ਡੀਲਰ ਕਿਸਾਨਾਂ ਨੂੰ ਬਿਨਾਂ ਬਿੱਲ ਤੋਂ ਕੋਈ ਖਾਦ, ਦਵਾਈ ਅਤੇ ਬੀਜ ਨਾ ਵੇਚਣ- ਡਾ. ਜਤਿੰਦਰ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਬਲਾਕ ਖੇਤੀਬਾੜੀ ਦਫ਼ਤਰ ਦਸੂਹਾ ਵਿਖੇ ਬਲਾਕ ਦੇ ਸਮੂਹ ਖਾਦ ਡੀਲਰਾਂ ਦੀ ਮੀਟਿੰਗ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਹੋਈ। ਇਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸਾਉਣੀਆਂ ਦੀਆਂ ਫ਼ਸਲਾਂ ‘ਤੇ ਸਿਫਾਰਸ਼ ਕੀਤੀਆਂ ਖਾਦਾਂ ਦੀ ਵਰਤੋਂ ਲਾਗੂ ਕਰਨ ਸਬੰਧੀ ਸਮੂਹ ਡੀਲਰਾਂ ਨੂੰ ਦੱਸਿਆ ਗਿਆ ਕਿ ਡਾਇਰੈਕਟਰ ਖੇਤੀਬਾੜੀ ਪੰਜਾਬ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਪੀ.ਏ.ਯੂ. ਦੁਆਰਾ ਸਿਫਾਰਸ਼ ਕੀਤੀ ਖਾਦ ਦੀ ਮਾਤਰਾ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇ।

Advertisements

ਇਸ ਦੌਰਾਨ ਮੌਜੂਦ ਖੇਤੀਬਾੜੀ ਮਾਹਿਰਾਂ ਡਾ. ਸੁਰਿੰਦਰ ਸਿੰਘ ਅਤੇ ਡਾ. ਜਤਿੰਦਰ ਸਿੰਘ ਨੇ ਡੀਲਰਾਂ ਨੂੰ ਦੱਸਿਆ ਕਿ ਪਿਛਲੇ ਸਮੇਂ ਵਿੱਚ ਦੇਖਿਆ ਗਿਆ ਹੈ ਕਿ ਕਿਸਾਨ ਖਾਦਾਂ ਦੀ ਬੇਲੋੜੀ ਵਰਤੋਂ ਕਰ ਰਹੇ ਹਨ, ਜਿਸ ਨਾਲ ਖੇਤੀ ‘ਤੇ ਆਉਣ ਵਾਲੇ ਖਰਚ ਵਿੱਚ ਵਾਧਾ ਹੁੰਦਾ ਹੈ। ਜਿਥੇ ਖਾਦਾਂ ਦੀ ਵਰਤੋਂ ਵੱਧ ਹੁੰਦੀ ਹੈ, ਉਥੇ ਕੀੜੇ ਮਕੌੜੇ ਅਤੇ ਬਿਮਾਰੀਆਂ ਦਾ ਹਮਲਾ ਜ਼ਿਆਦਾ ਹੁੰਦਾ ਹੈ।

ਸਮੂਹ ਡੀਲਰਾਂ ਨੂੰ ਕਿਹਾ ਗਿਆ ਕਿ ਉਹ ਕਿਸਾਨਾਂ ਨੂੰ ਬਿਨਾਂ ਬਿੱਲ ਤੋਂ ਕੋਈ ਖਾਦ, ਦਵਾਈ ਅਤੇ ਬੀਜ ਨਾ ਵੇਚਣ। ਉਹਨਾਂ ਦੱਸਿਆ ਕਿ ਵਿਭਾਗ ਵਲੋਂ ਸਮੇਂ-ਸਮੇਂ ‘ਤੇ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕੁਤਾਹੀ ਕਰਨ ਵਾਲੇ ਡੀਲਰ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਸਮੂਹ ਡੀਲਰਾਂ ਨੂੰ ਕਿਹਾ ਗਿਆ ਕਿ ਉਹ ਪੀ.ਓ.ਐਸ. ਮਸ਼ੀਨ ਨਾਲ ਹੀ ਖਾਦ ਵਿਕਰੀ ਕਰਨ। ਪੀ.ਓ.ਐਸ. ਮਸ਼ੀਨ, ਸਟਾਕ ਰਜਿਸਟਰ ਅਤੇ ਅਸਲ ਸਟਾਕ ਜ਼ਰੂਰ ਆਪਸ ਵਿੱਚ ਮਿਲਣਾ ਚਾਹੀਦਾ ਹੈ।  ਬੈਠਕ ਦੌਰਾਨ ਵਿਭਾਗ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਸਾਹਿਤ ਵੀ ਵੰਡਿਆ ਗਿਆ।

LEAVE A REPLY

Please enter your comment!
Please enter your name here