‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ 11 ਖਾਣ-ਪੀਣ ਵਾਲੀਆਂ ਵਸਤਾਂ ਦਾ ਸੈਂਪਲ ਭਰੇ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ।  ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਰੇਨੂ ਸੂਦ ਦੀ ਅਗਵਾਈ ਹੇਠ ਜ਼ਿਲਾ ਸਿਹਤ ਅਫ਼ਸਰ ਡਾ. ਸੇਵਾ ਸਿੰਘ ਵਲੋਂ ਹੁਸ਼ਿਆਰਪੁਰ ਅਤੇ ਮਾਹਿਲਪੁਰ ਵਿਖੇ ਵਿਸ਼ੇਸ਼ ਮੁਹਿੰਮ ਚਲਾ ਕੇ 11 ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਭਰੇ ਗਏ।

Advertisements

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਸਿਹਤ ਅਫ਼ਸਰ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਵਿਭਾਗ ਵਲੋਂ ਜਿਥੇ ਵਿਸ਼ੇਸ਼ ਕਾਰਵਾਈ ਉਲੀਕੀ ਗਈ ਹੈ, ਉਥੇ ਜ਼ਿਲੇ ਵਿੱਚ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਉਹਨਾਂ  ਦੱਸਿਆ ਕਿ ਅੱਜ ਹੁਸ਼ਿਆਰਪੁਰ ਅਤੇ ਮਾਹਿਲਪੁਰ ਵਿਖੇ ਸਥਿਤ ਦੁਕਾਨਾਂ ‘ਤੇ ਕਾਰਵਾਈ ਕਰਦੇ ਹੋਏ ਪੀਣ ਵਾਲੇ ਪਾਣੀ, ਬਰਫ਼, ਟਰਮਨਿਕ ਪਾਊਡਰ, ਆਈਸਕ੍ਰੀਮ, ਦੁੱਧ, ਸਮੌਸੇ ਸਮੇਤ ਖਾਣ-ਪੀਣ ਵਾਲੀਆਂ ਵਸਤਾਂ ਦੇ ਕੁੱਲ 11 ਸੈਂਪਲ ਭਰੇ ਗਏ ਹਨ।

-ਫੂਡ ਸੇਫਟੀ ਐਂਡ ਸਟੈਂਡਰਡ ਐਕਟ ਤਹਿਤ ਕੀਤੀ ਜਾਵੇਗੀ ਸਖਤ ਕਾਰਵਾਈ 

ਉਹਨਾਂ ਦੱਸਿਆ ਕਿ ਸੈਂਪਲ ਲੈਣ ਤੋਂ ਬਾਅਦ ਇਸ ਨੂੰ ਖਰੜ ਵਿਖੇ ਸਰਕਾਰੀ ਲੈਬਾਰਟਰੀ ਵਿੱਚ ਟੈਸਟਿੰਗ ਲਈ ਭੇਜ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਜੇਕਰ ਰਿਪੋਰਟ ਨੈਗਟਿਵ ਆਉਂਦੀ ਹੈ, ਤਾਂ ਇਸ ਦੀ ਕਾਨੂੰਨੀ ਨਿਯਮਾਂ ਅਨੁਸਾਰ ਸਿਹਤ ਤੇ ਪਰਿਵਾਰ ਭਲਾਈ ਦੇ ਵਿੰਗ ਫੂਡ ਐਂਡ ਡਰੱਗਜ਼ ਐਡਮਨਿਸਟਰੇਸ਼ਨ ਦੁਆਰਾ ਰਿਪੋਰਟ ਬਣਾ ਕੇ ਕੇਸ ਸੁਣਵਾਈ ਲਈ ਭੇਜਿਆ ਜਾਵੇਗਾ। ਉਹਨਾਂ ਦੱਸਿਆ ਕਿ ਫੂਡ ਐਂਡ ਸੇਫ਼ਟੀ ਐਕਟ ਤਹਿਤ ਕਿਸੇ ਵੀ ਵਿਕਰੇਤਾ ਨੂੰ ਖਰਾਬ ਜਾਂ ਮਿਲਾਵਟੀ ਸਮਾਨ ਵੇਚਣ ਦੀ ਇਜਾਜ਼ਤ ਨਹੀਂ ਹੈ। ਉਹਨਾਂ ਦੱਸਿਆ ਕਿ ਜੇਕਰ ਕੋਈ ਦੁਕਾਨਦਾਰ ਖਰਾਬ ਜਾਂ ਮਿਲਾਵਟੀ ਸਮਾਨ ਵੇਚਦਾ ਹੈ, ਤਾਂ ਇਸ ਸਬੰਧੀ ਗੁਪਤ ਜਾਣਕਾਰੀ ਸਿਵਲ ਸਰਜਨ ਦਫ਼ਤਰ ਦੇ ਫੋਨ ਨੰ: 01882 252170 ‘ਤੇ ਦਿੱਤੀ ਜਾ ਸਕਦੀ ਹੈ।

LEAVE A REPLY

Please enter your comment!
Please enter your name here