‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਵਿਭਾਗ ਵਲੋਂ 426 ਟਿਊੁਬਵੈਲਾਂ ਦੀ ਜਾਂਚ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ।  ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮਿਸ਼ਨ ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਜਿਥੇ ਵੱਖ-ਵੱਖ ਵਿਭਾਗਾਂ ਵਲੋਂ ਸੂਬੇ ਨੂੰ ਤੰਦਰੁਸਤ ਅਤੇ ਸਿਹਤਮੰਦ ਬਣਾਉਣ ਲਈ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਵਿਸ਼ੇਸ਼ ਜਾਂਚ ਮੁਹਿੰਮ ਵੀ ਵਿੱਢੀ ਗਈ ਹੈ। ਕਾਰਜਕਾਰੀ ਇੰਜੀਨੀਅਰ ਸ੍ਰੀ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਜਿਲੇ ਵਿੱਚ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਪਾਣੀ ਦੇ ਨਮੂਨੇ ਲਏ ਜਾ ਰਹੇ ਹਨ। ਉਹਨਾਂ ਕਿਹਾ ਕਿ ਹੁਣ ਤੱਕ 156 ਜਲ ਸਪਲਾਈ ਸਕੀਮਾਂ ਤਹਿਤ ਅਤੇ 270 ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸੈਂਪਲ ਭਰ ਕੇ ਜ਼ਿਲਾ ਪੱਧਰੀ ਲੈਬਾਰਟਰੀ ਵਿੱਚ ਚੈਕ ਕਰਵਾਏ ਗਏ ਹਨ।

Advertisements

 ਸ੍ਰੀ ਗਿੱਲ ਨੇ ਕਿਹਾ ਕਿ ਇਸ ਜ਼ਿਲਾ ਪੱਧਰੀ ਟੈਸਟਿੰਗ ਲੈਬਾਰਟਰੀ ਵਿੱਚ ਫਿਜੀਕਲ ਕੈਮੀਕਲ ਅਤੇ ਬੈਟਲੋਜ਼ੀਕਲ ਟੈਸਟ ਕਰਨ ਦੀ ਸੁਵਿਧਾ ਉਪਲਬੱਧ ਹੈ। ਉਹਨਾਂ ਕਿਹਾ ਕਿ ਜਿਲੇ ਵਿੱਚ 685 ਟਿਊਬਵੈਲ ਹਨ ਅਤੇ ਇਨ•ਾਂ ਵਿੱਚ ਕਰੀਬ 25 ਪਰਕੂਲਰ ਵੈਲ ਵੀ ਹਨ। ਉਹਨਾਂ ਦੱਸਿਆ ਕਿ ਇਹ ਪਰਕੂਲਰ ਵੈਲ ਪਹਾੜੀ ਇਲਾਕਿਆਂ ਵਿੱਚ ਲੱਗੇ ਹੋਏ ਹਨ ਅਤੇ ਇਥੇ ਵੀ ਵਿਸ਼ੇਸ਼ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪਾਣੀ ਦੇ ਨਮੂਨੇ ਭਰਨ ਦੇ ਨਾਲ- ਨਾਲ ਕਲੋਰੀਨੇਸ਼ਨ ਵੀ ਨਿਯਮਤ ਤੌਰ ‘ਤੇ ਕੀਤੀ ਜਾ ਰਹੀ ਹੈ, ਤਾਂ ਜੋ ਗੰਦੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਜ਼ਿਲੇ ਵਿੱਚ ਪਾਣੀ ਦੀਆਂ ਟੈਂਕੀਆਂ ਦੀ ਸਫ਼ਾਈ ਦਾ ਕੰਮ ਵੀ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਇਹ ਸੈਂਪਲਿੰਗ ਮੁਹਿੰਮ ਇਸੇ ਤਰਾਂ ਜਾਰੀ ਰੱਖੀ ਜਾਵੇਗੀ, ਤਾਂ ਜੋ ਜ਼ਿਲਾ ਵਾਸੀਆਂ ਨੂੰ ਸਾਫ਼-ਸੁਥਰਾ ਪਾਣੀ ਹੀ ਮੁਹੱਈਆ ਕਰਵਾਇਆ ਜਾ ਸਕੇ।

LEAVE A REPLY

Please enter your comment!
Please enter your name here