ਡਿਪਟੀ ਕਮਿਸ਼ਨਰ ਨੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਕੀਤਾ ਦੌਰਾ

ਹੁਸ਼ਿਆਰਪੁਰ, (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਜ਼ਿਲ•ਾ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਮੁਹੱਲਾ ਫਤਹਿਗੜ• ਦਾ ਦੌਰਾ ਕਰਦਿਆਂ ਕਿਹਾ ਕਿ ਸੂਬੇ ਨੂੰ ਨਸ਼ਾ-ਰਹਿਤ ਬਣਾਉਣਾ ਹੀ ਡੈਪੋ ਅਤੇ ‘ਮਿਸ਼ਨ ਤੰਦਰੁਸਤ ਪੰਜਾਬ’ ਮੁਹਿੰਮ ਦਾ ਮੁੱਖ ਉਦੇਸ਼ ਹੈ। ਉਹਨਾਂ  ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਹੀ ਸਰਕਾਰ ਵਲੋਂ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਬਣਾਏ ਗਏ ਹਨ, ਤਾਂ ਜੋ ਇਥੇ ਉਹਨਾਂ ਦਾ ਨਸ਼ਾ ਛੁਡਾਕੇ ਮੁੜ ਵਸੇਬਾ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਕੇਂਦਰ ਵਿਚ ਮਰੀਜ਼ਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਉਹਨਾਂ ਨੂੰ ਵਧੀਆ ਮਾਹੌਲ ਦਿੱਤਾ ਜਾ ਸਕੇ।

Advertisements

ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ•ਾ ਨਸ਼ਾ ਮੁਕਤੀ ਤੇ ਪੁਨਰਵਾਸ ਸੋਸਾਇਟੀ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਸਰਕਾਰੀ ਪੁਨਰਵਾਸ ਕੇਂਦਰ ਵਿੱਚ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਹਨਾਂ ਕਿਹਾ ਕਿ ਜਿੱਥੇ ਇਸ ਕੇਂਦਰ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ, ਉਥੇ ਗਰੀਨ ਪ੍ਰੋਜੈਕਟ ਅਧੀਨ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪੌਦੇ ਵੀ ਲਗਾਏ ਜਾਣਗੇ। ਇਸ ਤੋਂ ਇਲਾਵਾ ਮਰੀਜ਼ਾਂ ਦੇ ਮੁੜ ਵਸੇਬੇ ਲਈ ਉਹਨਾਂ ਨੂੰ ਵੱਖ-ਵੱਖ ਕਿੱਤਾਮੁਖੀ ਕੋਰਸਾਂ ਦੀ ਸਿਖਲਾਈ ਦੇਕੇ ਆਪਣੇ ਪੈਰਾਂ ਸਿਰ ਖੜ•ਾ ਕਰਨ ਦਾ ਯਤਨ ਕੀਤਾ ਜਾਵੇਗਾ, ਤਾਂ ਜੋ ਮਰੀਜ਼ ਨਸ਼ਾ ਛੱਡਣ ਤੋਂ ਇਲਾਵਾ ਹੁਨਰਮੰਦ ਬਣ ਕੇ ਰੁਜ਼ਗਾਰ ਜਾਂ ਆਪਣਾ ਕੰਮਕਾਰ ਖੋਲ•ਕੇ ਇਕ ਚੰਗੇ ਨਾਗਰਿਕ ਦੀ ਤਰ•ਾਂ ਸਮਾਜ ਵਿਚ ਵਿਚਰ ਸਕਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿੱਥੇ ਨਸ਼ਿਆਂ ਦੇ ਖਾਤਮੇ ਲਈ ਡੈਪੋ ਮੁਹਿੰਮ ਚਲਾਈ ਗਈ ਹੈ, ਉਥੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਸ਼੍ਰੀ ਵਿਪੁਲ ਉਜਵਲ ਨੇ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ, ਵਰਧਮਾਨ ਯਾਰਨਜ਼, ਰਿਲਾਇੰਸ ਇੰਡਸਟਰੀ ਅਤੇ ਸੈਂਚਰੀ ਪਲਾਈਵੁੱਡ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ। ਉਹਨਾਂ ਉਕਤ ਉਦਯੋਗਾਂ ਨੂੰ ਜਿੱਥੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਵੱਧ ਤੋਂ ਵੱਧ ਉਪਰਾਲੇ ਕਰਨ ਦੀ ਅਪੀਲ ਕੀਤੀ, ਉਥੇ ਨਸ਼ਾ ਮੁਕਤੀ ਕੇਂਦਰ ਲਈ ਵੀ ਵਿਸ਼ੇਸ਼ ਉਪਰਾਲਾ ਕਰਨ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਤਪਾਲ ਸਿੰਘ ਗੋਜਰਾ, ਮਨੋਰੋਗ ਮਾਹਿਰ ਡਾ. ਰਾਜ ਕੁਮਾਰ, ਮੈਡੀਕਲ ਅਫ਼ਸਰ ਡਾ. ਗੁਰਵਿੰਦਰ ਸਿੰਘ, ਸ੍ਰੀ ਐਮ.ਐਸ. ਬੋਹਰਾ, ਸ੍ਰੀ ਜੀ.ਐਸ.ਚੌਹਾਨ ਵੀ ਮੌਜੂਦ ਸਨ।

LEAVE A REPLY

Please enter your comment!
Please enter your name here