ਨਸ਼ੇ ਦੇ ਖਾਤਮੇ ਲਈ ਸਮੂਹਿਕ ਹੰਭਲੇ ਦੀ ਲੋੜ : ਏਡੀਸੀ ਕਲੇਰ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਜ਼ਿਲੇ ਨਾਲ ਸਬੰਧਤ ਕੈਮਿਸਟ ਐਸੋਸੀਏਸ਼ਨ ਨਾਲ ਇਕ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਉਹਨਾਂ ਸਮੂਹ ਕੈਮਿਸਟਾਂ ਨੂੰ ਕਿਹਾ ਕਿ ਡਾਕਟਰ ਦੀ ਪਰਚੀ ਤੋਂ ਬਿਨਾਂ ਦਵਾਈ ਨਾ ਵੇਚੀ ਜਾਵੇ ਅਤੇ ਨਾ ਹੀ ਕਿਸੇ ਨੂੰ ਸਰਿੰਜ ਦਿੱਤੀ ਜਾਵੇ। ਸ੍ਰੀਮਤੀ ਕਲੇਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਵ ਨਾਲ ‘ਮਿਸ਼ਨ ਤੰਦਰੁਸਤ ਪੰਜਾਬ’ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਨਸ਼ਿਆਂ ਨੂੰ ਸਮਾਜ ਵਿਚੋਂ ਖਿਦੇੜਣ ਲਈ ਸਮੂਹਿਕ ਹੰਭਲੇ ਤੇ ਸਹਿਯੋਗ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਨਸ਼ਿਆਂ ਵਰਗੀ ਇਸ ਨਾ ਮੁਰਾਦ ਬਿਮਾਰੀ ਨੂੰ ਸਮੂਹਿਕ ਇਕਜੁੱਟਤਾ ਨਾਲ ਹੀ ਜੜੋਂ ਖਤਮ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਨਸ਼ਿਆਂ ਕਾਰਨ ਸਮਾਜਿਕ ਰਿਸ਼ਤੇ ਟੁੱਟ ਰਹੇ ਹਨ ਅਤੇ ਪਰਿਵਾਰਾਂ ਦੇ ਪਰਿਵਾਰ ਖਤਮ ਹੋ ਰਹੇ ਹਨ। ਉਹਨਾਂ ਕਿਹਾ ਕਿ ਮਾਂ-ਬਾਪ ਨੂੰ ਆਪਣੇ ਬੱਚਿਆਂ ‘ਤੇ ਸਖਤ ਨਜਰ ਰੱਖਣੀ ਚਾਹੀਦੀ ਹੈ ਅਤੇ ਜੋ ਬੱਚਾ ਨਸ਼ਾ ਕਰਦਾ ਹੈ ਉਸਨੂੰ ਸੁਧਾਰਨ ਲਈ ਕਦਮ ਉਠਾਉਣੇ ਚਾਹੀਦੇ ਹਨ ਅਤੇ ਇਸ ਬਿਮਾਰੀ ਨੂੰ ਛੁਪਾਉਣਾ ਨਹੀਂ ਚਾਹੀਦਾ ਹੈ।

Advertisements

-ਡਾਕਟਰ ਦੀ ਪਰਚੀ ਤੋਂ ਬਿਨਾਂ ਦਵਾਈਆਂ ਅਤੇ ਸਰਿੰਜ਼ਾਂ ਨਾ ਵੇਚੀਆਂ ਜਾਣ : ਕਲੇਰ

ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਸ਼ਕਤੀ ਨੂੰ ਅਜਾਈਂ ਨਾ ਗਵਾਉਣ ਸਗੋਂ ਸਮਾਜ ਤੇ ਦੇਸ਼ ਦੀ ਉਨੱਤੀ ਲਈ ਅੱਗੇ ਹੋ ਕੇ ਕੰਮ ਕਰਨ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਮ ਦੇ ਮੰਤਵ ਨਾਲ ‘ਡੈਪੋ’ ਮੁਹਿੰਮ ਵੀ ਆਰੰਭੀ ਗਈ ਹੈ, ਜਿਸ ਤਹਿਤ ਜਿਥੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਜੋ ਲੋਕ ਕਿਸੇ ਕਾਰਨ ਨਸ਼ਾ ਗ੍ਰਸਤ ਹੋ ਗਏ ਹਨ, ਉਹਨਾਂ ਦੇ ਇਲਾਜ ਲਈ ਨਸ਼ਾ ਛੁਡਾਊ ਪੁਨਰਵਾਸ ਕੇਂਦਰ ਵਿਖੇ ਇਲਾਜ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਮੀਟਿੰਗ ਦੌਰਾਨ ਜਿਲਾਂ ਕੈਮਿਸਟ ਐਸੋਸੀਏਸ਼ਨ ਦੇ ਜਿਲਾਂ ਪ੍ਰਧਾਨ ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਸ੍ਰੀ ਰਮਨ ਕਪੂਰ ਨੇ ਭਰੋਸਾ ਦਿੰਦਿਆਂ ਕਿਹਾ ਕਿ ਉਹ ਸਮਾਜ ਵਿਚ ਨਸ਼ਿਆਂ ਨੂੰ ਖਤਮ ਕਰਨ ਲਈ ਜਿਲਾਂ ਪ੍ਰਸ਼ਾਸ਼ਨ ਦਾ ਪੂਰਨ ਸਹਿਯੋਗ ਕਰਨਗੇ। ਉਹਨਾਂ ਕੈਮਿਸਟਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ ‘ਮਿਸ਼ਨ ਤੰਦਰੁਸਤ ਪੰਜਾਬ’ ਮੁਹਿੰਮ ਨਾਲ ਜੁੜ ਕੇ ਸਮਾਜ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਉਹਨਾਂ ਕਿਹਾ ਕਿ ਡਾਕਟਰ ਦੀ ਪਰਚੀ ਤੋਂ ਬਿਨਾਂ ਦਵਾਈ ਬਿਲਕੁਲ ਨਹੀਂ ਦਿੱਤੀ ਜਾਵੇਗੀ ਤੇ ਨਾ ਹੀ ਕਿਸੇ ਨੂੰ ਸਰਿੰਜ ਵਰਤਣ ਲਈ ਦਿੱਤੀ ਜਾਵੇਗੀ। ਉਹਨਾਂ ਇਸ ਮੌਕੇ ਐਸੋਸੀਏਸ਼ਨ ਵਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਸਮੱਗਰੀ ਵੀ ਵੰਡੀ। ਇਸ ਮੌਕੇ ਜ਼ੋਨਲ ਲਾਈਸੈਂਸਿੰਗ ਅਥਾਰਟੀ ਡਰੱਗਜ਼ ਰਾਜੇਸ਼ ਸੂਰੀ, ਡਰੱਗ ਇੰਸਪੈਕਟਰ ਪਰਮਿੰਦਰ ਸਿੰਘ, ਜਨਰਲ ਸਕੱਤਰ ਕੈਮਿਸਟ ਐਸੋਸੀਏਸ਼ਨ ਰਮਨ ਕੁਮਾਰ ਸ਼ਰਮਾ ਤੋਂ ਇਲਾਵਾ ਦਸੂਹਾ, ਟਾਂਡਾ, ਗੜ•ਸ਼ੰਕਰ, ਹੁਸ਼ਿਆਰਪੁਰ ਅਤੇ ਮੁਕੇਰੀਆਂ ਤੋਂ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ।

LEAVE A REPLY

Please enter your comment!
Please enter your name here