
ਹੁਸ਼ਿਆਰਪੁਰ, (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂ। ਜਿਲਾ ਪ੍ਰਸ਼ਾਸ਼ਨ ਵਲੋਂ ਸ਼ੁਰੂ ਕੀਤੇ ਗਏ ‘ਸਮਰਪਣ’ ਪ੍ਰੋਜੈਕਟ ਨੂੰ ਦਿਨੋਂ-ਦਿਨ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਦਾ ਸਬੂਤ ਉਦੋਂ ਮਿਲਿਆ ਜਦੋਂ ਨੰਬਰਦਾਰ ਹਰਵਿੰਦਰ ਸਿੰਘ ਦੀ ਅਗਵਾਈ ਵਿੱਚ ਪਿੰਡ ਨੰਗਲ ਸ਼ਹੀਦਾਂ ਦੇ ਇਕ ਦਰਜਨ ਤੋਂ ਵੱਧ ਪਰਿਵਾਰ ‘ਸਮਰਪਣ’ ਨਾਲ ਜੁੜ ਗਏ। ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਕਿਹਾ ਕਿ ਵੱਡੇ ਪੱਧਰ ‘ਤੇ ‘ਸਮਰਪਣ’ ਵਿੱਚ ਜ਼ਿਲਾ ਵਾਸੀਆਂ ਦੀ ਸ਼ਮੂਲੀਅਤ ਤੋਂ ਸਾਬਤ ਹੋ ਗਿਆ ਹੈ ਕਿ ‘ਸਮਰਪਣ’ ਨੇ ਲੋਕ ਲਹਿਰ ਦਾ ਰੂਪ ਧਾਰ ਲਿਆ ਹੈ। ਉਹਨਾਂ ਕਿਹਾ ਕਿ ਪਿਛਲੇ ਕਰੀਬ 6 ਮਹੀਨਿਆਂ ਵਿੱਚ ‘ਸਮਰਪਣ’ ਦੇ 17000 ਮੈਂਬਰ ਬਣ ਚੁੱਕੇ ਹਨ। ਉਹਨਾਂ ਕਿਹਾ ਕਿ ਇਕ ਦਿਨ ਦੇ ਇਕ ਰੁਪਏ ਦੇ ਹਿਸਾਬ ਨਾਲ 365 ਰੁਪਏ ਦਾਨ ਕਰਕੇ ‘ਸਮਰਪਣ’ ਦੀ ਮੈਂਬਰਸ਼ਿਪ ਹਾਸਲ ਕੀਤੀ ਜਾ ਸਕਦੀ ਹੈ। ਉਹਨਾਂ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਦਾ ਇਸ ਤਰ•ਾਂ ‘ਸਮਰਪਣ’ ਨਾਲ ਜੁੜਨਾ ਇਕ ਮੀਲ ਪੱਥਰ ਸਾਬਤ ਹੋਵੇਗਾ।

– ‘ਸਮਰਪਣ’ ਨੇ ਲੋਕ ਲਹਿਰ ਦਾ ਰੂਪ ਧਾਰਿਆ : ਡਿਪਟੀ ਕਮਿਸ਼ਨਰ
ਉਧਰ ਪਿੰਡ ਨੰਗਲ ਸ਼ਹੀਦਾਂ ਵਿਖੇ ਕਰਵਾਏ ਇਕ ਸਾਦੇ ਸਮਾਗਮ ਵਿੱਚ ਤਹਿਸੀਲਦਾਰ ਅਰਵਿੰਦ ਪ੍ਰਕਾਸ਼ ਵਰਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੀ ਅਗਵਾਈ ਵਿੱਚ ਸ਼ੁਰੂ ਕੀਤੇ ਗਏ ‘ਸਮਰਪਣ’ ਪ੍ਰੋਜੈਕਟ ਨਾਲ ਸਰਕਾਰੀ ਸਕੂਲਾਂ ਵਿੱਚ ਹੋਰ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਭਵਿੱਖ ਵਿੱਚ ਵੀ ਇਸ ਦੇ ਸਾਕਰਾਤਮਕ ਨਤੀਜੇ ਸਾਹਮਣੇ ਆਉਣਗੇ। ਨੰਬਰਦਾਰ ਹਰਵਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਜ਼ਿਲਾ ਪ੍ਰਸ਼ਾਸ਼ਨ ਵਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ। ਉਹਨਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਨੂੰ ਆਪਸ ਵਿੱਚ ਜੋੜਦੇ ਹਨ, ਇਸ ਲਈ ਵੱਧ ਤੋਂ ਵੱਧ ਲੋਕਾਂ ਨੂੰ ਜੁੜਨਾ ਚਾਹੀਦਾ ਹੈ।
ਇਸ ਮੌਕੇ ਪ੍ਰਸ਼ੋਤਮ ਲਾਲ, ਗੁਰਵਿੰਦਰ ਸਿੰਘ, ਹਰਦੀਪ ਸਿੰਘ, ਨਿਰਮਲ ਦਾਸ, ਇੰਦਰਪਾਲ ਸਿੰਘ, ਮਲਕੀਅਤ ਸਿੰਘ, ਬਲਵਿੰਦਰ ਸਿੰਘ, ਕੁੰਦਨ ਸਿੰਘ, ਰਮਨ ਸੈਣੀ, ਨਾਨਕ ਚੰਦ, ਬਲਦੇਵ ਕ੍ਰਿਸ਼ਨ, ਪਰਮਜੀਤ ਸਿੰਘ, ਜਸਵੀਰ ਸਿੰਘ, ਖੁਸ਼ਹਾਲ ਸਿੰਘ, ਗੁਰਦੀਪ ਕੌਰ, ਮਨਜੋਤ ਕੌਰ ਸਮੇਤ ਹੋਰ ਵੀ ਪਿੰਡ ਨਿਵਾਸੀ ‘ਸਮਰਪਣ’ ਨਾਲ ਜੁੜੇ ਅਤੇ ਉਹਨਾਂ ਨੇ ਭਵਿੱਖ ਵਿੱਚ ਵੀ ਇਸ ਯੋਜਨਾ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ।











