‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪਿੰਡ ਚੱਕੋਵਾਲ ਵਿਖੇ ਸਿਹਤ ਵਿਭਾਗ ਨੇ ਪਰਿਵਾਰ ਨਿਯੋਜਨ ‘ਤੇ ਕਰਵਾਇਆ ਵਿਸ਼ੇਸ਼ ਸਮਾਗਮ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼)ਰਿਪੋਰਟ:ਮੁਕਤਾ ਵਾਲਿਆ। ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਆਬਾਦੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਪੰਦਰਵਾੜੇ ਦੀ ਸ਼ੁਰੂਆਤ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿੰਡ ਚੱਕੋਵਾਲ ਵਿਖੇ ਕੀਤੀ ਗਈ। ਆਯੋਜਿਤ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਡਾ. ਗੁਰਮੀਤ ਸਿੰਘ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਹਰ ਇੱਕ ਮਿੰਟ ਵਿੱਚ 51 ਬੱਚੇ ਪੈਦਾ ਹੋ ਰਹੇ ਹਨ।

Advertisements

ਉਹਨਾਂ ਕਿਹਾ ਕਿ ਸਿਹਤ ਵਿਭਾਗ ਪੰਜਾਬ ਵਲੋਂ ਇਸ ਵਾਰ ਵਿਸ਼ਵ ਆਬਾਦੀ ਦਿਵਸ ਸਬੰਧੀ ਵਿਸ਼ੇ ‘ਇੱਕ ਸਾਰਥਕ ਕਲ ਦੀ ਸ਼ੁਰੂਆਤ, ਪਰਿਵਾਰ ਨਿਯੋਜਨ ਕੇ ਸਾਥ’ ਦਾ ਸਲੋਗਨ ਉਲੀਕਿਆ ਗਿਆ ਹੈ। ਉਹਨਾਂ ਕਿਹਾ ਕਿ ਇਸ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿਹਤ ਵਿਭਾਗ ਵਲੋਂ 10 ਜੁਲਾਈ ਤੱਕ ਮੋਬਿਲਾਈਜ਼ੇਸ਼ਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਆਈ.ਈ.ਸੀ./ਬੀ.ਸੀ.ਸੀ. ਪ੍ਰੋਗਰਾਮਾਂ ਅਧੀਨ  ਮਾਸ ਮੀਡੀਆ, ਪੈਂਫਲਿਟ, ਪੋਸਟਰਾਂ ਅਤੇ ਬੈਨਰਾ ਰਾਹੀਂ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਉਹਨਾਂ ਦੱਸਿਆ ਕਿ ਜਾਗਰੂਕਤਾ ਪੰਦਰਵਾੜੇ ਤਹਿਤ ਸਿਹਤ ਵਿਭਾਗ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਬੱਚਿਆਂ ਵਿੱਚ ਅੰਤਰ ਰਖੱਣ ਲਈ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਵਸੀਲਿਆਂ ਨੂੰ ਅਪਨਾਉਣ ਸਬੰਧੀ ਉਤਸ਼ਾਹਿਤ ਅਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਡਾ. ਸੁਰਿੰਦਰ ਕੁਮਾਰ, ਡਾ. ਮਾਨਵ ਸਿੰਘ, ਸ਼ਾਮ ਸੁੰਦਰ, ਰਮਨਦੀਪ ਕੌਰ ਬੀ.ਈ.ਈ, ਮਨਜੀਤ ਸਿੰਘ ਹੈਲਥ ਇੰਸਪੈਕਟਰ, ਇੰਦਰਜੀਤ ਸਿੰਘ, ਪਰਮਪ੍ਰੀਤਪਾਲ ਕੌਰ, ਅਜੈ ਕੁਮਰਾ, ਰਮੇਸ਼ ਕੁਮਾਰ ਤੋਂ ਇਲਾਵਾ ਨਗਰ ਨਿਵਾਸੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here