Saturday, October 10, 2026
Home Hoshiarpur ਕੌਮੀ ਲੋਕ ਅਦਾਲਤ 14 ਜੁਲਾਈ ਨੂੰ

ਕੌਮੀ ਲੋਕ ਅਦਾਲਤ 14 ਜੁਲਾਈ ਨੂੰ

logo latest

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼, ਰਿਪੋਰਟ- ਗੁਰਜੀਤ ਸੋਨੂੰ। ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਮਾਨਯੋਗ ਸਕੱਤਰ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. (ਮੁਹਾਲੀ) ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ 14 ਜੁਲਾਈ 2018 ਨੂੰ ਜਿਲੇ ਵਿੱਚ ਸਾਲ 2018 ਦੀ ਤੀਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੋਕ ਅਦਾਲਤ ਵਿੱਚ ਸਿਵਲ, ਕਰੀਮੀਨਲ ਕੰਪਾਊਂਡਏਬਲ, ਮੈਟਰੀਮੋਨੀਅਲ ਅਤੇ ਬੈਂਕ ਰਿਕਵਰੀ ਕੇਸ ਰੱਖੇ ਜਾਣਗੇ।

Advertisements

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕੇਸ ਲੋਕ ਅਦਾਲਤਾਂ ਵਿੱਚ ਲਗਾਉਣ ਤੇ ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਵੀ ਹੁੰਦੀ ਹੈ। ਉਹਨਾਂ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਉਹਨਾਂ ਨੇ ਆਮ ਜਨਤਾ ਨੂੰ ਇਹ ਵੀ ਅਪੀਲ ਕੀਤੀ ਕਿ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ•ਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕੀਤਾ ਜਾਵੇ।

LEAVE A REPLY

Please enter your comment!
Please enter your name here