ਸਦਭਾਵਨਾ ਦਿਵਸ ‘ਤੇ ਡੀ ਸੀ ਨੇ ਚੁਕਾਈ ਸਹੁੰ

DSC05290
ਹੁਸ਼ਿਆਰਪੁਰ  20 ਅਗਸਤ – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜਿਲ੍ਰਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅੱਜ ਸਦਭਾਵਨਾ ਦਿਵਸ ‘ਤੇ ਸਰਕਾਰੀ ਵਿਭਾਗਾਂ ਦੇ ਸਾਰੇ  ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਹੁੰ ਚੁਕਾਈ। ਇਸ ਦੌਰਾਨ ਸਾਰਿਆਂ ਨੇ ਸਹੁੰ ਚੁੱਕੀ ਕਿ ਉਹ ਜਾਤੀ,  ਸੰਪਰਦਾਇ, ਧਰਮ, ਖੇਤਰ ਅਤੇ ਭਾਸ਼ਾ ਦੇ ਆਧਾਰ ‘ਤੇ ਭੇਦ-ਭਾਵ ਕੀਤੇ ਬਿਨਾਂ ਸਾਰੇ ਭਾਰਤੀਆਂ ਦੀ ਭਾਵਨਾਤਮਕ ਏਕਤਾ ਅਤੇ ਸਦਭਾਵਨਾ ਲਈ ਕੰਮ ਕਰਾਂਗੇ। ਇਸ ਮੌਕੇ ‘ਤੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਦਰਬਾਰਾ ਸਿੰਘ ਰੰਧਾਵਾ, ਸਹਾਇਕ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਰਜਨੀਸ਼ ਕੁਮਾਰੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਗਦੀਸ਼ ਮਿਤਰ, ਜ਼ਿਲ੍ਹਾ ਮਾਲ ਅਫ਼ਸਰ ਅਮਨ ਪਾਲ ਸਿੰਘ, ਸਕੱਤਰ ਰੈਡ ਕਰਾਸ ਸੁਸਾਇਟੀ ਨਰੇਸ਼ ਗੁਪਤਾ, ਡੀ ਆਈ ਓ ਪ੍ਰਦੀਪ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here