ਵਾਤਾਵਰਣ ਦੀ ਸੰਭਾਲ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦਾ ਸੱਦਾ: ਧਰਮਸੋਤ 

logo latest

ਚੰਡੀਗੜ,(ਦਾ ਸਟੈਲਰ ਨਿਊਜ਼)। ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਭਰ ‘ਚ ਕੰਮ ਕਰਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਬੂਟੇ ਲਾਉਣ ਅਤੇ ਬੂਟਿਆਂ ਦੀ ਸੰਭਾਲ ਕਰਨ ਕਰਨ ਲਈ ਸੂਬੇ ਦੀ ਹਰ ਚਾਹਵਾਨ ਸੰਸਥਾ ਦਾ ਸਹਿਯੋਗ ਲਿਆ ਜਾਵੇਗਾ। ਧਰਮਸੋਤ ਨੇ ਕਿਹਾ ਕਿ ਸਰਕਾਰ ਵਲੋਂ ਹਰ ਉਸ ਸੰਸਥਾ ਦਾ ਸਵਾਗਤ ਹੈ ਜੋ ਪੰਜਾਬ ਸਰਕਾਰ ਦੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਦੀ ਇੱਛਾ ਰੱਖਦੀ ਹੈ।

Advertisements

ਉਹਨਾਂ ਕਿਹਾ ਕਿ ਸੂਬੇ ਦੇ ਹਰ ਇੱਕ ਵਿਅਕਤੀ ਨੂੰ ਸਵੈ-ਇੱਛਾ ਨਾਲ ਬੂਟੇ ਲਾਉਣ ਅਤੇ ਉਹਨਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਸੂਬੇ ਭਰ ‘ਚ ਵੱਧ ਤੋਂ ਵੱਧ ਬੂਟੇ ਲਾਉਣ ‘ਤੇ ਜ਼ੋਰ ਦਿੰਦਿਆਂ ਸ. ਧਰਮਸੋਤ ਨੇ ਕਿਹਾ ਕਿ ਸੂਬੇ ਦੇ ਹਰ ਵਾਸੀ ਦੇ ਸਹਿਯੋਗ ਨਾਲ ਹੀ ਘਰ-ਘਰ ਹਰਿਆਲੀ ਲਿਆਂਦੀ ਜਾ ਸਕਦੀ ਹੈ।

-ਵੱਧ ਤੋਂ ਵੱਧ ਬੂਟੇ ਲਾਉਣ ਲਈ ਵੱਖ-ਵੱਖ ਸੰਸਥਾਵਾਂ ਦਾ ਸਹਿਯੋਗ ਲੈਣ ‘ਤੇ ਜ਼ੋਰ

ਧਰਮਸੋਤ ਨੇ ਜੰਗਲਾਤ ਦੇ ਸਮੂਹ ਜ਼ਿਲਾ ਅਧਿਕਾਰੀਆਂ ਨੂੰ ਜ਼ਿਲਾ ਪੱਧਰ ‘ਤੇ 29 ਜੁਲਾਈ, 2018 ਨੂੰ ‘ਮੇਰਾ ਰੁੱਖ ਦਿਵਸ’ ਮਨਾਉਣ ਲਈ ਅਪੀਲ ਕਰਦਿਆਂ ਕਿਹਾ ਕਿ ਜ਼ਿਲੇ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਦਿਵਸ ਮੌਕੇ ਲੋਕਾਂ ਨੂੰ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਹਨਾਂ ਨੇ ‘ਗੋ ਗਰੀਨ ਇੰਟਰਨੈਸ਼ਨਲ ਆਰਗੇਨਾਈਜੇਸ਼ਨ’ ਵਲੋਂ ਹਰ ਸਾਲ ਜੁਲਾਈ ਦੇ ਆਖ਼ਰੀ ਐਤਵਾਰ ਨੂੰ ਮਨਾਏ ਜਾਂਦੇ ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਸਬੰਧੀ ਫਲੈਕਸ ਵੀ ਜਾਰੀ ਕੀਤਾ। ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ ਅਸ਼ਵਨੀ ਜੋਸ਼ੀ ਨੇ ‘ਗੋ ਗਰੀਨ ਇੰਟਰਨੈਸ਼ਨ ਆਰਗੇਨਾਈਜੇਸ਼ਨ’ ਨਾਂ ਦੀ ਜਥੇਬੰਦੀ ਬਣਾ ਕੇ ਸਾਲ 2010 ‘ਚ ਪਹਿਲੀ ਵਾਰ ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਮਨਾਉਣਾ ਸ਼ੁਰੂ ਕੀਤਾ ਸੀ।

ਇਹ ਸੰਸਥਾ ਪਿਛਲੇ 9 ਸਾਲਾਂ ਤੋਂ ਆਪਣੇ ਵਿਲੱਖਣ ਯਤਨਾਂ ਨਾਲ ਪੰਜਾਬ ਵਾਸੀਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਸਵੈ-ਇੱਛਾ ਨਾਲ ਰੁੱਖ ਲਾਉਣ ਤੇ ਉਹਨਾਂ ਦੀ ਸੰਭਾਲ ਲਈ ਪ੍ਰੇਰਿਤ ਕਰਦੀ ਆ ਰਹੀ ਹੈ। ਇਸ ਸੰਸਥਾ ਨੇ ਸਾਲ 2010 ‘ਚ ਹੋਰਨਾਂ ਅੰਤਰਰਾਸ਼ਟਰੀ ਦਿਵਸਾਂ ਦੀ ਤਰਜ਼ ‘ਤੇ ਸੁਬੇ ਦੇ ਨਾਗਰਿਕਾਂ ਨੂੰ ਰੁੱਖਾਂ ਨਾਲ ਨਿੱਜੀ ਤੌਰ ‘ਤੇ ਜੋੜਨ ਲਈ ਹਰ ਸਾਲ ਜੁਲਾਈ ਮਹੀਨੇ ਦੇ ਆਖ਼ਰੀ ਐਤਵਾਰ ਨੂੰ ‘ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ’ ਮਨਾਉਣਾ ਆਰੰਭ ਕੀਤਾ। ਪੰਜਾਬ ਦੇ ਜੰਗਲਾਤ ਵਿਭਾਗ ਨੇ ਇੱਕ ਪੱਤਰ ਰਾਹੀਂ ਇਸ ਸੰਸਥਾ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ ਹੈ

LEAVE A REPLY

Please enter your comment!
Please enter your name here