ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਕੀਤਾ ਜਾਗਰੂਕ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ।  ਐਡੀਸ਼ਨਲ ਜ਼ਿਲਾ ਤੇ ਸੈਸ਼ਨ ਜੱਜ ਮੈਡਮ ਪ੍ਰੀਆ ਸੂਦ ਨੇ ਕਿਹਾ ਕਿ ਲੋੜਵੰਦ ਵਿਅਕਤੀਆਂ ਤੱਕ ਮੁਫ਼ਤ ਕਾਨੂੰਨੀ ਸਹਾਇਤਾ ਪਹੁੰਚਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ। ਇਸ ਤੋਂ ਇਲਵਾ ਸਮੇਂ-ਸਮੇਂ ‘ਤੇ ਸੈਮੀਨਾਰ ਅਤੇ ਕੈਂਪ ਲਗਾਕੇ ਵੀ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਸਬੰਧੀ ਲੋੜਵੰਦਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਉਹ ਅੱਜ ਕੋਰਟ ਕੰਪਲੈਕਸ ਵਿਖੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ, ਜਿਸ ਵਿੱਚ ਨਿਆਂਇਕ, ਸਿਵਿਲ ਅਤੇ ਪੁਲਿਸ ਦੇ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰਾਨ ਸਤੰਬਰ ਮਹੀਨੇ ਲਗਾਏ ਜਾ ਰਹੇ ਜ਼ਿਲਾ ਪੱਧਰੀ ਚੇਤਨਾ ਕੈਂਪ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

Advertisements

ਐਡੀਸ਼ਨਲ ਜ਼ਿਲਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਾ ਲਾਭ ਉਠਾਉਣਾ ਚਾਹੀਦਾ ਹੈ, ਤਾਂ ਜੋ ਉਹਨਾਂ ਦੇ ਸਮੇਂ ਅਤੇ ਧਨ ਦੀ ਬੱਚਤ ਹੋ ਸਕੇ। ਉਹਨਾਂ ਕਿਹਾ ਕਿ ਨਾਲਸਾ ਦੀਆਂ ਸਕੀਮਾਂ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ ਵਿੱਚ ਲੀਗਲ ਏਡ ਕਲੀਨਿਕ ਖੋਲੇ ਗਏ ਹਨ। ਉਹਨਾਂ ਕਿਹਾ ਕਿ ਜ਼ਿਲਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਵੀ ਲੀਗਲ ਏਡ ਕਲੀਨਿਕ ਖੋਲ ਕੇ ਵੱਧ ਤੋਂ ਵੱਧ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ (ਨਾਲਸਾ) ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਲੋੜਵੰਦ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਣ।
ਇਸ ਦੌਰਾਨ ਸੀ.ਜੇ.ਐਮ.-ਕਮ-ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ,  ਸੀ.ਜੇ.ਐਮ. ਅਮਿਤ ਮਲਹਨ, ਸਹਾਇਕ ਕਮਿਸ਼ਨਰ (ਜ) ਰਣਦੀਪ ਸਿੰਘ ਹੀਰ, ਡੀ.ਐਸ.ਪੀ. ਰਾਕੇਸ਼ ਕੁਮਾਰ, ਜੇਲ ਸੁਪਰਡੈਂਟ ਗੁਰਪਾਲ ਸਿੰਘ ਸਰੋਆ, ਪ੍ਰਧਾਨ ਬਾਰ ਐਸੋਸੀਏਸ਼ਨ ਪਲਵਿੰਦਰ ਸਿੰਘ ਘੁੰਮਣ, ਜ਼ਿਲਾ ਅਟਾਰਨੀ ਜਗਜੀਤ ਸਿੰਘ ਅਤੇ ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ ਹਾਜ਼ਰ ਸਨ।

LEAVE A REPLY

Please enter your comment!
Please enter your name here