ਸ਼ਹਿਰ ਵਿੱਚ ਫੈਲੇ ਹੈਜ਼ਾ ਕਾਰਨ ਨਹੀਂ ਲਗਾਇਆ ਜਾਵੇਗਾ ‘ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ’ ਕੈਂਪ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲਾ ਪ੍ਰਸ਼ਾਸ਼ਨ ਵਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ‘ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸਬ-ਡਵੀਜ਼ਨ ਪੱਧਰ ‘ਤੇ ਹਰ ਵੀਰਵਾਰ ਦਿਵਿਆਂਗ ਵਿਅਕਤੀਆਂ ਲਈ ਕੈਂਪ ਲਗਾਏ ਜਾ ਰਹੇ ਹਨ।

Advertisements

ਉਹਨਾਂ ਦੱਸਿਆ ਕਿ 26 ਜੁਲਾਈ ਨੂੰ ਵੀਰਵਾਰ ਵਾਲੇ ਦਿਨ ਇਹ ਕੈਂਪ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਲਗਾਇਆ ਜਾਣਾ ਸੀ, ਪਰ ਸ਼ਹਿਰ ਵਿੱਚ ਫੈਲੇ ਹੈਜ਼ਾ ਕਾਰਨ ਇਹ ਕੈਂਪ ਨਹੀਂ ਲਗਾਇਆ ਜਾ ਰਿਹਾ। ਉਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਲਗਾਏ ਜਾ ਰਹੇ ਅਗਲੇ ਕੈਂਪ ਬਾਰੇ ਅਗੇਤੇ ਤੌਰ ‘ਤੇ ਸੂਚਿਤ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here