ਖੁਸ਼ੀ ਦੇ ਮੌਕੇ ਨੂੰ ਪੌਦੇ ਲਗਾ ਕੇ ਮਨਾਉਣਾ ਚਾਹਿਦਾ ਹੈ-ਖੰਨਾ

222
ਹੁਸ਼ਿਆਰਪੁਰ ਫੋਟੋਗ੍ਰਾਫਰ ਐਸੋਸੀਏਸ਼ਨ ਨੇ ਮਨਾਇਆ ਵਿਸ਼ਵ ਫੋਟੋਗ੍ਰਾਫਰ ਦਿਵਸ

Advertisements

ਹੁਸ਼ਿਆਰਪੁਰ, (ਸੰਦੀਪ ਡੋਗਰਾ)। ਵਿਸ਼ਵ ਫੋਟੋਗ੍ਰਾਫਰ ਦਿਵਸ ਮੌਕੇ ਅੱਜ ਹੁਸ਼ਿਆਰਪੁਰ ਫੋਟੋਗ੍ਰਾਫਰ ਐਸੋਸੀਏਸ਼ਨ ਵੱਲੋਂ ਪ੍ਰਧਾਨ ਬਰਜਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਮਾਗਮ ਪੰਜਾਬ ਇੰਸਟੀਚਿਊਟ ਆਫ਼ ਟੈਕਨੌਲੋਜ਼ੀ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਤੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਭਾਜਪਾ ਅਵਿਨਾਸ਼ ਰਾਏ ਖੰਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਖੰਨਾ ਨੇ ਐਸੋਸੀਏਸ਼ਨ ਵੱਲੋਂ ਕਾਲਜ ਕੈਂਪਸ ‘ਚ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਖੰਨਾ ਨੇ ਐਸੋਸੀਏਸ਼ਨ ਵੱਲੋਂ ਵਿਸ਼ਵ ਫੋਟੋਗ੍ਰਾਫਰ ਦਿਵਸ ਮੌਕੇ ਪੌਦੇ ਲਗਾਉਣ ਦੇ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਰ ਖੁਸ਼ੀ ਮੌਕੇ ਅਤੇ ਕਿਸੇ ਦਿਵਸ ਨੂੰ ਮਨਾਉਣ ਮੌਕੇ ਪੌਦੇ ਜ਼ਰੂਰ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਅਤੇ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਲੋੜ ਹੈ। ਅੰਤ ‘ਚ ਐਸੋਸੀਏਸ਼ਨ ਵੱਲੋਂ ਸ੍ਰੀ ਖੰਨਾ ਅਤੇ ਹੁਸ਼ਿਆਰਪੁਰ ਆਟੋਮੋਬਾਇਲਜ਼ ਵੱਲੋਂ ਮੈਨੇਜਰ ਕਰਨਲ ਰਘੁਵੀਰ ਸਿੰਘ, ਸ੍ਰੀ ਹਰਜੀਤ ਸਿੰਘ, ਸ੍ਰੀ ਅਜੀਤ ਪਾਲ ਦਾ ਸਮੂਹ ਸਟਾਫ਼ ਸਮੇਤ ਸਮਾਗਮ ‘ਚ ਸ਼ਿਰਕਤ ਕਰਨ ‘ਤੇ ਧੰਨਵਾਦ ਕੀਤਾ ਗਿਆ। ਇਸ ਪੌਦੇ ਲਗਾਉਣ ਦੀ ਮੁਹਿੰਮ ‘ਚ ਕਾਲਜ ਡਾਇਰੈਕਟਰ ਡਾ: ਨਿਰਮਲ ਸਿੰਘ, ਪ੍ਰੋ: ਜਤਿੰਦਰ ਗਰਗ, ਲਾਲ ਸਿੰਘ ਚੇਅਰਮੈਨ, ਹਰਜਾਪ ਸਿੰਘ ਮੀਤ ਪ੍ਰਧਾਨ, ਸੰਜੀਵ ਅਰੋੜਾ ਜਨਰਲ ਸਕੱਤਰ, ਰਾਕੇਸ਼ ਗੁਪਤਾ ਕੈਸ਼ੀਅਰ, ਨਗੇਸ਼ ਦੱਤਾ, ਗੁਰਮੇਲ ਸਿੰਘ ਜੁਆਇੰਟ ਸਕੱਤਰ, ਰਾਜ ਕੁਮਾਰ, ਨਰੇਸ਼ ਕੁਮਾਰ, ਸੂਰਜ ਪ੍ਰਕਾਸ਼, ਹਰੀਸ਼ ਕੁਮਾਰ, ਹਰਜੀਤ ਸਿੰਘ, ਗਗਨਦੀਪ, ਹਨੀ ਕੁਮਾਰ, ਸੁਖਵਿੰਦਰ ਸਿੰਘ, ਸੁਰੇਸ਼ ਕੁਮਾਰ, ਦਲਵੀਰ ਸਿੰਘ, ਜਰਨੈਲ ਸਿੰਘ, ਸੰਦੀਪ ਸੈਣੀ, ਨਵਨੀਤ ਸੈਣੀ, ਸੁਨੀਲ ਕੁਮਾਰ, ਜਸਵਿੰਦਰ ਸਿੰਘ, ਜਗਜੀਤ ਸਿੰਘ, ਬਲਵੀਰ ਸਿੰਘ, ਬਲਵਿੰਦਰ ਸਿੰਘ, ਬਸੰਤ ਸਿੰਘ, ਰਵੀ ਪ੍ਰਕਾਸ਼, ਮਨਜੀਤ ਬਲੱਗਣ, ਸ਼ਰਨਜੀਤ ਸਿੰਘ, ਕੁਲਦੀਪ ਸਿੰਘ, ਇੰਦਰਜੀਤ ਸਿੰਘ ਆਦਿ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ।

LEAVE A REPLY

Please enter your comment!
Please enter your name here