ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ‘ਰੁੱਖ ਲਗਾਓ-ਰੁੱਖ ਬਚਾਓ’ ਮੁਹਿੰਮ ਦਾ ਆਯੋਜਨ 

ਹੁਸ਼ਿਆਰਪੁਰ,  (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਸਤੌਰ ਵਿਖੇ ‘ਰੁੱਖ ਲਗਾਓ-ਰੁੱਖ ਬਚਾਓ’ ਮੁਹਿੰਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮਾਨਯੋਗ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਨੀਲ ਕੁਮਾਰ ਅਰੋੜਾ ਵਲੋਂ ਪੌਦਾ ਲਗਾ ਕੇ ਸਕੂਲ ਵਿੱਚ ਇਕੱਤਰ ਹੋਏ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਸਾਡੇ ਜੀਵਨ ਵਿੱਚ ਰੁੱਖਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਉਹਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਇਕ ਪੌਦਾ ਜ਼ਰੂਰੀ ਲਗਾਉਣਾ ਚਾਹੀਦਾ ਹੈ, ਤਾਂ ਹੀ ਅਸੀਂ ਸਾਫ਼-ਸੁਥਰੇ ਵਾਤਾਵਰਣ ਵਿੱਚ ਸਾਹ ਲੈ ਸਕਦੇ ਹਾਂ।

Advertisements

ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ. ਸੁਚੇਤਾ ਅਸ਼ੀਸ਼ ਦੇਵ ਨੇ ਕਿਹਾ ਕਿ ਪੌਦਾ ਲਗਾਉਣ ਤੋਂ ਬਾਅਦ ਇਸ ਦੀ ਸਾਂਭ-ਸੰਭਾਲ ਵੀ ਬਹੁਤ ਜ਼ਰੂਰੀ ਹੈ। ਉਹਨਾਂ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਥੇ ਹਰੇਕ ਵਿਅਕਤੀ ਨੂੰ ਪੌਦਾ ਲਗਾਉਣਾ ਚਾਹੀਦਾ ਹੈ, ਉਥੇ ਬਾਕੀ ਲੋਕਾਂ ਨੂੰ ਵੀ ਪੌਦੇ ਲਗਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

ਇਸ ਮੌਕੇ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਸ੍ਰੀਮਤੀ ਪ੍ਰਿਆ ਸੂਦ ਅਤੇ  ਰਣਜੀਤ ਕੁਮਾਰ ਜੈਨ, ਪ੍ਰਿੰਸੀਪਲ ਪਰਮਜੀਤ ਸਿੰਘ, ਸਰਪੰਚ ਗੁਰਮੀਤ ਸਿੰਘ, ਪੰਚਾਇਤ ਸੈਕਟਰੀ ਸ੍ਰੀ ਨਰੇਸ਼ ਕੁਮਾਰ, ਬਲਾਕ ਅਫ਼ਸਰ  ਓਮ ਪ੍ਰਕਾਸ਼, ਜਤਿੰਦਰ ਕੁਮਾਰ,  ਦਲਜੀਤ ਕੌਰ, ਅਨੁਪਮ ਠਾਕੁਰ, ਐਡਵੋਕੇਟ  ਸੰਦੀਪ ਕੁਮਾਰ,  ਪਵਨ ਕੁਮਾਰ ਸ਼ਰਮਾ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਸ਼ਾਮਲ ਸਨ। ਇਸ ਮੌਕੇ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਾਤਾਵਰਣ ਦੀ ਸੰਭਾਲ ਲਈ ਪੌਦੇ ਵੀ ਵੰਡੇ ਗਏ।

LEAVE A REPLY

Please enter your comment!
Please enter your name here