‘ਮਿਸ਼ਨ ਤੰਦਰੁਸਤ ਪੰਜਾਬ’ ਦੇ ਤਹਿਤ ਖਾਣ ਪੀਣ ਵਾਲੀਆਂ ਚੀਜਾਂ ਦੇ ਸੈਂਪਲ ਭੇਜੇ ਗਏ ਚੰਡੀਗੜ

ਹੁਸ਼ਿਆਰਪੁਰ( ਦਾ ਸਟੈਲਰ ਨਿਊਜ਼), ਰਿਪੋਰਟ:ਗੁਰਜੀਤ ਸੋਨੂੰ। ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲਾ ਸਿਹਤ ਅਫਸਰ ਡਾ. ਸੋਵਾ ਸਿੰਘ ਤੇ ਉਹਨਾਂ ਦੀ ਟੀਮ ਵੱਲੋਂ ਹੁਸ਼ਿਆਰਪੁਰ ਸ਼ਹਿਰ, ਗੜਸ਼ੰਕਰ, ਤੇ ਮਹਿਲਪੁਰ ਖੇਤਰ ਵਿੱਚ ਖਾਣ ਪੀਣ ਵਾਲੀਆਂ ਚੀਜਾਂ ਦੀਆਂ ਦੁਕਾਨਾਂ ਤੇ ਚੈਕਿੰਗ ਕਰਕੇ 12 ਫੂਡ ਸੈਂਪਲ ਲਏ ਗਏ, ਜਿਨਾਂ ਨੂੰ ਨਿਰੀਖਣ ਲਈ ਫੂਡ ਲੈਬ ਚੰਡੀਗੜ ਭੇਜ ਦਿੱਤਾ ਗਿਆ। ਇਹਨਾਂ ਸੈਂਪਲਾਂ ਵਿੱਚ ਦੁੱਧ ਦੇ ਚਾਰ, ਸੋਇਆ ਪਨੀਰ ਇੱਕ, ਦੇਸੀ ਘਿਊ, ਬਿਸਕੁਟ ਅਤੇ ਫਰੂਟ ਜੂਸ ਆਦਿ ਲਏ ਗਏ। ਇਸੇ ਲੜੀ ਵੱਜੋਂ ਟੀਮ ਵੱਲੋਂ ਸ਼ਹਿਰੀ ਖੇਤਰ ਦਿਆਂ ਵੱਖ ਵੱਖ ਬੇਕਰੀਆਂ ਤੇ ਖਾਣ ਪੀਣ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਕੰਮ ਤਸੱਲੀ ਬਖਸ਼ ਪਾਇਆ ਗਿਆ। ਇਸ ਤੋਂ ਇਲਾਵਾ ਉਹਨਾਂ ਵੱਲੋਂ ਦੁਕਾਨਦਾਰਾਂ ਨੂੰ ਸਖਤ ਹਿਦਾਇਤਾਂ ਦਿੱਤੀਆਂ ਗਈਆਂ ਕਿ ਖਾਦ ਪਦਾਰਥਾਂ ਨੂੰ ਤਿਆਰ ਕਰਨ, ਪਰੋਸਨ ਅਤੇ ਵਰਤਾਉਣ ਸਬੰਧੀ ਸਮੂਹ ਗਤੀਵਿਧੀਆਂ ਫੂਡ ਸੇਫਟੀ ਸਟੈਂਡਰਡ ਐਕਟ ਤਹਿਤ ਹੀ ਕੀਤੀਆਂ ਜਾਣ।

