‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ 34 ਵਾਹਨਾਂ ਦੇ ਕੱਟੇ ਚਲਾਨ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਗੁਰਜੀਤ ਸੋਨੂੰ। ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਰਿਜੀਨਲ ਟਰਾਂਸਪੋਰਟ ਦਫਤਰ ਵਲੋਂ ਹੁਣ ਤੱਕ ਕਰੀਬ 39 ਵਾਹਨਾਂ ਦੀ ਚੈਕਿੰਗ ਕਰਕੇ ਪ੍ਰਦੂਸ਼ਣ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 34 ਵਾਹਨਾਂ ਦੇ ਚਲਾਨ ਕੱਟ ਕੇ 34 ਹਜ਼ਾਰ ਰੁਪਏ ਜ਼ੁਰਮਾਨਾ ਵਸੂਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਿਜੀਨਲ ਟਰਾਂਸਪੋਰਟ ਅਫ਼ਸਰ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ-ਵੱਖ ਸਮਿਆਂ ਦੌਰਾਨ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ, ਜਿਸ ਵਿੱਚ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਪ੍ਰਦੂਸ਼ਣ ਫੈਲਾਉਣ ਤੋਂ ਰੋਕਣ ਲਈ ਸਮੇਂ ਸਿਰ ਆਪਣੇ ਵਾਹਨਾਂ ਦੀ ਚੈਕਿੰਗ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

Advertisements

ਉਹਨਾਂ ਦੱਸਿਆ ਕਿ ਵਿਭਾਗ ਵਲੋਂ ਪ੍ਰਦੂਸ਼ਣ ਫੈਲਾਉਣ ਵਾਲੇ 14 ਵਾਹਨਾਂ ਦੀ ਚੈਕਿੰਗ ਦੌਰਾਨ ਮਾਨਤਾ ਪ੍ਰਦੂਸ਼ਣ ਸਰਟੀਫਿਕੇਟ ਨਾ ਪਾਏ ਜਾਣ ‘ਤੇ 9 ਵਾਹਨਾਂ ਦੇ ਪ੍ਰਦੂਸ਼ਣ ਫੈਲਾਉਣ ਸਬੰਧੀ 9 ਹਜ਼ਾਰ ਰੁਪਏ ਦੇ ਚਲਾਨ ਕੱਟੇ ਗਏ ਹਨ। ਇਸੇ ਤਰਾਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 25 ਵਾਹਨਾਂ ਦੇ ਚਲਾਨ ਕੱਟ ਕੇ 25 ਹਜ਼ਾਰ ਰੁਪਏ ਜੁਰਮਾਨਾ ਵਸੂਲਿਆ ਗਿਆ ਹੈ। ਰਿਜੀਨਲ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਅਮਨ ਪ੍ਰਦੂਸ਼ਣ ਚੈਕ ਸੈਂਟਰ, ਦਸ਼ਮੇਸ਼ ਟਾਇਰ ਐਂਡ ਪ੍ਰਦੂਸ਼ਣ ਚੈਕ ਸੈਂਟਰ ਹਰਿਆਣਾ ਅਤੇ ਹੁਸ਼ਿਆਰਪੁਰ ਆਟੋ ਮੋਬਾਇਲ ਵਿਖੇ ਵੀ ਵਿਸ਼ੇਸ਼ ਕੈਂਪ ਲਗਾ ਕੇ ਵਾਹਨ ਚਾਲਕਾਂ ਨੂੰ ਪ੍ਰਦੂਸ਼ਣ ਨਾ ਫੈਲਾਉਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ ਹੈ।

LEAVE A REPLY

Please enter your comment!
Please enter your name here