ਮਸ਼ੀਨਾਂ ਰਾਹੀਂ ਝੋਨੇ ਦੀ ਲੁਆਈ ਅਤੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਭਾਰਤੀ ਖੋਜ ਪਰਿਸ਼ਦ ਨਵੀਂ ਦਿੱਲੀ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਕਮੇਟੀ ਵਲੋਂ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਅਤੇ ਪ੍ਰਬੰਧਨ ਕਰਨ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਡਾ. ਮਨਿੰਦਰ ਸਿੰਘ ਬੌਂਸ ਵਲੋਂ ਕਿਸਾਨਾਂ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾਂ ਕਿਹਾ ਕਿ ਕਿਸਾਨ ਖੇਤੀ ਮਸ਼ਿਨਰੀ ਦੀ ਵਰਤੋਂ ਸਾਂਝੇ ਤੌਰ ‘ਤੇ ਕਰਨ, ਤਾਂ ਜੋ ਇਸ ਦਾ ਪੂਰਾ ਫਾਇਦਾ ਲਿਆ ਜਾ ਸਕੇ ਅਤੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੇ ਮਨੋਰਥ ਨੂੰ ਇਕ ਮੁਹਿੰਮ ਤਹਿਤ ਪੂਰਾ ਕੀਤਾ ਜਾ ਸਕੇ।

Advertisements

ਸਿਖਲਾਈ ਕੈਂਪ ਦੌਰਾਨ ਖੇਤੀ ਬਾੜੀ ਇੰਜੀਨੀਅਰ, ਫਾਰਮ ਮਸ਼ਿਨਰੀ ਅਤੇ ਪਾਵਰ ਇੰਜੀਨੀਅਰਿੰਗ ਵਿਭਾਗ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਡਾ. ਮਹੇਸ਼ ਨਾਰੰਗ ਨੇ ਕਿਹਾ ਕਿ ਝੋਨੇ ਦੀ ਪਰਾਲੀ ਸੰਭਾਲਣਾ ਅਜੋਕੇ ਸਮੇਂ ਦੀ ਸਭ ਤੋਂ ਮਹੱਤਵਪੂਰਣ ਲੋੜ ਹੈ ਅਤੇ ਇਹ ਵੀ ਜ਼ਰੂਰੀ ਹੈ ਕਿ ਇਸ ਸਬੰਧੀ ਮਸ਼ੀਨਰੀ ਦੀ ਕਾਰਗੁਜਾਰੀ ਕਿਸਾਨਾਂ ਤੱਕ ਪਹੁੰਚਾਈ ਜਾਵੇ। ਉਹਨਾਂ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਲਈ ਵਿਸਥਾਰ ਨਾਲ ਜਾਣਕਾਰੀ ਵੀ ਦਿੱਤੀ। ਇੰਜੀ. ਅਜੈਬ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਨਾੜ ਨੂੰ  ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਜਾਣਕਾਰੀ ਦਿੱਤੀ । ਕਿਸਾਨਾਂ ਨੂੰ ਝੋਨੇ ਦੀ ਮਸ਼ੀਨਰੀ ਦੁਆਰਾ ਲੁਆਈ ਲਈ ਮੈਟ ਟਾਈਪ ਮਸ਼ੀਨ ਬਾਰੇ ਜਾਣਕਾਰੀ ਵੀ ਦਿੱਤੀ ਗਈ। ਝੋਨੇ ਦੀ ਪਰਾਲੀ ਵਿੱਚ ਕਣਕ ਦੀ ਸਿੱਧੀ ਬਿਜਾਈ ਲਈ ਹੈਪੀ ਸੀਡਰ ਮਸ਼ੀਨ ਦੀ ਕਾਰਗੁਜਾਰੀ ਬਾਰੇ ਵੀ ਚਾਨਣਾ ਪਾਇਆ ਗਿਆ। ਇਸ ਮੌਕੇ ‘ਤੇ ਸਹਿਕਾਰੀ ਸੁਸਾਇਟੀਆਂ ਦੇ ਮੈਂਬਰ ਅਤੇ ਅਗਾਹ ਵਧੂ ਕਿਸਾਨ ਵੀ ਮੌਜੂਦ ਸਨ।

LEAVE A REPLY

Please enter your comment!
Please enter your name here