ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ’ ਮੁਹਿੰਮ ਤਹਿਤ ਦੂਜਾ ਕੈਂਪ 12 ਜੁਲਾਈ ਨੂੰ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ।  ਡਿਪਟੀ ਕਮਿਸ਼ਨਰ  ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲਾਂ ਪ੍ਰਸ਼ਾਸ਼ਨ ਵਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜੋ ‘ਹਰ ਵੀਰਵਾਰ ਵਿਦਿਆਂਗਾਂ ਦਾ ਸਤਿਕਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਅਧੀਨ ਦੂਸਰਾ ਕੈਂਪ 12 ਜੁਲਾਈ ਨੂੰ ਸਵੇਰੇ 9 ਵਜੇ ਸਿਵਲ ਹਸਪਤਾਲ ਦਸੂਹਾ ਵਿਖੇ ਲਗਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਮਹੀਨੇ ਦਾ ਹਰ ਵੀਰਵਾਰ ਦਿਵਿਆਂਗ ਵਿਅਕਤੀਆਂ ਨੂੰ ਸਮਰਪਿਤ ਹੋਵੇਗਾ। ਉਹਨਾਂ ਦੱਸਿਆ ਕਿ ਪਹਿਲਾ ਕੈਂਪ ਸਫ਼ਲ ਰਿਹਾ ਹੈ ਅਤੇ ਉਸ ਵਿੱਚ 89 ਰਜਿਸਟਰੇਸ਼ਨ ਹੋਈ ਸੀ, ਜਦਕਿ 30 ਦਿਵਿਆਂਗ ਸ਼ਨਾਖਤੀ ਕਾਰਡ ਵੀ ਜਾਰੀ ਕੀਤੇ ਗਏ ਸਨ।

Advertisements

 ਉਹਨਾਂ ਦੱਸਿਆ ਕਿ ਇਹ ਕੈਂਪ ਹਰ ਵੀਰਵਾਰ ਜ਼ਿਲ•ੇ ਦੀ ਇਕ ਸਬ-ਡਵੀਜ਼ਨ ਵਿੱਚ ਲਗਾਇਆ ਜਾ ਰਿਹਾ ਹੈ। ਵਿਪੁਲ ਉਜਵਲ ਨੇ ਦੱਸਿਆ ਕਿ ਲਗਾਏ ਜਾ ਰਹੇ ਇਸ ਕੈਂਪ ਦੌਰਾਨ ਜਿਥੇ ਦਿਵਿਆਂਗ ਵਿਅਕਤੀਆਂ ਦੇ ਸਰਟੀਫਿਕੇਟ ਬਣਾਏ ਜਾ ਰਹੇ ਹਨ, ਉਥੇ ਯੂ.ਆਈ.ਡੀ. ਕਾਰਡ ਵੀ ਬਣਾਏ ਜਾਣਗੇ। ਉਹਨਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਉਹਨਾਂ ਦੱਸਿਆ ਕਿ ਦਿਵਿਆਂਗ ਵਿਅਕਤੀ ਸਹੂਲਤਾਂ ਪ੍ਰਾਪਤ ਕਰਨ ਲਈ  ਇਹਨਾਂ ਕੈਂਪਾਂ ਵਿੱਚ ਜਾ ਸਕੇ ਫਾਇਦਾ ਚੁੱਕ ਸਕਦੇ ਹਨ। ਉਹਨਾਂ ਦੱਸਿਆ ਕਿ  ਇਹਨਾਂ ਕੈਂਪਾਂ ਸਬੰਧੀ ਇਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ ਅਤੇ ਦਿਵਿਆਂਗ ਵਿਅਕਤੀ ਹੈਲਪ ਲਾਈਨ ਨੰਬਰ 97799-20181 ‘ਤੇ ਵੀ ਰਜਿਸਟਰੇਸ਼ਨ ਕਰਵਾ ਸਕਦੇ ਹਨ।

LEAVE A REPLY

Please enter your comment!
Please enter your name here