‘ਮਿਸ਼ਨ ਤੰਦਰੁਸਤ ਪੰਜਾਬ’ ਮੁਹਿੰਮ ਨੂੰ ਬਣਾਇਆ ਜਾਵੇਗਾ ਲੋਕ ਲਹਿਰ : ਡਿਪਟੀ ਕਮਿਸ਼ਨਰ ਈਸ਼ਾ ਕਾਲੀਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ‘ਮਿਸ਼ਨ ਤੰਦਰੁਸਤ ਪੰਜਾਬ’ ਮੁਹਿੰਮ ਨੂੰ ਹੁਸ਼ਿਆਰਪੁਰ ਵਿੱਚ ਲੋਕ ਲਹਿਰ ਬਣਾਇਆ ਜਾਵੇਗਾ, ਕਿਉਂਕਿ ਸੂਬੇ ਨੂੰ ਤੰਦਰੁਸਤ ਅਤੇ ਸਿਹਤਮੰਦ ਬਣਾਉਣ ਲਈ ਜਨਤਾ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਇਹ ਵਿਚਾਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਦਿਆਂ ਪ੍ਰਗਟ ਕੀਤੇ। ਇਸ ਮੌਕੇ ਐਸ.ਐਸ.ਪੀ ਸ਼੍ਰੀ ਜੇ. ਏਲਨਚੇਲੀਅਨ ਵੀ ਮੌਜੂਦ ਸਨ। 2009 ਬੈਚ ਦੇ ਆਈ.ਏ.ਐਸ. ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜਿਥੇ ‘ਮਿਸ਼ਨ ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਗਤੀਵਿਧੀਆ ਹੋਰ ਤੇਜ਼ ਕੀਤੀਆਂ ਜਾਣਗੀਆਂ, ਉਥੇ ਜ਼ਿਲ•ੇ ਵਿਚੋਂ ਨਸ਼ੇ ਦੇ ਖਾਤਮੇ ਲਈ ਵੀ ਵਿਸ਼ੇਸ਼ ਕਦਮ ਪੁੱਟੇ ਜਾਣਗੇ। ਉਨ•ਾਂ ਕਿਹਾ ਕਿ ਡੈਪੋ ਮੁਹਿੰਮ ਵਿੱਚ ਵੱਡੇ ਪੱਧਰ ‘ਤੇ  ਵਲੰਟੀਅਰਾਂ ਦਾ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਜ਼ਿਲ•ਾ ਵਾਸੀ ਨਸ਼ਿਆਂ ਦੇ ਖਾਤਮੇ ਲਈ ਇਕਜੁੱਟ ਹੋ ਗਏ ਹਨ। 

Advertisements

ਈਸ਼ਾ ਕਾਲੀਆ ਨੇ ਹੁਸ਼ਿਆਰਪੁਰ ‘ਚ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਆਹੁਦਾ

ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਵੀ ਲਿਆ। ਉਨ•ਾਂ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਬ-ਡਵੀਜਨ ਪੱਧਰ ‘ਤੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ•ਾਂ ਕਿਹਾ ਕਿ ਐਸ.ਡੀ.ਐਮਜ਼ ਇਸ ਮੁਹਿੰਮ ਦੀ ਖੁਦ ਨਿਗਰਾਨੀ ਕਰਨ ਅਤੇ ਐਸ.ਐਚ.ਓਜ਼. ਆਪਣੇ ਥਾਣੇ ਅਧੀਨ ਪੈਂਦੇ ਏਰੀਏ ਵਿੱਚ ਨਸ਼ਿਆਂ ਦਾ ਪੂਰਨ ਖਾਤਮਾ ਯਕੀਨੀ ਬਣਾਉਣ। ਉਨ•ਾਂ ਸਿਹਤ ਵਿਭਾਗ ਕੋਲੋਂ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰ ਦਾ ਜਾਇਜ਼ਾ ਲੈਂਦਿਆਂ ਕਿਹਾ ਜ਼ਿਲ•ਾ ਪ੍ਰਸ਼ਾਸ਼ਨ ਨਸ਼ਾ ਛੱਡਣ ਵਾਲੇ ਮਰੀਜਾਂ ਦਾ ਨਸ਼ਾ ਛੁਡਾਉਣ ਅਤੇ ਉਨ•ਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀ ਨਸ਼ਾ ਛੱਡਣ ਲਈ ਇਨ•ਾਂ ਕੇਂਦਰਾਂ ਵਿੱਚ ਸੰਪਰਕ ਕਰ ਸਕਦੇ ਹਨ। 

