁਆ, ਕੌਸਲਰ ਨਿਪੁਨ ਸ਼ਰਮਾ, ਸਾਬਕਾ ਕੌਸਲਰ ਸੰਜੀਵ ਦੁਆ ਵੀ ਇਸ ਮੌਕੇ ਤੇ ਉਹਨਾ ਦੇ ਨਾਲ ਸਨ।

Advertisements

ਇਸ ਮੋਕੇ ਤੇ ਮੇਅਰ ਸ਼ਿਵ ਸੂਦ ਨੇ ਦੱਸਿਆ ਕਿ ਸ਼ਹਿਰ ਨੂੰ ਹਰਾ-ਭਰਾ ਬਣਾਉਣ ਲਈ ਵੱਖ-ਵੱਖ ਵਾਰਡਾਂ ਵਿੱਚ ਖਾਲੀ ਥਾਂਵਾਂ ਤੇ ਪੌਦੇ ਲਗਾਏ ਜਾ ਰਹੇ ਹਨ। ਉਹਨਾ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਦੇ ਆਲੇ^ਦੁਆਲੇ ਖਾਲੀ ਥਾਵਾਂ ਤੇ ਵੱਧ ਤੋਂ ਵੱਧ ਪੌਦੇ ਲਗਾਉਣ ਤਾਂ ਜ਼ੋ ਸ਼ਹਿਰ ਦਾ ਵਾਤਾਵਰਨ ਸਾਫ਼-ਸੁਥਰਾ ਬਣਾਇਆ ਜਾ ਸਕੇ।
ਨਗਰ ਨਿਗਮ ਦੇ ਸੀ8ਐਫ ਰਵਿੰਦਰ ਸਿੰਘ ਅਤੇ ਦੀਪਕ ਕੁਮਾਰ, ਨੇ ਵੀ ਸ਼ਹਿਰ ਵਾਸੀਆਂ ਨੂੰ ਵਾਤਾਵਰਣ ਸਾਫ ਸੁਥਰਾ ਰੱਖਣ ਸਬੰਧੀ ਪ੍ਰੇਰਿਤ ਕਰਦਿਆਂ ਦੱਸਿਆ ਕਿ ਨਗਰ ਨਿਗਮ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਤੇ ਮਨਾਏ ਜਾ ਰਹੇ ਹਫ਼ਤੇ ਦੌਰਾਨ ਵਿਸੇਸ ਸਫ਼ਾਈ ਅਭਿਆਨ ਵੀ ਚਲਾਇਆ ਜਾ ਰਿਹਾ ਹੈ ਅਤੇ ਸ਼ਹਿਰ ਵਾਸੀਆਂ ਨੂੰ ਵਾਤਾਵਰਨ ਸਾਫ਼^ਸੁਥਰਾ ਰੱਖਣ ਸੰਬੰਧੀ ਜਾਣਕਾਰੀ ਦੇਣ ਲਈ ਸਮਾਗਮ ਵੀ ਕੀਤੇ ਜਾ ਰਹੇ ਹਨ।  ਜੇਈ ਇਲੈਕਟ੍ਰੀਕਲ ਅਸ਼ਵਨੀ ਸ਼ਰਮਾ,ਸੇਨੈਟਰੀ ਇੰਸਪਕਟਰ ਜਨਕ ਰਾਜ, ਫਾਇਰ ਅਫ਼ਸਰ ਜਸਵੰਤ ਸਿੰਘ, ਬਲਜੀਤ ਸਿੰਘ, ਸੋਹਣ ਲਾਲ ਵੀ ਇਸ ਮੋਕੇ ਤੇ ਹਾਜਰ ਸਨ

LEAVE A REPLY

Please enter your comment!
Please enter your name here