ਜ਼ਿਲਾ ਮੈਜਿਸਟਰੇਟ ਨੇ ਲਗਾਈਆਂ 7 ਵੱਖ-ਵੱਖ ਪਾਬੰਦੀਆਂ

DC-orders-travel-agent-to-write-mandatory-licence-number-advt-display-board.JPG

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਜਿਲਾਂ ਮੈਜਿਸਟਰੇਟ ਹੁਸ਼ਿਆਰਪੁਰ ਨੇ ਹੁਕਮ ਜਾਰੀ ਕਰਦਿਆਂ ਜ਼ਿਲੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਇਸ ਹੁਕਮ ਸੰਬੰਧੀ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ ਇਹ ਵਰਦੀਆਂ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ‘ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ ‘ਤੇ ਲਾਗੂ ਨਹੀਂ ਹੋਵੇਗਾ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲਾ ਮੈਜਿਸਟਰੇਟ ਨੇ ਪਾਬੰਦੀ ਲਗਾਈ ਹੈ ਕਿ ਜ਼ਿਲਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ•ਾਂ ਕੋਈ ਛੱਪੜ ਨਹੀਂ ਪੂਰੇਗਾ।   ਇਸ ਤੋਂ ਇਲਾਵਾ ਜ਼ਿਲਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਪਾਬੰਦੀ ਲਗਾਈ ਹੈ ਕਿ ਜ਼ਿਲ•ੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ ਸ਼ਾਦੀਆਂ ਜਾਂ ਕਿਸੇ ਹੋਰ ਮੌਕੇ ‘ਤੇ ਕਿਸੇ ਵੀ ਤਰਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ।

Advertisements

ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਅਤੇ ਜਿਹਨਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਕੇਵਲ ਉਹ ਹੀ ਵਿਅਕਤੀ ਆਪਣੇ ਨਾਲ ਹਥਿਆਰ ਰੱਖ ਸਕਣਗੇ। ਜ਼ਿਲਾ ਮੈਜਿਸਟਰੇਟ ਨੇ ਜ਼ਿਲੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ‘ਤੇ ਲਾਗੂ ਨਹੀਂ ਹੋਵੇਗਾ। ਇਕ ਹੋਰ ਹੁਕਮ ਅਨੁਸਾਰ ਉਹਨਾਂ ਨੇ ਜ਼ਿਲੇ ਵਿੱਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਹੁਕਮ ਰਾਹੀਂ ਜਿਹਨਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ•ਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਗਏ ਹਨ।
ਉਕਤ ਤੋਂ ਇਲਾਵਾ ਇਕ ਹੋਰ ਪਾਬੰਦੀ ਲਗਾਉਂਦਿਆਂ ਜ਼ਿਲਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤਾ ਹੈ ਕਿ ਪੰਜਾਬ ਇੰਸਟਰੂਮੈਂਟ ਕੰਟਰੋਲ ਐਕਟ 1950 ਦੀ ਧਾਰਾ 3 ਅਨੁਸਾਰ ਕੋਈ ਵੀ ਵਿਅਕਤੀ ਜਾਂ ਸਿਆਸੀ ਪਾਰਟੀ ਜਲਸੇ ਜਾਂ ਜਲੂਸ ਅਤੇ ਰੈਲੀ ਦੌਰਾਨ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਪ੍ਰਵਾਨਗੀ ਤੋਂ ਬਿਨ•ਾਂ ਕਿਸੇ ਵੀ ਅਜਿਹੇ ਯੰਤਰ ਜਾਂ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਦਿਨ ਜਾਂ ਰਾਤ ਸਮੇਂ ਨਹੀਂ ਕਰੇਗਾ, ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ।
ਜ਼ਿਲਾ ਮੈਜਿਸਟਰੇਟ ਵਲੋਂ ਜ਼ਿਲੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ ‘ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਦੁਆਰਾ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਦੁਆਰਾ ਅਸ਼ਲੀਲ ਫ਼ਿਲਮਾਂ ਦਿਖਾਉਣ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਹ 7 ਹੁਕਮ 5 ਸਤੰਬਰ 2018 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here