ਮਿਸ਼ਨ ਤੰਦਰੁਸਤ ਪੰਜਾਬ’ ਤਹਿਤ  ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਦੀ ਅਪੀਲ

ਹੁਸ਼ਿਆਰਪੁਰ( ਦਾ ਸਟੈਲਰ ਨਿਊਜ਼), ਰਿਪੋਰਟ: ਮੁਕਤਾ ਵਾਲਿਆ। ਪੰਜਾਬ ਸਰਕਾਰ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜਿਥੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਫ਼ਸਲਾਂ ਦੇ ਰਹਿੰਦ-ਖੂੰਹਦ ਨੂੰ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ, ਉਥੇ ਉਪਲਬੱਧ ਮਸ਼ੀਨਰੀ ਤੇ ਤਕਨੀਕਾਂ ਰਾਹੀਂ ਝੋਨੇ ਦੀ ਪਰਾਲੀ ਦਾ ਮਸ਼ੀਨਰੀ ਤੇ ਤਕਨੀਕਾਂ ਰਾਹੀਂ ਯੋਗ ਪ੍ਰਬੰਧ ਕਰਨ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਕਿਸਾਨਾਂ ਦਾ ਯੋਗਦਾਨ ਬੜਾ ਅਹਿਮ ਹੈ,

Advertisements

ਇਸ ਲਈ ਕਿਸਾਨ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਧਰ ਇਸ ਕੜੀ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਵਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਵਿਸ਼ੇਸ਼ ਸਿਖਲਾਈ ਕੋਰਸ ਕਰਵਾਇਆ ਗਿਆ, ਜਿਸ ਵਿੱਚ ਡਾਇਰੈਕਟਰ  ਡਾ. ਮਨਮੋਹਨਜੀਤ ਸਿੰਘ ਅਤੇ ਡਾ.ਡੀ.ਆਰ. ਭੂੰਬਲਾ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।

-ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਦਿੱਤੀ ਸਿਖਲਾਈ

ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਧੀਨ ਕੰਮ ਕਰ ਰਹੇ ਆਤਮਾ ਸਕੀਮ ਦੇ ਸਟਾਫ ਨੂੰ ਸਿਖਲਾਈ ਪ੍ਰਦਾਨ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਮਨਮੋਹਨਜੀਤ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸੰਭਾਲਣਾ ਅਜੋਕੇ ਸਮੇਂ ਦੀ ਮੁੱਖ ਲੋੜ । ਉਹਨਾਂ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਡਾ.ਮਨਿੰਦਰ ਸਿੰਘ ਬੌਂਸ ਨੇ ਮਸ਼ੀਨਰੀ ਦੀ ਸੁਚੱਜੀ ਵਰਤੋਂ ਰਾਹੀਂ ਝੋਨੇ ਦੀ ਪਰਾਲੀ ਨੂੰ ਸੰਭਾਲਣ ‘ਤੇ ਜੋਰ ਦਿੱਤਾ। ਕੇਂਦਰ ਦੇ ਖੇਤੀ ਇੰਜੀਨੀਅਰਿੰਗ ਦੇ ਮਾਹਰ ਅਜੈਬ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਦੱਸਿਆ। ਉਹਨਾਂ ਕਿਹਾ ਕਿ ਪਰਾਲੀ ਪ੍ਰਬੰਧਨ ਦਾ ਸੁਨੇਹਾ ਹਰ ਕਿਸਾਨ ਤੱਕ ਪਹੁੰਚਣਾ ਚਾਹੀਦਾ ਹੈ।

LEAVE A REPLY

Please enter your comment!
Please enter your name here