ਤੰਦਰੁਸਤ ਪੰਜਾਬ ਮੁਹਿੰਮ ਤਹਿਤ ਵੈਕਟਰ ਬੋਰਨ ਬੀਮਾਰੀਆਂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਤੰਦਰੁਸਤ ਪੰਜਾਬ ਮੁਹਿੰਮ ਅਧੀਨ ਸਿਹਤ ਵਿਭਾਗ ਐਂਟੀ ਮਲੇਰੀਆਂ ਮੰਥ ਤਹਿਤ ਇੱਕ ਵਰਕਸ਼ਾਪ ਦਾ ਆਯੋਜਨ ਪੀ.ਐਚ.ਸੀ. ਚੱਕੋਵਾਲ ਵਿਖੇ ਡਾ. ਗੁਰਮੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਇਸ ਜਾਗਰੂਕਤਾ ਵਰਕਸ਼ਾਪ ਵਿੱਚ ਬੀ.ਈ.ਈ. ਰਮਨਦੀਪ ਕੌਰ, ਹੈਲਥ ਇੰਸਪੈਕਟਰ ਸ਼੍ਰੀ ਮਨਜੀਤ ਸਿੰਘ ਤੇ ਸ਼੍ਰੀ ਬਲਜੀਤ ਸਿੰਘ, ਬਲਾਕ ਦੇ ਸਮੂਹ ਮਲਟੀ ਪਰਪਜ਼ ਮੇਲ ਹੈਲਥ ਵਰਕਰ ਅਤੇ ਆਸ਼ਾ ਵਰਕਰਾਂ ਸ਼ਾਮਿਲ ਹੋਈਆਂ। ਇਸ ਵਰਕਸ਼ਾਪ ਦੌਰਾਨ ਵੈਕਟਰ ਬੋਰਨ ਬੀਮਾਰੀਆਂ ਤੋਂ ਬਚਾਅ ਲਈ ਇੱਕ ਪ੍ਰਦਰਸ਼ਨੀ ਦਾ ਵੀ ਆਯੋਜਨ ਕੀਤਾ ਗਿਆ।

Advertisements

ਜਾਗਰੂਕਤਾ ਵਰਕਸ਼ਾਪ ਦੌਰਾਨ ਸੰਬੋਧਨ ਕਰਦਿਆਂ ਐਸ.ਐਮ.ਓ. ਡਾ. ਗੁਰਮੀਤ ਸਿੰਘ ਜੀ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ਵਿੱਚ ਦੋ ਤਰ•ਾਂ ਨਾਲ ਬੀਮਾਰੀਆਂ ਹੁੰਦੀਆਂ ਹਨ। ਜਿਨ•ਾਂ ਵਿੱਚ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਸ਼ਾਮਿਲ ਹਨ। ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਹੈਜਾ,ਪੀਲੀਆ, ਟਾਈਫਾਈਡ, ਪੇਚਿਸ਼ ਆਦਿ ਤੋਂ ਬਚਾਅ ਲਈ ਜਰੂਰੀ ਹੈ ਕਿ ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖਿਆ ਜਾਵੇ ਅਤੇ ਪਾਣੀ ਉਬਾਲ ਕੇ ਹੀ ਪੀਤਾ ਜਾਵੇ। ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਮਲੇਰੀਆਂ, ਡੇਂਗੂ ਅਤੇ ਚਿਕਨਗੁਨੀਆ ਆਦਿ ਸ਼ਾਮਿਲ ਹਨ ਤੋਂ ਬਚਾਅ ਜਰੂਰੀ ਹੈ ਕਿ ਮੱਛਰਾਂ ਦੇ ਪੈਦਾ ਹੋਣ ਨੂੰ ਰੋਕਿਆ ਜਾਵੇ ਅਤੇ ਇਸਦੇ ਕੱਟਣ ਤੋਂ ਬਚਾਅ ਕੀਤਾ ਜਾਵੇ। ਮੱਛਰ ਪੈਦਾ ਕਰਨ ਵਾਲੇ ਹਾਲਾਤ ਖਤਮ ਕੀਤੇ ਜਾਣ। ਲੋਕ ਇਸਦੇ ਫੈਲਣ ਦੇ ਕਾਰਣਾਂ, ਇਸ ਤੋਂ ਬਚਾਅ ਸਬੰਧੀ ਸਾਵਧਾਨੀਆਂ ਅਤੇ ਇਸਦੇ ਲੱਛਣਾਂ ਬਾਰੇ ਪੂਰੀ ਤਰ•ਾਂ ਜਾਗਰੂਕ ਹੋਣ। ਉਹਨਾਂ ਮੇਲ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਇਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਉਹ ਲੋਕਾਂ ਨੂੰ ਹਰ ਸ਼ੁੱਕਰਵਾਰ ਡ੍ਰਾਈ ਡੇਅ ਦੇ ਤੌਰ ਤੇ ਮਨਾਉਣ ਲਈ ਪ੍ਰੇਰਿਤ ਕਰਨ ਤਾਂਕਿ ਲੋਕ ਆਪਣੇ ਘਰਾਂ ਵਿੱਚ ਖੜੇ ਪਾਣੀ ਦੇ ਸੋਮਿਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਖਾਲੀ ਕਰਕੇ ਸਾਫ਼ ਕਰਨ।
