ਰਾਜ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ 21 ਜੂਨ ਨੂੰ ਪੁਲਿਸ ਲਾਈਨਜ਼ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਮਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ ਭਾਰਤ ਸਰਕਾਰ, ਨਹਿਰੂ ਯੂਵਾ ਕੇਂਦਰ ਸੰਗਠਨ, ਆਯੂਸ਼ ਮੰਤਰਾਲਾ ਅਤੇ ਜ਼ਿਲ•ਾ ਪ੍ਰਸਾਸਨ ਵਲੋਂ ਚੌਥਾ ਰਾਜ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਪੁਲਿਸ ਲਾਈਨਜ਼ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਯੋਗ ਦਿਵਸ ਨੂੰ ਸਫ਼ਲਤਾਪੂਰਵਕ ਮਨਾਉਣ ਲਈ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ•ਨ ਲਈ ਇਕ ਯੋਜਨਾਬੱਧ ਤਰੀਕੇ ਨਾਲ ਰੂਪ ਰੇਖਾ ਤਿਆਰ ਕੀਤੀ ਜਾਵੇ। ਉਹਨਾਂ ਕਿਹਾ ਕਿ ਯੋਗ ਦਿਵਸ ਰਾਹੀਂ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ‘ਮਿਸ਼ਨ ਤੰਦਰੁਸਤ ਪੰਜਾਬ’ ਰਾਹੀਂ ਨੌਜਵਾਨਾਂ ਨੂੰ ਸਿਹਤਮੰਤਦ ਰਹਿਣ ਲਈ ਯੋਗ ਅਪਨਾਉਣ ਸਬੰਧੀ ਸੰਦੇਸ਼ ਵੀ ਮਿਲੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੰਤਰ ਰਾਸ਼ਟਰੀ ਯੋਗ ਦਿਵਸ ‘ਤੇ 21 ਜੂਨ ਨੂੰ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਸਵੇਰੇ 5-30 ਵਜੇ ਤੋਂ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਯੋਗ ਪ੍ਰੇਮੀ ਅਤੇ ਵਲੰਟੀਅਰ ਪੁੱਜਣਗੇ। ਉਹਨਾਂ ਕਿਹਾ ਕਿ ਪੰਜ ਜ਼ਿਲਿ•ਆਂ ਵਿਚੋਂ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਭਾਰੀ ਗਿਣਤੀ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਯਕੀਨੀ ਬਣਾਏ ਜਾਣ, ਤਾਂ ਜੋ ਸੁਰੱਖਿਆ ਪੱਖੋਂ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ  ਕਿਹਾ ਕਿ ਸਮਾਗਮ ਵਿਚ ਪੁੱਜਣ ਵਾਲੇ ਵਿਅਕਤੀਆਂ ਨੂੰ ਆਵਾਜਾਈ ਪੱਖੋਂ ਕਿਸੇ ਤਰ•ਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਜਾਣ। ਉਹਨਾਂ ਸਿਹਤ ਵਿਭਾਗ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਿਹਾ, ਜਦਕਿ ਪੀਣ ਵਾਲੇ ਪਾਣੀ, ਸਾਫ-ਸਫਾਈ ਦੇ ਪ੍ਰਬੰਧਾਂ ਲਈ ਨਗਰ ਨਿਗਮ ਨੂੰ ਜ਼ਿੰਮੇਵਾਰੀ ਸੌਂਪੀ ਗਈ। ਉਹਨਾਂ ਕਿਹਾ ਕਿ ਜਿਹੜੇ-ਜਿਹੜੇ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਉਹਨਾਂ ਦਾ ਆਪਸੀ ਤਾਲਮੇਲ ਹੋਣਾ ਵੀ ਬਹੁਤ ਜ਼ਰੂਰੀ ਹੈ, ਤਾਂ ਜੋ ਕਿਸੇ ਵੀ ਤਰ•ਾਂ ਦੀ ਕੋਈ ਕਮੀ-ਪੇਸ਼ੀ ਨਾ ਰਹਿ ਸਕੇ।
ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜ) ਰਣਦੀਪ ਸਿੰਘ ਹੀਰ, ਡੀ.ਐਸ.ਪੀ. (ਐਚ) ਜੰਗ ਬਹਾਦਰ ਸ਼ਰਮਾ, ਜ਼ਿਲਾ ਯੂਥ ਕੋਆਰਡੀਨੇਟਰ ਸ੍ਰੀ ਸੈਮਸਨ ਮਸੀਹ, ਜ਼ਿਲ•ਾ ਆਯੂਰਵੈਦਿਕ ਅਫ਼ਸਰ ਡਾ. ਭੁਪਿੰਦਰ ਕੌਰ, ਸਿਵਲ ਸਰਜਨ ਡਾ. ਰੇਨੂ ਸੂਦ,  ਡਾ. ਐਨ.ਕੇ. ਮਾਹੀ, ਪ੍ਰਮੋਦ ਸ਼ਰਮਾ, ਸਰਪੰਚ ਜਗਤਾਰ ਸਿੰਘ,  ਬਲਬੀਰ ਸੋਢੀ ਅਤੇ ਨਿਪੁਨ ਸ਼ਰਮਾ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here