ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਵਲੋਂ ਕਰਵਾਇਆਂ ਤੰਦਰੁਸਤੀ ਗਤੀਵਿਧੀਆਂ: ਡਾ. ਗੁਰਵਿੰਦਰ ਸਿੰਘ

ਹੁਸ਼ਿਆਰਪੁਰ,(ਦਾ ਸਟੈਲਰ ਨਿਊਜ਼),ਰਿਪੋਰਟ:ਮੁਕਤਾ ਵਾਲਿਆ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੇ ਨਿਰਦੇਸ਼ਾਂ ‘ਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਵਲੋਂ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਪਿੰਡ ਮੋਨਾਕਲਾਂ ਵਿਖੇ ਨਸ਼ਾਖੋਰੀ, ਇਸ ਦੇ ਇਲਾਜ, ਡੈਪੋ ਅਤੇ ਓ.ਓ.ਏ.ਟੀ. ਕਲੀਨਿਕਾਂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।

Advertisements

ਸੈਮੀਨਾਰ ਵਿੱਚ ਜ਼ਿਲਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਭੁਪਿੰਦਰ ਕੌਰ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਨਸ਼ਾ ਇਕ ਮਾਨਸਿਕ ਬਿਮਾਰੀ ਹੈ ਅਤੇ ਇਸ ਦਾ ਇਲਾਜ ਸੰਭਵ ਹੈ।

ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਦਸੂਹਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਇਲਾਜ ਉਪਰੰਤ ਮਰੀਜ਼ਾਂ ਦਾ 90 ਦਿਨਾਂ ਲਈ ਮਾਨਸਿਕ ਤੌਰ ‘ਤੇ ਪੁਨਰਵਾਸ ਲਈ ਜ਼ਿਲੇ ਦੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਇਲਾਜ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਇਥੇ ਵਿਅਕਤੀ ਦੀ ਕੌਂਸਲਿੰਗ ਕਰਨ ਤੋਂ ਇਲਾਵਾ ਯੋਗ, ਜਿੰਮ, ਇਨਡੋਰ ਅਤੇ ਆਊਟਡੋਰ ਖੇਡਾਂ ਵੀ ਕਰਵਾਈਆਂ ਜਾਂਦੀਆਂ ਹਨ।

ਉਹਨਾਂ ਦੱਸਿਆ ਕਿ ਨਸ਼ੇ ਤੋਂ ਪੀੜਤ ਮਰੀਜ਼ ਨੂੰ ਮਾਨਸਿਕ ਤੌਰ ‘ਤੇ ਤੰਦਰੁਸਤ ਕਰਨ ਲਈ ਮੈਡੀਟੇਸ਼ਨ, ਧਿਆਨ ਕਿਰਿਆ ਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਸਮੇਂ-ਸਮੇਂ ‘ਤੇ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਮੈਨੇਜਰ ਮੈਡਮ ਨੀਸ਼ਾ ਰਾਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਓ.ਓ.ਏ.ਟੀ. ਕਲੀਨਿਕ ਵੀ ਸ਼ੁਰੂ ਕੀਤੇ ਗਏ ਹਨ। ਇਸ ਮੌਕੇ ਡਾ. ਅਮ੍ਰਿਤ ਪਾਲ ਸਿੰਘ, ਸਰਪੰਚ ਨਰਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

LEAVE A REPLY

Please enter your comment!
Please enter your name here