ਸਿਹਤ ਅਤੇ ਡੇਅਰੀ ਵਿਕਾਸ ਵਿਭਾਗ ਨੇ ਖਾਣ-ਪੀਣ ਵਾਲੀਆਂ ਵਸਤਾਂ ਦੇ ਭਰੇ 10 ਸੈਂਪਲ 

ਹੁਸ਼ਿਆਰਪੁਰ( ਦਾ ਸਟੈਲਰ ਨਿਊਜ਼), ਰਿਪੋਰਟ:ਮੁਕਤਾ ਵਾਲਿਆ। ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲਾ ਸਿਹਤ ਅਫ਼ਸਰ ਡਾ. ਸੇਵਾ ਸਿੰਘ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਦਵਿੰਦਰ ਸਿੰਘ ਨੇ ਅੱਜ ਸਾਂਝੇ ਤੌਰ ‘ਤੇ ਖਾਣ-ਪੀਣ ਵਾਲੀਆਂ ਵਸਤਾਂ ਦੇ 10 ਸੈਂਪਲ ਭਰੇ ਗਏ ਹਨ। ਅਧਿਕਾਰੀਆਂ ਦੀ ਟੀਮ ਵਲੋਂ ਮੁਕੇਰੀਆਂ ਵਿਖੇ ਡੇਅਰੀ ਫਾਰਮਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਦੁੱਧ, ਘਿਓ, ਕਰੀਮ ਅਤੇ ਪਨੀਰ ਦੇ ਸੈਂਪਲ ਲੈ ਕੇ ਲੈਬ ਭੇਜ ਦਿੱਤੇ ਗਏ ਹਨ। ਇਸ ਮੌਕੇ ਉਹਨਾਂ ਡੇਅਰੀਆਂ ਵਿੱਚ ਸਾਫ਼-ਸਫ਼ਾਈ ਰੱਖਣ ਦੀ ਹਦਾਇਤ ਕਰਦਿਆਂ ਕਿਹਾ ਕਿ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਦੀ ਕੁਆਲਟੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

Advertisements

ਉਹਨਾਂ ਕਿਹਾ ਕਿ ਕਿਸੇ ਵੀ ਤਰਾਂ ਦੀ ਮਿਲਾਵਟ ਹੋਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਉਪਰੰਤ ਉਕਤ ਅਧਿਕਾਰੀਆਂ ਵਲੋਂ ਟਾਂਡਾ ਵਿਖੇ 2 ਸਬਜ਼ੀਆਂ, ਇਕ ਫਰੂਟ ਅਤੇ 2 ਘਿਓ ਸਮੇਤ 5 ਸੈਂਪਲ ਹੋਰ ਭਰੇ ਗਏ ਅਤੇ ਇਹਨਾਂ ਨੂੰ ਵੀ ਲੈਬ ਭੇਜ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਗਲੇ-ਸੜੇ ਅਤੇ ਕੈਮੀਕਲਾਂ ਨਾਲ ਪਕਾਏ ਫਰੂਟ ਅਤੇ ਸਬਜ਼ੀਆਂ ਦੀ ਵਿਕਰੀ ਬਿਲਕੁੱਲ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਅਜਿਹੀਆਂ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਕਰਨ ਵਾਲੇ ਵਿਅਕਤੀਆਂ ਖਿਲਾਫ਼ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।

ਅਧਿਕਾਰੀਆਂ ਨੇ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕੀਤੀ ਜਾ ਰਹੀ ਇਹ ਚੈਕਿੰਗ ਲਗਾਤਾਰ ਜਾਰੀ ਰਹੇਗੀ, ਤਾਂ ਜੋ ਜ਼ਿਲਾ ਵਾਸੀਆਂ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਫ਼ਲ, ਸਬਜ਼ੀਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਈਆਂ ਜਾ ਸਕਣ।

LEAVE A REPLY

Please enter your comment!
Please enter your name here