ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜਾਗਰੂਕਤਾ ਕੈਂਪ ਦਾ ਆਯੋਜਨ

ਹੁਸ਼ਿਆਰਪੁਰ, (ਦਾ ਸਟੈਲਰ ਨਿਊਜ਼) ਰਿਪੋਰਟ:ਗੁਰਜੀਤ ਸੋਨੂੰ। ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲਾ ਸੈਨੀਟੇਸ਼ਨ ਅਫ਼ਸਰ-ਕਮ-ਕਾਰਜਕਾਰੀ ਇੰਜੀਨੀਅਰ ਅਮਰਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਵੱਖ-ਵੱਖ ਪਿੰਡਾਂ ਵਿੱਚ ਪੀਣ ਯੋਗ ਸਾਫ਼ ਪਾਣੀ ਬਚਤ ਅਤੇ ਸਾਂਭ-ਸੰਭਾਲ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪਿੰਡ ਨੰਗਲ ਈਸ਼ਰ ਅਤੇ ਬਸੀ ਮਰੂਫ ਸਿਆਲਾ ਵਿਖੇ ਸ਼ੁੱਧ ਪੀਣ ਯੋਗ ਪਾਣੀ ਦੀ ਸਾਂਭ-ਸੰਭਾਲ ਕਰਨ ਸਬੰਧੀ ਕੈਂਪ ਆਯੋਜਿਤ ਕੀਤੇ ਗਏ, ਜਿਸ ਵਿੱਚ ਆਈ.ਈ.ਸੀ. ਸਪੈਸ਼ਲਿਸਟ ਅੰਜੂ ਸ਼ਰਮਾ ਅਤੇ ਕਮਿਊਨਿਟੀ ਡਿਵੈਲਪਮੈਂਟ ਸਪੈਸ਼ਲਿਸਟ ਹਰਬੀਰ ਸਿੰਘ ਵਲੋਂ ਗਰਾਮ ਪੰਚਾਇਤ ਜਲ ਅਤੇ ਸੈਨੀਟੇਸ਼ਨ ਕਮੇਟੀ ਮੈਂਬਰਾਂ ਨਾਲ ਮਿਲ ਕੇ ਪਿੰਡ ਸਾਫ਼ ਪਾਣੀ ਸਪਲਾਈ ਕਰਨਾ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ। ਖਾਣਾ ਖਾਣ ਤੋਂ ਪਹਿਲਾਂ ਅਤੇ ਪਖਾਨਾ ਜਾਣ ਤੋਂ ਬਾਅਦ ਹੱਥ ਧੋਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Advertisements

ਪੀਣ ਵਾਲੇ ਪਾਣੀ ਦੀ ਟੈਂਕੀ ਦੀ ਸਾਫ਼-ਸਫ਼ਾਈ ਅਤੇ ਕਲੋਰੀਸ਼ੇਨ ਬਾਰੇ ਵੀ ਜਾਣਕਾਰੀ ਦਿੱਤੀ ਗਈ, ਤਾਂ ਜੋ ਹਰ ਘਰ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਸਪੈਸ਼ਲਿਸਟਾਂ ਵਲੋਂ ਪਖਾਨੇ ਅਤੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ ਕਿ ਪਖਾਨੇ ਦੀ ਵਰਤੋਂ ਕਰਕੇ ਹਰ ਵਿਅਕਤੀ ਸਿਹਤਮੰਦ ਜੀਵਨ ਬਤੀਤ ਕਰ ਸਕਦਾ ਹੈ। ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਨੰਬਰ 1/2 ਦੀਆਂ 125 ਜਲ ਸਪਲਾਈ ਸਕੀਮਾਂ ਦੇ ਪਾਣੀ ਦੇ ਸੈਂਪਲ ਟੈਸਟ ਕਰਵਾਏ ਗਏ ਜੋ ਕਿ ਸਹੀ ਪਾਏ ਅਤੇ ਪਾਣੀ ਵਾਲੀਆਂ ਸਟੋਰੇਜ਼ ਟੈਕਾਂ ਦੀ ਸਫਾਈ ਵੀ ਕਰਵਾਈ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਨੰਗਲ ਈਸ਼ਰ ਸ੍ਰੀਮਤੀ ਰਛਪਾਲ ਕੌਰ, ਮੈਂਬਰ ਪੰਚਾਇਤ ਰਸ਼ੀਦਾ ਬੇਗਮ, ਓਂਕਾਰ ਸਿੰਘ, ਪੰਪ ਓਪਰੇਟਰ ਲਖਬੀਰ ਸਿੰਘ ਅਤੇ ਕਰਨੈਲ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here