ਯੋਗ ਨੂੰ ਜੀਵਨ ਦਾ ਅੰਗ ਬਣਾਉਣ ਵਾਲਾ ਵਿਅਕਤੀ ਕਈ ਬਿਮਾਰੀਆਂ ਤੋਂ ਰਹਿੰਦਾ ਹੈ ਦੂਰ: ਡਾ. ਗੁਰਮੀਤ

ਹੁਸ਼ਿਆਰਪੁਰ, (ਦਾ ਸਟੈਲਰ ਨਿਊਜ਼)। ਮਿਸ਼ਨ ਤੰਦਰੁਸਤ ਪੰਜਾਬ ਅਧੀਨ ਡਾ. ਗੁਰਮੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਪ੍ਰਧਾਨਗੀ ਹੇਠ ਪੀ.ਐਚ.ਸੀ ਚੱਕੋਵਾਲ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਜਿਸ ਵਿੱਚ ਬੀ.ਈ.ਈ ਰਮਨਦੀਪ ਕੌਰ, ਹੈਲਥ ਇੰਸਪੈਕਟਰ ਮਨਜੀਤ ਸਿੰਘ, ਅਕਾਊਂਟੈਟ ਅਜੈ ਕੁਮਾਰ ਅਤੇ ਬਲਾਕ ਦੀਆਂ ਸਮੂਹ ਆਸ਼ਾ ਫੈਸੀਲੀਟੇਟਰਾਂ ਅਤੇ ਆਸ਼ਾ ਵਰਕਰਾਂ ਸ਼ਾਮਿਲ ਹੋਈਆਂ। ਇਸ ਦੌਰਾਨ ਆਸ਼ਾ ਵਰਕਰਾਂ ਨੂੰ ਯੋਗ ਕਰਨ ਲਈ ਪ੍ਰੇਰਿਆ ਗਿਆ ਅਤੇ ਪਿੰਡਾਂ ਦੇ ਲੋਕਾਂ ਨੂੰ ਵੀ ਆਪਣੀ ਰੋਜਾਨਾ ਜਿੰਦਗੀ ਵਿੱਚ ਯੋਗ ਨੂੰ ਸ਼ਾਮਿਲ ਕਰਨ ਲਈ ਹਦਾਇਤ ਕੀਤੀ ਗਈ।

Advertisements

ਇਸ ਦੌਰਾਨ ਆਸ਼ਾ ਨੂੰ ਸੰਬੋਧਨ ਕਰਦਿਆਂ ਡਾ. ਗੁਰਮੀਤ ਸਿੰਘ ਨੇ ਕਿਹਾ ਕਿ ਅੱਜ ਦੀ ਭੱਜ ਦੌੜ ਵਾਲੀ ਜਿੰਦਗੀ ਕਾਰਣ ਸਿਹਤ ਦੇ ਖੇਤਰ ਵਿੱਚ ਕਈ ਨਵੀਆਂ ਚੁਣੌਤੀਆਂ ਸਾਡੇ ਸਾਹਮਣੇ ਹਨ। ਗੈਰ ਸੰਚਾਰੀ ਰੋਗ ਜਿਵੇਂ ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਦਿਲ ਦਾ ਦੌਰਾ, ਲਕਵਾ, ਕੈਂਸਰ, ਦਮਾ, ਸਾਹ ਦੀਆਂ ਬੀਮਾਰੀਆਂ, ਪੇਟ ਦੀਆਂ ਬੀਮਾਰੀਆਂ ਤੇ ਮਾਨਸਿਕ ਰੋਗਾਂ ਨਾਲ ਵੱਡੀ ਗਿਣਤੀ ਵਿੱਚ ਲੋਕ ਪ੍ਰਭਾਵਿਤ ਹੋ ਰਹੇ ਹਨ। ਆਧੁਨਿਕ ਯੁੱਗ ਵਿੱਚ ਸਰੀਰਿਕ ਘੱਟ ਦਿਮਾਗੀ ਗਤੀਵਿਧੀਆਂ ਵੱਧ ਗਈਆਂ ਹਨ, ਜੋ ਕਿ ਤਣਾਅ ਦਾ ਇੱਕ ਵੱਡਾ ਕਾਰਣ ਹਨ। ਇਸ ਤੋਂ ਮੁਕਤੀ ਲਈ ਸਭ ਤੋਂ ਜਰੂਰੀ ਹੈ, ਸਰੀਰਿਕ ਗਤੀਵਿਧੀਆਂ ਵਿੱਚ ਵਾਧਾ ਕਰਨਾ। ਇਹਨਾਂ ਵਿੱਚ ਯੋਗ ਕਰਨਾ ਸਭ ਤੋਂ ਲਾਹਵੰਦ ਹੈ, ਜੋ ਕਿ ਸਰੀਰ ਵਿੱਚ ਸੰਤੁਲਨ ਅਤੇ ਲਚਕ ਲਿਆਉਣ ਵਿੱਚ ਸਹਾਈ ਹੁੰਦਾ ਹੈ।