ਨਸ਼ੇ ਦੇ ਖਾਤਮੇ ਲਈ ਸਬ-ਡਵੀਜਨ ਪੱਧਰ ‘ਤੇ ਐਸ.ਡੀ.ਐਮਜ਼ ਰੱਖਣ ਨਿਗਰਾਨੀ

ਸ਼੍ਰੀਮਤੀ ਈਸ਼ਾ ਕਾਲੀਆ ਨੇ ‘ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ’ ਮੁਹਿੰਮ ਬਾਰੇ ਜਾਣਕਾਰੀ ਹਾਸਲ ਕਰਦਿਆਂ ਕਿਹਾ ਕਿ ਦਿਵਿਆਂਗਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਸੰਭਾਵੀ ਹੜ•ਾਂ ਦੀ ਰੋਕਥਾਮ ਬਾਰੇ ਜਾਣਕਾਰੀ ਪ੍ਰਾਪਤ ਕਰਦਿਆਂ ਕਿਹਾ ਕਿ ਸਬੰਧਤ ਅਧਿਕਾਰੀ ਹੜ• ਕੰਟਰੋਲ ਰੂਮ ਸਥਾਪਤ ਕਰਨਾ ਯਕੀਨੀ ਬਣਾਉਣ। ਇਸ ਤੋਂ ਇਲਾਵਾ ਉਨ•ਾਂ ਹੜ•ਾਂ ਵਰਗੇ ਹਾਲਾਤ ਪੈਦਾ ਹੋਣ ‘ਤੇ ਵੱਖ-ਵੱਖ ਵਿਭਾਗਾਂ ਨੂੰ ਸੌਂਪੀ ਜਿਮੇਵਾਰੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ•ਾਂ ਕਿਹਾ ਕਿ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਮੁਹਿੰਮ ਵਿੱਢੀ ਜਾਵੇ। ਉਨ•ਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਵਾਤਾਵਰਣ ਦਾ ਸੰਤੁਲਨ ਬਰਕਰਾਰ ਰੱਖਣ ਲਈ ਹਰੇਕ ਵਿਅਕਤੀ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ ਪੌਦਾ ਲਗਾਉਣਾ ਚਾਹੀਦਾ ਹੈ ਅਤੇ ਇਨ•ਾਂ ਦੀ ਸੰਭਾਲ ਕਰਨੀ ਵੀ ਬਹੁਤ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨਾ ਹੀ ਉਨ•ਾਂ ਦਾ ਮੁੱਖ ਉਦੇਸ਼ ਹੋਵੇਗਾ। 
 ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ. ਦਸੂਹਾ ਸ਼੍ਰੀ ਹਰਚਰਨ ਸਿੰਘ, ਐਸ.ਡੀ.ਐਮ. ਗੜ•ਸ਼ੰਕਰ ਸ਼੍ਰੀ ਹਰਦੀਪ ਸਿੰਘ ਧਾਲੀਵਾਲ, ਨਵ-ਨਿਯੁਕਤ ਐਸ.ਡੀ.ਐਮ. ਮੁਕੇਰੀਆ ਸ਼੍ਰੀ ਅਦਿਤਿਆ ਉਪਲ, ਸਹਾਇਕ ਕਮਿਸ਼ਨਰ (ਜ) ਸ੍ਰੀ ਰਣਦੀਪ ਸਿੰਘ ਹੀਰ, ਆਈ.ਏ.ਐਸ. (ਅੰਡਰ ਟਰੇਨਿੰਗ) ਸ਼੍ਰੀ ਗੌਤਮ ਜੈਨ, ਸਹਾਇਕ ਕਮਿਸ਼ਨਰ ਸ਼੍ਰੀ ਅਮਿਤ ਸਰੀਨ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ। 

LEAVE A REPLY

Please enter your comment!
Please enter your name here