25 ਜੁਲਾਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ: ਏਡੀਸੀ ਹਰਬੀਰ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ: ਗੁਰਜੀਤ ਸੋਨੂੰ। ਰਾਜ ਵਿੱਚ 10 ਸਤੰਬਰ ਨੂੰ ਹੋਣ ਵਾਲੀਆਂ ਪੰਚਾਇਤ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਦੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਪਰਿਸ਼ਦ ਹਾਲ ਵਿਖੇ ਹੋਈ ਬੈਠਕ ਨੂੰ ਸੰਬੋਧਨ ਕਰਦਿਆਂ ਵਧੀਕ ਜ਼ਿਲਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਜਾਣ। ਇਸ ਮੌਕੇ ਉਨਾਂ ਨਾਲ ਐਸ.ਡੀ.ਐਮ. ਹੁਸ਼ਿਆਰਪੁਰ ਜਿਤੇਂਦਰ ਜੋਰਵਾਲ, ਐਸ.ਡੀ.ਐਮ. ਮੁਕੇਰੀਆਂ ਹਰਚਰਨ ਸਿੰਘ ਅਤੇ ਐਸ.ਡੀ.ਐਮ. ਗੜਸ਼ੰਕਰ ਹਰਦੀਪ ਸਿੰਘ ਧਾਲੀਵਾਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

Advertisements

ਵਧੀਕ ਜ਼ਿਲਾ ਚੋਣਕਾਰ ਅਫ਼ਸਰ ਹਰਬੀਰ ਸਿੰਘ ਨੇ ਕਿਹਾ ਕਿ 8 ਜੁਲਾਈ ਤੱਕ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਮੁਕੰਮਲ ਕੀਤਾ ਜਾਵੇਗਾ ਅਤੇ 9 ਜੁਲਾਈ ਵੋਟਰ ਸੂਚੀਆਂ ਦੀ ਪ੍ਰਕਾਸ਼ਨਾਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ 10 ਤੋਂ 16 ਜੁਲਾਈ ਤੱਕ ਦਾਅਵੇ ਅਤੇ ਇਤਰਾਜ ਲਏ ਜਾਣਗੇ ਅਤੇ 17 ਤੋਂ 23 ਜੁਲਾਈ ਤੱਕ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸੇ ਤਰਾਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 25 ਜੁਲਾਈ ਨੂੰ ਕੀਤੀ ਜਾਵੇਗੀ। ਉਹਨਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲੇ ਦੇ ਸਮੂਹ ਬੀ.ਡੀ.ਪੀ.ਓ. ਦੀ ਸਹਾਇਤਾ ਨਾਲ ਵੋਟਰ ਸੂਚੀਆਂ ਦੀ ਪ੍ਰਕਾਸ਼ਨਾਂ ਸਬੰਧੀ ਪ੍ਰਿੰਟਿੰਗ ਪ੍ਰੈਸ ਨਾਲ ਰਾਬਤਾ ਕਾਇਮ ਕੀਤਾ ਜਾਵੇ। ਉਹਨਾਂ ਸੰਮਤੀ ਦੇ ਚੋਣਾਂ ਸਬੰਧੀ ਪੋਲਿੰਗ ਸਟੇਸ਼ਨਾਂ ਦੀ ਸੂਚਨਾ ਨਿਰਧਾਰਤ ਕੀਤੇ ਗਏ ਪ੍ਰਫਾਰਮੇ ਵਿੱਚ ਦੇਣ ਨੂੰ ਕਿਹਾ।

ਉਹਨਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਖੁਦ ਵੈਰੀਫਿਕੇਸ਼ਨ ਵੀ ਕੀਤੀ ਜਾਵੇ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ, ਉਲੀਕੇ ਗਏ ਪੋਲਿੰਗ ਸਟੇਸ਼ਨ ਸਹੀ ਹਾਲਾਤ ਵਿੱਚ ਹਨ। ਉਹਨਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਦੀ ਇਮਾਰਤ ਵਿੱਚ ਬਿਜਲੀ, ਪਾਣੀ ਅਤੇ ਰੈਂਪ ਸਮੇਤ ਬੁਨਿਆਦੀ ਜ਼ਰੂਰਤਾਂ ਦਾ ਪੂਰਾ ਪ੍ਰਬੰਧ ਹੋਣਾ ਚਾਹੀਦਾ ਹੈ। ਉਹਨਾਂ ਚੋਣਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਰਿਹਰਸਲਾਂ ਕਰਵਾਉਣ, ਬੈਲਟ ਬਕਸਿਆਂ ਨੂੰ ਰੱਖਣ, ਚੋਣ ਸਮੱਗਰੀ ਦਾ ਪ੍ਰਬੰਧ ਕਰਨ ਅਤੇ ਵੋਟਰ ਸੂਚੀਆਂ ਦੀ ਛਪਾਈ ਸਬੰਧੀ ਕਮੇਟੀਆਂ ਬਣਾਉਣ ਲਈ ਵਿਸ਼ੇਸ਼ ਤੌਰ ‘ਤੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ ਤੋਂ ਇਲਾਵਾ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here