
ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਹੁਸ਼ਿਆਰਪੁਰ ਵਿੱਖੇ ਪੱਤਰਕਾਰਾਂ ਨਾਲ ਸਾਂਝੀਆਂ ਕੀਤੀਆਂ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ। ਇਸ ਮੌਕੇ ਉਹਨਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਵਿੱਚ ਇਕ ਨਵੇਂ ਯੁਗ ਦੀ ਸ਼ੁਰੂਆਤ ਕੀਤੀ ਹੈ ਅਤੇ ਅਗਾਮੀ ਲੋਕਸਭਾ ਦੀਆਂ ਚੋਣਾਂ ਵਿੱਚ ਵੀ ਵੱਡੀ ਜਿੱਤ ਹਾਸਿਲ ਕਰਕੇ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਇਸ ਮੌਕੇ ਭਾਜਪਾ ਜਿਲਾ ਪ੍ਰਧਾਨ ਡਾ. ਰਮਨ ਘਈ ਤੋਂ ਇਲਾਵਾ ਹੋਰ ਵੀ ਨੇਤਾ ਅਤੇ ਵਰਕਰ ਮੌਜੂਦ ਸਨ।
Advertisements













