ਜਨਤਕ ਥਾਂਵਾਂ ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਕੱਟੇ 14 ਚਾਲਾਨ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਤੰਬਾਕੂ ਕੰਟਰੋਲ ਲਈ ਬਣਾਏ ਗਏ ਕੋਟਪਾ ਐਕਟ ਅਧੀਨ ਡਾ. ਗੁਰਮੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਬਲਾਕ ਚੱਕੋਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਬਣਾਈ ਗਈ ਟੀਮ ਵੱਲੋਂ ਬਲਾਕ ਚੱਕੋਵਾਲ ਅਧੀਨ ਪੈਂਦੇ ਅੱਡਾ ਦੁਸੜਕਾ, ਬੁੱਲੋਵਾਲ, ਬਾਗਪੁਰ, ਸਤੌਰ, ਲਾਚੋਵਾਲ ਦੇ ਵੱਖ ਵੱਖ ਥਾਂਵਾ ਤੇ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਜਨਤਕ ਥਾਂਵਾਂ ਤੇ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਅਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਚਾਲਾਨ ਕੱਟੇ ਗਏ।

Advertisements

ਇਸਦੇ ਨਾਲ ਹੀ ਫਲਾਂ ਤੇ ਸਬਜ਼ੀਆਂ ਦੀਆਂ ਦੁਕਾਨਾਂ ਦੀ ਵੀ ਚੈਕਿੰਗ ਕੀਤੀ ਗਈ। ਬਣਾਈ ਗਈ ਟੀਮ ਵਿੱਚ ਮਨਜੀਤ ਸਿੰਘ ਹੈਲਥ ਇੰਸਪੈਕਟਰ, ਮਲਟੀ ਪਰਪਜ਼ ਹੈਲਥ ਮੇਲ ਵਰਕਰ ਦਿਲਬਾਗ ਸਿੰਘ, ਵਿਪਨ ਕੁਮਾਰ, ਰਸ਼ਪਾਲ ਸਿੰਘ ਅਤੇ ਹਰਭਜਨ ਸਿੰਘ ਸ਼ਾਮਿਲ ਸਨ। ਇਸ ਬਾਰੇ ਟੀਮ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਚੈਕਿੰਗ ਦੌਰਾਨ 4 ਦੁਕਾਨਾਂ, ਜਨਤਕ ਥਾਂਵਾਂ ਤੇ ਸਿਗਰਟਨੋਸ਼ੀ ਕਰਨ ਵਾਲੇ 10 ਵਿਅਕਤੀਆਂ ਦੇ ਚਾਲਾਨ ਕੱਟੇ ਗਏ। ਇਹਨਾਂ ਕੀਤੇ ਗਏ ਕੁੱਲ 14 ਚਾਲਾਨਾਂ ਤੋਂ 2200 ਰੁ: ਜੁਰਮਾਨੇ ਵੱਜੋਂ ਵਸੂਲ ਕੀਤੇ ਗਏ। ਇਸਦੇ ਨਾਲ ਹੀ ਉਹਨਾਂ ਨੂੰ ਜਨਤਕ ਥਾਂਵਾਂ ਤੇ ਸਿਗਰਟਨੋਸ਼ੀ ਨਾ ਕਰਨ ਬਾਰੇ ਅਤੇ ਤੰਬਾਕੂ ਪਦਾਰਥਾ ਦੇ ਖਾਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਵੀ ਜਾਗਰੂਕ ਕੀਤਾ ਗਿਆ।

ਉਹਨਾਂ ਦੱਸਿਆ ਕਿ ਜਨਤਕ ਥਾਵਾਂ ਤੇ ਸਿਗਰਟਨੋਸ਼ੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਇਸਦੀ ਉਲੰਘਣਾ ਕਰਨ ਵਾਲੇ ਨੂੰ 200 ਰੁਪਏ ਤੱਕ ਦਾ ਜੁਰਮਾਨਾ ਵੀ ਕੀਤਾ ਜਾਂਦਾ ਹੈ। ਉਹਨਾਂ ਸਿਗਰਟਨੋਸ਼ੀ ਅਤੇ ਤੰਬਾਕੂ ਪਦਾਰਥਾਂ ਦਾ ਸੇਵਨ ਕਰਨ ਨਾਲ ਹੋਣ ਵਾਲੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਤੇ ਕਿਹਾ ਕਿ ਸਿਗਰੇਟਨੋਸ਼ੀ ਜਾਂ ਬੀੜੀ ਦਾ ਸੇਵਨ ਕਰਨ ਨਾਲ ਨਾ ਕੇਵਲ ਸਿਗਰੇਟ ਜਾਂ ਬੀੜੀ ਪੀਣ ਵਾਲਿਆਂ ਨੂੰ ਹੀ ਸਗੋਂ ਆਸ ਪਾਸ ਵਾਲਿਆਂ ਤੇ, ਜਿਹੜੇ ਸਿਗਰੇਟ ਜਾਂ ਬੀੜੀ ਨਹੀਂ ਵੀ ਪੀਂਦੇ ਉਹਨਾਂ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ।

ਇਸ ਨਾਲ ਨਾ ਸਿਰਫ਼ ਕੈਂਸਰ ਵਰਗੀ ਭਿਆਨਕ ਬੀਮਾਰੀ ਬਲਕਿ ਕੈਂਸਰ ਤੋਂ ਇਲਾਵਾ ਫੇਫੜਿਆਂ ਅਤੇ ਦਿਲ ਦੀਆਂ ਕਈ ਖਤਰਨਾਕ ਬਿਮਾਰੀਆਂ ਹੋਣ ਦਾ ਖਤਰਾ ਬੁਹਤ ਵੱਧ ਜਾਂਦਾ ਹੈ। ਤੰਬਾਕੂ ਚਲਾਨਾ ਤੋਂ ਇਲਾਵਾ ਟੀਮ ਵੱਲੋਂ ਬਾਗਪੁਰ ਸਤੌਰ, ਬੁੱਲੋਵਾਲ ਵਿੱਚ 8 ਫਰੂਟ ਦੀਆਂ ਦੁਕਾਨਾਂ ਦੀ ਵੀ ਚੈਕਿੰਗ ਕੀਤੀ ਗਈ ਅਤੇ ਗਲੇ ਸੜੇ ਫਲ ਸੁਟਵਾਏ ਗਏ। ਫਲ ਵਿਕਰੇਤਾਵਾਂ ਨੂੰ ਗਲੇ ਸੜੇ ਫਲ ਨਾ ਵੇਚਣ ਦੀ ਹਦਾਇਤ ਕੀਤੀ ਗਈ ਤਾਕਿ ਲੋਕਾਂ ਦੀ ਸਿਹਤ ਨੂੰ ਕਿਸੇ ਤਰਾਂ ਦਾ ਨੁਕਸਾਨ ਨਾ ਹੋਵੇ

LEAVE A REPLY

Please enter your comment!
Please enter your name here