Advertisements

ਹਰ ਖਾਣ ਪੀਣ ਦੀਆਂ ਦੁਕਾਨਾਂ ਨੂੰ ਫੂਡ ਸੇਫਟੀ ਸਟੈਂਡਰਡ ਐਕਟ ਤਹਿਤ ਪੰਜੀਕਰਣ ਦਾ ਸਰਟੀਫਿਕੇਟ ਲਗਾਉਣਾ ਲਾਜ਼ਮੀ ਹੈ। ਰੇਹੜੀ ਤੇ ਕੰਮ ਕਰਨ ਵਾਲੇ ਸਮੂਹ ਕਾਰੀਗਰਾਂ ਲਈ ਸਫਾਈ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਦੇ ਹੋਏ ਟੋਪੀ ਅਤੇ ਦਸਤਾਨੇ ਪਹਿਨਣੇ ਚਾਹੀਦੇ ਹਨ। ਇਸ ਤੋਂ ਇਲਾਵਾ ਨਿਜੀ ਸਫਾਈ ਦੇ ਨਾਲ-ਨਾਲ ਹੱਥਾਂ ਅਤੇ ਨੋਹਾਂ ਦੀ ਸਫਾਈ ਜਰੂਰੀ ਹੈ। ਖਾਣਾ ਤਿਆਰ ਕਰਨ ਵਾਲੀ, ਖਾਣਾ ਰੱਖੇ ਜਾਣ ਵਾਲੀ, ਖਾਣਾ ਵਰਤਾਉਣ ਵਾਲੀ ਜਗਾ ਸਾਫ ਹੋਣੀ ਚਾਹੀਦੀ ਹੈ ਅਤੇ ਖਾਦ ਪਦਾਰਥਾਂ ਨੂੰ ਵਧੀਆ ਤਰੀਕੇ ਨਾਲ ਢੱਕ ਕੇ ਰੱਖਿਆ ਜਾਵੇ। ਖਾਣ-ਪੀਣ ਵਾਲੀਆਂ ਚੀਜਾਂ ਨੂੰ ਤਿਆਰ ਕਰਨ ਵੇਲੇ ਉੱਚ ਗੁਣਵੱਤਾ ਵਾਲੀਆਂ ਵਸਤਾਂ ਦੀ ਹੀ ਵਰਤੋਂ ਕੀਤੀ ਜਾਵੇ। ਉਕਤ ਤੋਂ ਇਲਾਵਾ ਦੁਕਾਨਦਾਰਾਂ ਨੂੰ ਹਿਦਾਇਤ ਵੀ ਕੀਤੀਆਂ ਗਈਆਂ ਕਿ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਤਹਿਤ ਰਜਿਸਟ੍ਰੇਸ਼ਨ  ਨਾਂ ਹੋਣ ਤੇ 6 ਮਹੀਨੇ 1 ਸਾਲ ਦੀ ਸਜ਼ਾ ਅਤੇ 5 ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ।

ਫੂਡ ਸੇਫਟੀ ਐਕਟ ਸਬੰਧੀ ਕਿਸੇ ਤਰਾਂ ਦੀ ਵੀ ਜਾਣਕਾਰੀ ਲਈ ਸਿਵਲ ਸਰਜਨ ਦਫ਼ਤਰ ਵਿੱਖੇ ਫੂਡ ਬ੍ਰਾਂਚ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਡਾ. ਸੇਵਾ ਸਿੰਘ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਖਾਣ-ਪੀਣ ਨਾਲ ਸਬੰਧਤ ਦੁਕਾਨਾਂ ਅਤੇ ਰੇਹੜੀਆਂ ਤੇ ਖਰੀਦੋ- ਫਰੋਖਤ ਕਰਨ ਵੇਲੇ ਉਪਰੋਕਤ ਗੱਲਾਂ ਦਾ ਧਿਆਨ ਰੱਖਿਆ ਜਾਵੇ। ਅੱਜ ਦੀ ਇਸ ਟੀਮ ਵਿੱਚ ਫੂਡ ਅਫਸਰ ਡਾ. ਰਮਨ ਵਿਰਦੀ ਤੇ ਲੁਭਾਇਆ ਰਾਮ, ਅਸ਼ੋਕ ਕੁਮਾਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here