ਡੇਅਰੀ ਵਿਕਾਸ ਵਿਭਾਗ ਨੇ ਦੁੱਧ ਦੇ 23 ਸੈਂਪਲ ਭਰੇ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ।  ਡੇਅਰੀ ਵਿਕਾਸ ਵਿਭਾਗ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਵਿਸ਼ੇਸ਼ ਮੁਹਿੰਮ ਚਲਾ ਕੇ ਹਰਿਆਣਾ ਦੇ ਵਾਰਡ ਨੰਬਰ 5 ਵਿਖੇ ਦੁੱਧ ਦੇ 23 ਸੈਂਪਲ ਚੈਕ ਕੀਤੇ ਗਏ, ਜਿਹਨਾਂ ਵਿੱਚੋਂ 16 ਵਿੱਚ ਮਿਲਾਵਟ ਪਾਈ ਗਈ। ਇਸ ਸਬੰਧੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਦਵਿੰਦਰ ਸਿੰਘ ਨੇ ਦੱਸਿਆ ਕਿ ਹਰਿਆਣਾ ਵਿਖੇ ਵਿਸ਼ੇਸ਼ ਕੈਂਪ ਦੌਰਾਨ ਲੋਕਾਂ ਨੂੰ ਮਿਲਾਵਟੀ ਦੁੱਧ ਤੋਂ ਬਚਣ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ। ਉਹਨਾਂ ਕਿਹਾ ਕਿ ਕਈ ਐਸੇ ਤਰੀਕੇ ਹਨ, ਜਿਸ ਨਾਲ ਦੁੱਧ ਵਿੱਚ ਮਿਲਾਵਟ ਸਬੰਧੀ ਜਾਣਕਾਰੀ ਲਈ ਜਾ ਸਕਦੀ ਹੈ।

Advertisements

ਉਹਨਾਂ ਕਿਹਾ ਕਿ ਖਾਣ-ਪੀਣ ਵਾਲੀਆਂ ਚੀਜਾਂ ਵਿੱਚ ਮਿਲਾਵਟ ਕਈ ਤਰਾਂ ਦੀਆਂ ਬਿਮਾਰੀਆਂ ਨੂੰ ਜਨਮ ਦਿੰਦੀ ਹੈ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਉਹ ਦੁੱਧ ਲੈਣ ਤੋਂ ਪਹਿਲਾਂ ਦੁੱਧ ਵਿੱਚ ਮਿਲਾਵਟ ਸਬੰਧੀ ਪਰਖ ਜ਼ਰੂਰ ਕਰ ਲੈਣ।

LEAVE A REPLY

Please enter your comment!
Please enter your name here