ਮਿਸ਼ਨ ਤੰਦਰੁਸਤ ਪੰਜਾਬ’ ਤਹਿਤ  ਪਿੰਡ ਪੰਡੋਰੀ ਵਿਖੇ ਲਗਾਇਆ ਕੈਂਪ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ।  ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਡੇਅਰੀ ਵਿਕਾਸ ਵਿਭਾਗ ਵਲੋਂ ਡਿਪਟੀ ਡਾਇਰੈਕਟਰ ਸ੍ਰੀ ਦਵਿੰਦਰ ਸਿੰਘ ਦੀ ਅਗਵਾਈ ਹੇਠ ਦਸੂਹਾ ਦੇ ਪਿੰਡ ਪੰਡੋਰੀ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਿਹਤ ਸੰਭਾਲ ਵੱਲ ਵਿਸ਼ੇਸ਼ ਤੌਰ ‘ਤੇ ਜਾਗਰੂਕ ਕੀਤਾ ਜਾ ਰਿਹਾ ਹੈ।

Advertisements

ਉਹਨਾਂ ਕਿਹਾ ਕਿ ਡੇਅਰੀ ਵਿਕਾਸ ਵਿਭਾਗ ਵਲੋਂ ਵੀ ਕਈ ਤਰਾਂ ਦੀਆਂ ਸਕੀਮਾਂ ਚਲਾਈਆਂ ਗਈਆਂ ਹਨ,ਜਿਸ ਦਾ ਫਾਇਦਾ ਪਿੰਡ ਵਾਸੀ ਲੈ ਸਕਦੇ ਹਨ। ਉਹਨਾਂ ਕਿਹਾ ਕਿ ਕਈ ਤਰਾਂ ਦੇ ਦੁਧਾਰੂ ਪਸ਼ੂਆਂ ਲਈ ਵੀ ਸਬਸਿਡੀ ‘ਤੇ ਵਿਭਾਗ ਵਲੋਂ ਸਕੀਮਾਂ ਚਲਾਈਆਂ ਗਈਆਂ ਹਨ, ਜਿਸ ਦਾ ਪਸ਼ੂ ਪਾਲਕਾਂ ਨੂੰ ਲਾਹਾ ਲੈਣਾ ਚਾਹੀਦਾ ਹੈ। ਉਹਨਾਂ ਪਸ਼ੂ ਪਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦੁੱਧ ਵਿੱਚ ਕਿਸੇ ਤਰਾਂ ਦੀ ਮਿਲਾਵਟ ਨਾ ਕਰਨ। ਇਸ ਨਾਲ ਮਨੁੱਖ ਦੀ ਸਿਹਤ ‘ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਇਸ ਮੌਕੇ ‘ਤੇ ਭਾਰੀ ਸੰਖਿਆ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here