‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਦਿਵਿਆਂਗ ਵਿਅਕਤੀਆਂ ਲਈ ਵਿਸ਼ੇਸ਼ ਕੈਂਪ 5 ਨੂੰ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ।  ਨਵ-ਨਿਯੁਕਤ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕਰਵੱਟ-ਏਕ ਬਦਲਾਵ ਦੇ ਸਹਿਯੋਗ ਨਾਲ ‘ਦਿਵਿਆਂਗਾਂ ਦਾ ਸਤਿਕਾਰ’ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਪਹਿਲਾ ਕੈਂਪ 5 ਜੁਲਾਈ ਨੂੰ ਸਵੇਰੇ 9 ਵਜੇ ਤੋਂ ਗੜਸ਼ੰਕਰ ਦੇ ਸਿਵਲ ਹਸਪਤਾਲ ਵਿਖੇ ਲਗਾਇਆ ਜਾ ਰਿਹਾ ਹੈ।

Advertisements

ਉਹਨਾਂ ਦੱਸਿਆ ਕਿ ਇਸ ਕੈਂਪ ਵਿੱਚ ਜਿਥੇ ਦਿਗਿਆਂਗ ਵਿਅਕਤੀਆਂ ਦੇ ਦਿਵਿਆਂਗ ਸਰਟੀਫਿਕੇਟ ਬਣਾਏ ਜਾਣਗੇ, ਉਥੇ ਯੂ.ਆਈ.ਡੀ. ਕਾਰਡ ਵੀ ਬਣਾਏ ਜਾਣਗੇ। ਉਹਨਾਂ ਦੱਸਿਆ ਕਿ ‘ਦਿਵਿਆਂਗਾਂ ਦਾ ਸਤਿਕਾਰ’ ਮੁਹਿੰਮ ਤਹਿਤ ਮਹੀਨੇ ਦੇ ਹਰ ਵੀਰਵਾਰ ਇਹ ਕੈਂਪ ਹਰ ਸਬ-ਡਵੀਜ਼ਨ ਵਿੱਚ ਲਗਾਏ ਜਾ ਰਹੇ ਹਨ। ਸ੍ਰੀ ਗੌਤਮ ਨੇ ਦੱਸਿਆ ਕਿ ਗੜਸ਼ੰਕਰ ਦੇ ਕੈਂਪ ਉਪਰੰਤ ਹੁਸ਼ਿਆਰਪੁਰ, ਮੁਕੇਰੀਆਂ ਅਤੇ ਦਸੂਹਾ ਦੇ ਸਿਵਲ ਹਸਪਤਾਲਾਂ ਵਿੱਚ ਇਹ ਕੈਂਪ ਮਹੀਨੇ ਵਿੱਚ ਇਕ ਵਾਰ ਵੀਰਵਾਰ ਵਾਲੇ ਦਿਨ ਲਗਾਏ ਜਾਣਗੇ। ਉਹਨਾਂ ਦੱਸਿਆ ਕਿ ਐਨ.ਜੀ.ਓ ‘ਕਰਵੱਟ-ਏਕ ਬਦਲਾਵ’ ਵਲੋਂ ਇਕ ਹੈਲਪਲਾਈਨ ਨੰਬਰ 97799-20181 ਵੀ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਦਿਵਿਆਂਗ ਵਿਅਕਤੀ ਕੈਂਪਾਂ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਹਨਾਂ ਗੜਸ਼ੰਕਰ ਸਬ-ਡਵੀਜ਼ਨ ਦੇ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ।

LEAVE A REPLY

Please enter your comment!
Please enter your name here