ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜ਼ਬਤ ਕੀਤੇ ਪਲਾਸਟਿਕ ਦੇ ਲਿਫਾਫ਼ੇ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਹੁਸ਼ਿਆਰਪੁਰ ਵਲੋਂ ਜਿਥੇ ਬਾਇਓ ਮੈਡੀਕਲ ਵੇਸਟ ਸਬੰਧੀ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੀ ਜਾਂਚ ਕੀਤੀ ਜਾ ਰਹੀ ਹੈ, ਉਥੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਰੋਕਥਾਮ ਲਈ ਵੀ ਮੁਹਿੰਮ ਵਿੱਢੀ ਗਈ ਹੈ। ਬੋਰਡ ਦੇ ਐਕਸੀਅਨ ਅਸ਼ੋਕ ਗਰਗ ਨੇ ਦੱਸਿਆ ਕਿ ਵਿਭਾਗ ਵਲੋਂ ਹਸਪਤਾਲਾਂ ਵਿੱਚ ਬਾਇਓ ਮੈਡੀਕਲ ਵੇਸਟ ਨੂੰ ਰੋਜ਼ਾਨਾਂ ਸੁਚਾਰੂ ਢੰਗ ਨਾਲ ਹਟਵਾਉਣ ਲਈ ਲਗਾਤਾਰ ਹਸਪਤਾਲਾਂ ਦੀ ਚੈਕਿੰਗ ਆਰੰਭੀ ਗਈ ਹੈ, ਜਿਸ ਤਹਿਤ ਪਿਛਲੇ ਦਿਨੀ ਸਰਕਾਰੀ ਹਸਪਤਾਲ ਟਾਂਡਾ ਦਾ ਦੌਰਾ ਕੀਤਾ ਗਿਆ। ਇਸ ਤੋਂ ਇਲਾਵਾ ਵਿਭਾਗ ਵਲੋਂ ਮਿਊਂਸੀਪਲ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਵਿਖੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਰੋਕਥਾਮ ਲਈ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ। ਇਹ ਚੈਕਿੰਗ ਵੱਖ-ਵੱਖ ਦੁਕਾਨਾਂ ਅਤੇ ਸਬਜ਼ੀ ਮੰਡੀ ਵਿੱਚ ਕੀਤੀ ਗਈ, ਜਿਸ ਦੌਰਾਨ ਕਰੀਬ 5 ਕਿਲੋ ਪਲਾਸਟਿਕ ਦੇ ਲਿਫ਼ਾਫ਼ੇ ਜਬਤ ਵੀ ਕੀਤੇ ਗਏ। ਉਹਨਾਂ ਦੱਸਿਆ ਕਿ ਇਹ ਮੁਹਿੰਮ ਇਸੇ ਤਰਾਂ ਜਾਰੀ ਰਹੇਗੀ।

Advertisements

-ਵਾਤਾਵਰਣ ਹਿਤੈਸ਼ੀ ਥੈਲਿਆਂ ਦਾ ਪ੍ਰਯੋਗ ਸਮੇਂ ਦੀ ਮੁੱਖ ਲੋੜ : ਈਸ਼ਾ ਕਾਲਿਆ

ਨਵ-ਨਿਯੁਕਤ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਵਾਤਾਵਰਣ ਹਿਤੈਸ਼ੀ ਬਨਸਪਤੀ ਥੈਲਿਆਂ ਦਾ ਪ੍ਰਯੋਗ ਸਮੇਂ ਦੀ ਮੁੱਖ ਲੋੜ ਹੈ। ਉਹਨਾਂ ਦੱਸਿਆ ਕਿ ਜਨਤਾ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਕੇ ਬਨਸਪਤੀ ਲਿਫਾਫਿਆਂ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕਈ ਅਜਿਹੇ ਪਲਾਸਟਿਕ ਦੇ ਲਿਫਾਫੇ ਹੁੰਦੇ ਹਨ, ਜਿਹਨਾਂ ਦੀ ਉਮਰ 5 ਹਜ਼ਾਰ ਸਾਲ ਤੋਂ ਵੀ ਵੱਧ ਹੁੰਦੀ ਹੈ ਅਤੇ ਅਜਿਹੇ ਥੈਲੇ ਕਈ ਸਾਲਾਂ ਵਿਚ ਮਿੱਟੀ ਅੰਦਰ ਦੱਬੇ ਰਹਿੰਦੇ ਹਨ ਤੇ ਨਾ ਗਲਣ ਕਰਕੇ ਗੰਭੀਰ ਬਿਮਾਰੀਆਂ ਨੂੰ ਜਨਮ ਦਿੰਦੇ ਹਨ। ਉਹਨਾਂ ਕਿਹਾ ਕਿ ਇਸ ਲਈ ਸਰਕਾਰ ਵਲੋਂ ਪਲਾਸਟਿਕ ਦੇ ਥੈਲਿਆਂ ਦੀ ਵਿਕਰੀ ‘ਤੇ ਪਾਬੰਦੀ ਲਗਾਈ ਗਈ ਹੈ।

ਈਸ਼ਾ ਕਾਲੀਆ ਨੇ ਕਿਹਾ ਕਿ ਉਕਤ ਥੈਲਿਆਂ ਦੇ ਉਲਟ ਬਨਸਪਤੀ ਥੈਲੇ ਵਾਤਾਵਰਣ ਦੇ ਅਨੁਕੂਲ ਹਨ ਅਤੇ ਮਨੁੱਖੀ ਸਿਹਤ ਨੂੰ ਕੋਈ ਨੁਕਸਾਨ ਵੀ ਨਹੀਂ ਪਹੁੰਚਾਉਂਦੇ। ਉਹਨਾਂ ਕਿਹਾ ਕਿ ਇਹ ਥੈਲਾ ਮੱਕਾ, ਆਲੂ ਅਤੇ ਗੰਨੇ ਦੇ ਬਚੇ ਹੋਏ ਛਿਲਕਿਆਂ ਤੋਂ ਤਿਆਰ ਹੁੰਦਾ ਹੈ ਅਤੇ ਇਸ ਦਾ ਮਨੁੱਖੀ ਸਿਹਤ ‘ਤੇ ਕੋਈ ਨੁਕਸਾਨ ਨਹੀਂ ਪੈਂਦਾ। ਉਹਨਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਬੰਦ ਕਰਕੇ ਬਨਸਪਤੀ ਥੈਲਿਆਂ ਦੀ ਵਰਤੋਂ ਕਰਨੀ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਟਾਰਚ ਤੋਂ ਬਣੇ ਲਿਫਾਫ਼ੇ ਲਗਭਗ 6 ਮਹੀਨੇ ਦੇ ਅੰਦਰ ਹੀ ਮਿੱਟੀ ਅਤੇ ਹਵਾ ਦੇ ਸੰਪਰਕ ਵਿੱਚ ਆਉਣ ਨਾਲ ਗਲ ਜਾਂਦੇ ਹਨ ਅਤੇ ਇਸ ਦਾ ਵਾਤਾਵਰਣ ‘ਤੇ ਕੋਈ ਅਸਰ ਨਹੀਂ ਪੈਂਦਾ।

LEAVE A REPLY

Please enter your comment!
Please enter your name here