‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਹਾਇਕ ਧੰਦੇ ਅਪਣਾਉਣ ਲਈ ਕੀਤੀ ਅਪੀਲ  

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਵੱਧ ਤੋਂ ਵੱਧ ਸਹਾਇਕ ਧੰਦੇ ਅਪਣਾਉਣੇ ਚਾਹੀਦੇ ਹਨ। ਉਹਨਾਂ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪੰਜਾਬ ਸਰਕਾਰ ਵਲੋਂ ਸਹਾਇਕ ਧੰਦਿਆਂ ਨੂੰ ਪ੍ਰਫੁਲਤ ਕਰਨ ਲਈ ਸਬੰਧਤ ਵਿਭਾਗਾਂ ਰਾਹੀਂ ਮੁਫ਼ਤ ਸਿਖਲਾਈ ਪ੍ਰਦਾਨ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਵੱਧ ਤੋਂ ਵੱਧ ਕਿਸਾਨ ਇਹ ਸਿਖਲਾਈ ਪ੍ਰਾਪਤ ਕਰਕੇ ਆਪਣੇ ਸਹਾਇਕ ਧੰਦੇ ਖੋਲ ਸਕਦੇ ਹਨ ਅਤੇ ਆਪਣੀ ਆਮਦਨ ਵਿੱਚ ਹੋਰ ਵਾਧਾ ਕਰ ਸਕਦੇ ਹਨ।

Advertisements

ਉਹਨਾਂ ਦੱਸਿਆ ਕਿ ਡੇਅਰੀ ਫਾਰਮ ਦੀ ਸਿਖਲਾਈ ਲਈ ਡੇਅਰੀ ਫਾਰਮ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ, ਮੱਛੀ ਪਾਲਣ ਲਈ ਮੱਛੀ ਪਾਲਣ ਵਿਭਾਗ ਨਾਲ, ਜਦਕਿ ਪਸ਼ੂ ਪਾਲਣ ਅਤੇ ਹੋਰ ਸਹਾਇਕ ਧੰਦਿਆਂ ਲਈ ਸਬੰਧਤ ਵਿਭਾਗਾਂ ਨਾਲ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ। ਉਧਰ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਕੇਂਦਰ ਵਲੋਂ ਵੀ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਿਖਲਾਈ ਕੋਰਸ ਕਰਵਾਏ ਜਾ ਰਹੇ ਹਨ। ਇਸੇ ਲੜੀ ਅਧੀਨ ਡੇਅਰੀ ਫਾਰਮਿੰਗ ਬਾਰੇ ਕਿੱਤਾ ਮੁਖੀ ਸਿਖਲਾਈ ਕੋਰਸ 9 ਤੋਂ 20 ਜੁਲਾਈ ਤੱਕ ਕਰਵਾਇਆ ਜਾ ਰਿਹਾ ਹੈ।

-ਡੇਅਰੀ ਫਾਰਮਿੰਗ ਬਾਰੇ ਕਿੱਤਾ ਮੁਖੀ ਸਿਖਲਾਈ ਕੋਰਸ 9 ਤੋਂ

ਉਹਨਾਂ ਦੱਸਿਆ ਕਿ ਡੇਅਰੀ ਫਾਰਮਿੰਗ ਸਿਖਲਾਈ ਕੋਰਸ ਵਿੱਚ ਕੇ.ਵੀ.ਕੇ. ਵਿਖੇ ਪਸ਼ੂਆਂ ਦੀ ਸਾਭ-ਸੰਭਾਲ, ਖੁਰਾਕ ਪ੍ਰਬੰਧਨ, ਬਿਮਾਰੀਆਂ ਤੋਂ ਬਚਾਅ, ਪ੍ਰਜਨਣ ਜਿਹੇ ਅਹਿਮ ਵਿਸ਼ਿਆਂ ਸਮੇਤ ਡੇਅਰੀ ਫਾਰਮਿੰਗ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਕੋਰਸ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ। ਉਹਨਾਂ ਦੱਸਿਆ ਕਿ ਕੋਰਸ ਪੂਰਾ ਹੋਣ ਉਪਰੰਤ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਚਾਹਵਾਨ ਸਿਖਿਆਰਥੀ 9 ਜੁਲਾਈ ਨੂੰ ਅਧਾਰ ਕਾਰਡ ਦੀ ਕਾਪੀ ਅਤੇ ਫੋਟੋ ਨਾਲ ਲੈ ਕੇ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿਖੇ ਪਹੁੰਚਣ।

LEAVE A REPLY

Please enter your comment!
Please enter your name here