‘ਮਿਸ਼ਨ ਤੰਦਰੁਸਤ ਪੰਜਾਬ’ ਰਾਹੀਂ ਨੌਜਵਾਨਾਂ ਨੂੰ ਖੇਡਾਂ ਵੱਲ ਧਿਆਨ ਦੇਣ ਲਈ ਕੀਤਾ ਜਾ ਰਿਹਾ ਪ੍ਰੇਰਿਤ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, (ਦਾ ਸਟੈਲਰ ਨਿਊਜ਼ ), ਰਿਪੋਰਟ= ਗੁਰਜੀਤ ਸੋਨੂੰ। ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਰਾਹੀਂ ਨੌਜਵਾਨਾਂ ਨੂੰ ਖੇਡਾਂ ਵੱਲ ਧਿਆਨ ਦੇਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਸਾਡੀ ਸਿਹਤ ਚੰਗੀ ਰਹੇਗੀ, ਤਾਂ ਹੀ ਅਸੀਂ ਭਵਿੱਖ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਦੇ ਹਾਂ। ਉਹ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜਲੰਧਰ ਵਿੱਚ ਹੋਈ 43ਵੀਂ ਪੰਜਾਬ ਜੂਨੀਅਰ ਸਟੇਟ ਤੈਰਾਕੀ ਅਤੇ ਵਾਟਰ ਪੋਲੋ ਚੈਂਪੀਅਨਸ਼ਿਪ ਵਿੱਚ 6 ਗੋਲਡ ਅਤੇ 4 ਸਿਲਵਰ ਮੈਡਲ ਜਿੱਤਣ ਵਾਲੇ 2 ਸਕੇ ਭਰਾਵਾਂ ਨੂੰ ਸਨਮਾਨਿਤ ਕਰ ਰਹੇ ਸਨ।
ਡਿਪਟੀ ਕਮਿਸ਼ਨਰ ਨੇ ਦੋਨੇ ਖਿਡਾਰੀਆਂ ਨੂੰ ਮੁਬਾਰਕਵਾਦ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਮੁਹਿੰਮ ‘ਮਿਸ਼ਨ ਤੰਦਰੁਸਤ ਪੰਜਾਬ’ ਰਾਹੀਂ ਵੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਨੌਜਵਾਨਾਂ ਦੀ ਸਿਹਤ ਤੰਦਰੁਸਤ ਹੋਵੇਗੀ, ਤਾਂ ਹੀ ਪੰਜਾਬ ਤੰਦਰੁਸਤ ਹੋ ਸਕਦਾ ਹੈ। ਉਹਨਾਂ ਨੇ ਬਾਕੀ ਨੌਜਵਾਨਾਂ ਨੂੰ ਵੀ ਇਨ•ਾਂ ਖਿਡਾਰੀਆਂ ਤੋਂ ਪ੍ਰੇਰਨਾ ਲੈਣ ਦਾ ਸੰਦੇਸ਼ ਦਿੰਦੇ ਹੋਏ ਖੇਡਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ।

Advertisements

-6 ਗੋਲਡ ਅਤੇ 4 ਸਿਲਵਰ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਇਸ ਦੌਰਾਨ ਰਿਟਾਇਰਡ ਡਿਪਟੀ ਡਾਇਰੈਕਟਰ ਸਪੋਰਟਸ ਪੰਜਾਬ ਅਤੇ ਜਨਰਲ ਸਕੱਤਰ ਜ਼ਿਲ•ਾ ਸਵੀਮਿੰਗ ਐਸੋਸੀਏਸ਼ਨ  ਹਰਪਾਲ ਸਿੰਘ ਕੰਵਰ ਨੇ ਦੱਸਿਆ ਕਿ ਜ਼ਿਲੇ ਦੇ ਬਲਾਕ ਤਲਵਾੜਾ ਦੇ ਪਿੰਡ ਦੇਪੁਰ ਨਿਵਾਸੀ ਸੁਰਿਆਂਸ਼ ਸ਼ਰਮਾ ਅਤੇ ਉਦੇ ਸ਼ਰਮਾ ਪੁੱਤਰ ਰਾਜੀਵ ਸ਼ਰਮਾ ਨੇ ਇਹ ਮੈਡਲ ਜਿੱਤ ਕੇ ਜ਼ਿਲੇ ਦਾ ਨਾਮ ਰੌਸ਼ਨ ਕੀਤਾ ਹੈ। ਉਨ•ਾਂ ਦੱਸਿਆ ਕਿ ਚੈਂਪੀਅਨਸ਼ਿਪ ਵਿੱਚ ਸੁਰਿਆਂਸ਼ ਸ਼ਰਮਾ ਨੇ ਗਰੁੱਪ-1 ਲੜਕਿਆਂ ਦੀ 200 ਮੀਟਰ, 400 ਮੀਟਰ, 800 ਮੀਟਰ ਅਤੇ 1500 ਮੀਟਰ ਫਰੀ ਸਟਾਈਲ ਸਵੀਮਿੰਗ ਵਿੱਚ 4 ਗੋਲਡ ਮੈਡਲ ਅਤੇ 400 ਮੀਟਰ ਵਿੱਚ ਸਿਲਵਰ ਮੈਡਲ ਜਿੱਤ ਕੇ ਰਿਕਾਰਡ ਵੀ ਬਣਾਏ ਹਨ। ਉਨ•ਾਂ ਦੱਸਿਆ ਕਿ ਇਸੇ ਤਰਾਂ ਉਦੇ ਸ਼ਰਮਾ ਨੇ ਗਰੁੱਪ-2 ਲੜਕਿਆਂ ਦੀ 550 ਮੀਟਰ, 100 ਮੀਟਰ, ਫਰੀ ਸਟਾਈਲ ਕੈਟਾਗਰੀ ਵਿੱਚ 2 ਗੋਲਡ ਅਤੇ 50 ਮੀਟਰ, 100 ਮੀਟਰ ਅਤੇ 200 ਮੀਟਰ ਬਟਰ ਫਲਾਈ ਕੈਟਾਗਰੀ ਵਿੱਚ 3 ਸਿਲਵਰ ਮੈਡਲ ਜਿੱਤੇ ਹਨ। ਉਹਨਾਂ ਦੱਸਿਆ ਕਿ ਇਹ ਦੋਨੇਂ ਖਿਡਾਰੀ ਜੈਮਸ ਕੈਬਰਿਜ਼ ਸਕੂਲ ਹੁਸ਼ਿਆਰਪੁਰ ਵਿਖੇ ਪੜ•ਦੇ ਹਨ ਅਤੇ ਖਿਡਾਰੀਆਂ ਨੂੰ ਪ੍ਰੇਰਿਤ ਕਰਨ ਲਈ ਸਕੂਲ ਅਧਿਆਪਕਾਂ ਦਾ ਵੀ ਅਹਿਮ ਰੋਲ ਹੈ। ਉਹਨਾਂ ਦੱਸਿਆ ਕਿ ਪੂਨਾ ਵਿਖੇ ਹੋਣ ਵਾਲੀ ਸਵੀਮਿੰਗ ਅਤੇ ਵਾਟਰ ਪੋਲੋ ਚੈਂਪੀਅਨਸ਼ਿਪ ਵਿੱਚ ਵੀ ਇਹਨਾਂ ਖਿਡਾਰੀਆਂ ਦੀ ਚੋਣ ਕੀਤੀ ਗਈ ਹੈ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਰਣਦੀਪ ਸਿੰਘ ਹੀਰ ਅਤ ਰਮਨ ਕੁਮਾਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here