‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਬਤ ਕੀਤੇ 15 ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼), ਰਿਪੋਰਟ: ਮੁਕਤਾ ਵਾਲਿਆ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਐਕਸੀਅਨ ਅਸ਼ੋਕ ਗਰਗ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਟੀਮ ਨੇ ਜ਼ਿਲਾ ਮੰਡੀ ਅਫ਼ਸਰ ਨਾਲ ਮਿਲ ਕੇ ਸਬਜ਼ੀ ਮੰਡੀ ਹੁਸ਼ਿਆਰਪੁਰ ਵਿਖੇ ਸਬਜ਼ੀ ਵੇਚਣ ਵਾਲੀਆਂ ਦੁਕਾਨਾਂ ਅਤੇ ਰੇਹੜੀਆਂ ਦੀ ਚੈਕਿੰਗ ਕੀਤੀ ਅਤੇ 15 ਕਿਲੋ ਦੇ ਕਰੀਬ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ ਜ਼ਬਤ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਕਸੀਅਨ ਅਸ਼ੋਕ ਗਰਗ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲੇ ਵਿੱਚ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ।

Advertisements

-ਸਬਜ਼ੀ ਮੰਡੀ ਹੁਸ਼ਿਆਰਪੁਰ ਵਿਖੇ ਟੀਮ ਵਲੋਂ ਕੀਤੀ ਗਈ ਕਾਰਵਾਈ 

ਟੀਮ ਵਲੋਂ ਜਿਥੇ ਜ਼ਿਲੇ ਦੇ ਹਸਪਤਾਲਾਂ ਵਿੱਚ ਚੈਕਿੰਗ ਕਰਕੇ ਬਾਇਓ ਮੈਡੀਕਲ ਵੇਸਟ ਨੂੰ ਰੋਜ਼ਾਨਾ ਹਟਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ, ਉਥੇ ਪਲਾਸਟਿਕ ਦੇ ਲਿਫਾਫਿਆਂ ਦਾ ਪ੍ਰਯੋਗ ਕਰਨ ਵਾਲੇ ਦੁਕਾਨਦਾਰਾਂ ਖਿਲਾਫ਼ ਨਿਯਮਾਂ ਅਧੀਨ ਕਾਰਵਾਈ ਚਲਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਸਬਜ਼ੀ ਮੰਡੀ ਵਿਖੇ ਕੀਤੀ ਗਈ ਚੈਕਿੰਗ ਦੌਰਾਨ 15 ਕਿਲੋ ਦੇ ਕਰੀਬ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫ਼ੇ ਜ਼ਬਤ ਕੀਤੇ ਗਏ ਹਨ ਤੇ ਦੁਕਾਨਦਾਰਾਂ ਅਤੇ ਰੇਹੜੀ ਚਾਲਕਾਂ ਨੂੰ ਬਨਸਪਤੀ ਤੋਂ ਬਣੇ ਗਲਣਸ਼ੀਲ ਲਿਫਾਫਿਆਂ ਦਾ ਪ੍ਰਯੋਗ ਕਰਨ ਸਬੰਧੀ ਹਿਦਾਇਤਾਂ ਦਿੱਤੀਆਂ ਗਈਆਂ ਹਨ।

LEAVE A REPLY

Please enter your comment!
Please enter your name here