ਡਿਪਟੀ ਕਮਿਸ਼ਨਰ ਨੇ ਕੀਤਾ ‘ਸਾਂਝੀ ਰਸੋਈ’ ਦਾ ਦੌਰਾ,  ਕਿਹਾ ਖਾਣੇ ਦੀ ਕੁਆਲਟੀ ਨਾਲ ਸਮਝੌਤਾ ਨਹੀਂ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਅੱਜ ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ ਚਲਾਈ ਜਾ ਰਹੀ ‘ਸਾਂਝੀ ਰਸੋਈ’ ਦਾ ਦੌਰਾ ਕੀਤਾ ਅਤੇ ‘ਸਾਂਝੀ ਰਸੋਈ’ ਵਿੱਚੋਂ ਖਾਣਾ ਵੀ ਖਾਧਾ। ਉਹਨਾਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਜਿਲੇ ਦੀ ‘ਸਾਂਝੀ ਰਸੋਈ’ ਸੁਚਾਰੂ ਢੰਗ ਨਾਲ ਚਲਾਈ ਜਾ ਰਹੀ ਹੈ, ਜਿਸ ਸਦਕਾ ਹੁਣ ਤੱਕ ਕਰੀਬ 1 ਲੱਖ 60 ਹਜ਼ਾਰ ਵਿਅਕਤੀ ਕੇਵਲ 10 ਰੁਪਏ ਵਿੱਚ ਖਾਣਾ ਖਾ ਚੁੱਕੇ ਹਨ।  ਉਹਨਾਂ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਖਾਣੇ ਦੀ ਕੁਆਲਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ, ਇਸ ਲਈ ਸਿਹਤ ਵਿਭਾਗ ਸਮੇਂ-ਸਮੇਂ ‘ਤੇ ਖਾਣੇ ਦੀ ਚੈਕਿੰਗ ਯਕੀਨੀ ਬਣਾਵੇ। ਉਹਨਾਂ ਕਿਹਾ ਕਿ ਮਿਸ਼ਨ ਤਹਿਤ ਲੋਕਾਂ ਨੂੰ ਪੌਸ਼ਟਿਕ ਖਾਣਾ ਮੁਹੱਈਆ ਕਰਵਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਵੀ ਤਰਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ।

Advertisements

ਚੇਅਰਪਰਸਨ ਜ਼ਿਲਾ ਰੈਡ ਕਰਾਸ ਸੋਸਾਇਟੀ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ‘ਇਕ ਦਿਨ ਸਾਂਝੀ ਰਸੋਈ ਦੇ ਨਾਲ’ ਮੁਹਿੰਮ ਤਹਿਤ ਵੀ ਹੁਣ ਤੱਕ ਕਰੀਬ 217 ਵਿਸ਼ੇਸ਼ ਦਿਨ ਬੁੱਕ ਕੀਤੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਜਨਮ ਦਿਨ, ਵਿਆਹ ਦੀ ਵਰ•ੇਗੰਢ ਜਾਂ ਹੋਰ ਵਿਸ਼ੇਸ਼ ਦਿਨ ‘ਸਾਂਝੀ ਰਸੋਈ’ ਵਿੱਚ ਮਨਾਉਣ ਲਈ ‘ਇਕ ਦਿਨ ਸਾਂਝੀ ਰਸੋਈ ਦੇ ਨਾਲ’ (ਬੁੱਕ-ਏ-ਡੇਅ) ਮੁਹਿੰਮ ਤਹਿਤ ਰੈਡ ਕਰਾਸ ਸੋਸਾਇਟੀ ਵਲੋਂ ਦਿਨ ਬੁੱਕ ਕੀਤੇ ਜਾ ਰਹੇ ਹਨ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਦਾਨੀ ਸੱਜਣ ਆਪਣੇ ਵਿਸ਼ੇਸ਼ ਦਿਨ ‘ਸਾਂਝੀ ਰਸੋਈ’ ਵਿੱਚ ਮਨਾਉਣ, ਤਾਂ ਜੋ ਸਮਾਜਿਕ ਸਾਂਝ ਪੈਦਾ ਕੀਤੀ ਜਾ ਸਕੇ। ਉਹਨਾਂ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ‘ਸਾਂਝੀ ਰਸੋਈ’ ਵਿੱਚ ਰੋਜ਼ਾਨਾ ਕਰੀਬ 400 ਵਿਅਕਤੀ ਕੇਵਲ 10 ਰੁਪਏ ਵਿੱਚ ਪੌਸ਼ਟਿਕ ਖਾਣਾ ਖਾ ਰਹੇ ਹਨ। ਉਹਨਾਂ ਦਾਨੀ ਸੱਜਣਾਂ ਨੂੰ ਇਸ ਪ੍ਰੋਜੈਕਟ ਦੀ ਸਫ਼ਲਤਾ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਇਸ ਉਪਰੰਤ ਸ਼੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲਾ ਰੈਡ ਕਰਾਸ ਸੋਸਾਇਟੀ ਵਲੋਂ ਚਲਾਏ ਜਾ ਰਹੇ ਬਾਲ ਵਾਟਿਕਾ ਦਾ ਜਾਇਜ਼ਾ ਵੀ ਲਿਆ।

ਇਸ ਮੌਕੇ ਆਈ.ਏ.ਐਸ. (ਅੰਡਰ ਟਰੇਨਿੰਗ)  ਗੌਤਮ ਜੈਨ, ਸਹਾਇਕ ਕਮਿਸ਼ਨਰ (ਜ) ਰਣਦੀਪ ਸਿੰਘ ਹੀਰ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਸ੍ਰੀ ਅਮਿਤ ਸਰੀਨ, ਸਕੱਤਰ ਜ਼ਿਲਾ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here