ਜੰਗਲਾਤ ਵਿਭਾਗ ਨੇ ਵੰਡੇ 1000 ਪੌਦੇ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਵਣ ਮੰਡਲ ਅਫ਼ਸਰ ਸੁਰਜੀਤ ਸਿੰਘ ਸਹੋਤਾ ਵਲੋਂ ਲੱਕੜ ਮੰਡੀ ਹਰਿਆਣਾ ਵਿਖੇ ਵਿਸ਼ੇਸ਼ ਅਭਿਆਨ ਚਲਾ ਕੇ ਇਕ ਹਜ਼ਾਰ ਤੋਂ ਵੱਧ ਪੌਦੇ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਵਣ ਵਿਭਾਗ ਵਲੋਂ ਪੌਦੇ ਲਗਾਉਣ ਲਈ ਵਿਸ਼ੇਸ਼ ਮੁਹਿੰਮ ਉਲੀਕੀ ਗਈ ਹੈ।

Advertisements

ਇਸ ਦੇ ਤਹਿਤ ਜ਼ਿਲੇ  ਵਿੱਚ ਵੱਖ-ਵੱਖ ਸਥਾਨਾਂ ‘ਤੇ ਜ਼ਿਲਾ ਨਿਵਾਸੀਆਂ ਨੂੰ ਪੌਦੇ ਵੰਡੇ ਜਾ ਰਹੇ ਹਨ, ਤਾਂ ਜੋ ਵੱਧ ਤੋਂ ਵੱਧ ਪੌਦੇ ਲਗਾਏ ਜਾ ਸਕਣ। ਉਹਨਾਂ ਕਿਹਾ ਕਿ ਵਿਭਾਗ ਵਲੋਂ ਵੱਖ-ਵੱਖ ਵਣ ਮੰਡਲਾਂ ਅਧੀਨ ਪੈਂਦੀਆਂ ਨਰਸਰੀਆਂ ਵਿੱਚ ਪੌਦੇ ਰੱਖੇ ਗਏ ਹਨ। ਉਹਨਾਂ ਕਿਹਾ ਕਿ ਪੌਦੇ ਲੈਣ ਲਈ ਇਹਨਾਂ ਨਰਸਰੀਆਂ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here