ਡਾ. ਗੁਰਮੀਤ ਸਿੰਘ ਨੇ ਆਖਿਆ ਕਿ ਜੇਕਰ ਕਿਸੇ ਨੂੰ ਤੇਜ਼ ਸਿਰਦਰਦ ਅਤੇ ਤੇਜ਼ ਬੁਖਾਰ ਹੋਵੇ, ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ ਹੋਵੇ, ਅੱਖ ਦੇ ਪਿਛਲੇ ਹਿੱਸੇ ਵਿੱਚ ਦਰਦ ਮਹਿਸੂਸ ਹੋਵੇ, ਜੀਅ ਕੱਚਾ ਹੋਵੇ ਅਤੇ ਉਲਟੀਆਂ ਆਉਣ ਅਤੇ ਹਾਲਤ ਖਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜਿਆਂ ਵਿੱਚੋ ਖੂਨ ਵਗੇ ਤਾਂ ਇਹ ਮਲੇਰੀਏ ਦਾ ਬੁਖਾਰ ਹੋ ਸਕਦਾ ਹੈ।  ਇਸ ਲਈ ਜੇਕਰ ਇਹ ਲੱਛਣ ਹੋਣ ਦੀ ਕੋਈ ਸ਼ਿਕਾਇਤ ਕਰਦਾ ਹੈ ਤਾਂ ਉਸ ਵਿਅਕਤੀ ਨੂੰ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਜਾਂ ਸਿਹਤ ਕੇਂਦਰ ਜਾ ਕੇ ਆਪਣੇ ਖੂਨ ਦੀ ਜਾਂਚ ਕਰਵਾਉਣ ਲਈ ਪ੍ਰਰਿਤ ਕੀਤਾ ਜਾਵੇ ਅਤੇ ਡਾਕਟਰ ਦੀ ਸਲਾਹ ਤੋਂ ਬਿਨ•ਾ ਕੋਈ ਵੀ ਦਵਾਈ ਨਾ ਲੈਣ ਲਈ ਜਾਗਰੂਕ ਕੀਤਾ ਜਾਵੇ।
ਵਰਕਸ਼ਾਪ ਦੌਰਾਨ ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਗੁਰਮੀਤ ਸਿੰਘ ਨੇ ਕਿਹਾ ਕਿ ਮਲੇਰੀਆ ਇੱਕ ਕਿਸਮ ਦਾ ਗੰਭੀਰ ਬੁਖਾਰ ਹੈ ਜੋ ਕਿ ਐਨੋਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਸ਼ਾਮ ਵੇਲੇ, ਤੜਕੇ ਵੇਲੇ ਅਤ ਰਾਤ ਨੂੰ ਕੱਟਦਾ ਹੈ। ਮੱਛਰ ਸਾਫ ਅਤੇ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ, ਜਿਵੇਂ ਕਿ ਨਾਲੀਆਂ, ਛੱਪੜਾਂ ਦੇ ਪਾਣੀ, ਟੋਇਆਂ ਆਦਿ ਵਿੱਚ ਪਾਣੀ ਖੜਾ ਰਹੇ। ਮੱਛਰਾਂ ਤੋਂ ਬਚਾਅ ਲਈ ਜਰੂਰੀ ਹੈ ਕਿ ਆਪਣੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮੱਛਰਾਂ ਤੋਂ ਬਚਣ ਲਈ ਕੱਪੜੇ ਅਜਿਹੇ ਪਹਿਨੋ ਕਿ ਸਰੀਰ ਪੂਰੀ ਤਰ•ਾਂ ਢੱਕਿਆ ਰਹੇ। ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦੀ ਵਰਤੋ ਕੀਤੀ ਜਾਵੇ। ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਖੜ•ਾ ਨਾ ਹੋਣ ਦਿੱਤਾ ਜਾਵੇ। ਛੱਪੜਾਂ ਦੇ ਖੜ•ੇ ਪਾਣੀ ਵਿੱਚ ਗੰਬੂਜ਼ੀਆ ਮੱਛੀ ਪਾਈ ਜਾਵੇ ਜੋ ਕਿ ਪਾਣੀ ਵਿੱਚ ਪੈਦਾ ਹੋਣ ਵਾਲੇ ਮੱਛਰ ਦੇ ਲਾਰਵਾ ਨੂੰ ਖਾ ਜਾਂਦੀ ਹੈ ਜਿਸ ਨਾਲ ਮੱਛਰ ਪੈਦਾ ਨਹੀਂ ਹੁੰਦਾ। ਉਹਨਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਗੰਬੂਜ਼ੀਆ ਮੱਛੀ ਦਾ ਪੂੰਗ ਸਿਹਤ ਵਿਭਾਗ ਤੋਂ ਮੁਫ਼ਤ ਪ੍ਰਾਪਤ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here