ਮਾਸਪੇਸ਼ੀਆਂ ਦੀ ਤਾਕਤ ਅਤੇ ਲਹੂ ਦੇ ਸੰਚਾਰ ਨੂੰ ਵਧਾਉੱਦਾ ਹੈ। ਡਾ. ਗੁਰਮੀਤ ਨੇ ਕਿਹਾ ਕਿ ਯੋਗ ਕਸਰਤ ਕਰਨ ਦਾ ਅੱਜ ਕਲ ਲੋਕਪ੍ਰਿਆ ਤਰੀਕਾ ਹੈ ਜੋ ਆਸਨਾਂ, ਸਾਹ ਲੈਣ ਦੀ ਪ੍ਰਕਿਰਿਆ ਅਤੇ ਆਤਮਿਕ ਧਿਆਨ ਲਾਉਣ ਵਰਗੀਆਂ ਪ੍ਰਕਿਰਿਆਵਾਂ ਉੱਤੇ ਆਧਾਰਤ ਹੈ। ਉਹਨਾਂ ਕਿਹਾ ਕਿ ਯੋਗ ਸ਼ੂਗਰ, ਹਾਈ ਬੀ.ਪੀ., ਆਦਿ ਜਿਹੜੀਆਂ ਜੀਵਨ ਸ਼ੈਲੀ ਨਾਲ ਸੰਬੰਧਿਤ ਬਿਮਾਰੀਆਂ ਨੂੰ ਕਾਬੂ ਵਿੱਚ ਰੱਖਣ ਲਈ ਸਹਾਈ ਹੁੰਦਾ ਹੈ। ਨਿਰਾਸ਼ਾ, ਥਕਾਵਟ, ਮਾਨਸਿਕ ਪਰੇਸ਼ਾਨੀ ਅਤੇ ਤਣਾਅ ਵਰਗੀਆਂ ਹਾਲਤਾਂ ਵਿੱਚ ਸਹਾਇੱਕ ਸਿੱਧ ਹੁੰਦਾ ਹੈ। ਡਾ. ਗੁਰਮੀਤ ਸਿੰਘ ਨੇ ਸਮੂਹ ਆਸ਼ਾ ਵਰਕਰਾਂ ਨੂੰ ਯੋਗ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਕਿਹਾ। ਯੋਗ ਦੇ ਨਾਲ ਨਾਲ ਲੋਕਾਂ ਨੂੰ ਪੋਸ਼ਟਿਕ ਖੁਰਾਕ, ਸਾਫ ਸਫਾਈ ਦਾ ਧਿਆਨ ਰੱਖਣ ਲਈ ਵੀ ਜਾਗਰੂਕ ਕੀਤਾ ਜਾਵੇ।

LEAVE A REPLY

Please enter your comment!
Please enter your name here